ਪਾਕਿ 'ਚ ਹਿੰੰਦੂ ਵਿਧਾਇਕ ਕੋਰੋਨਾ ਵਾਇਰਸ ਨਾਲ ਪ੍ਰਭਾਵਤ
Published : Apr 30, 2020, 7:12 am IST
Updated : Apr 30, 2020, 7:12 am IST
SHARE ARTICLE
File Photo
File Photo

ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਸੀਨੀਅਰ ਹਿੰਦੂ ਵਿਧਾਇਕ ਦੇ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਹੋਣ ਦੀ ਪੁਸ਼ਟੀ ਹੋਈ ਹੈ। ਅਧਿਕਾਰੀਆਂ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ।

ਇਸਲਾਮਾਬਾਦ, 29 ਅਪ੍ਰੈਲ: ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਸੀਨੀਅਰ ਹਿੰਦੂ ਵਿਧਾਇਕ ਦੇ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਹੋਣ ਦੀ ਪੁਸ਼ਟੀ ਹੋਈ ਹੈ। ਅਧਿਕਾਰੀਆਂ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ। ਸਿੰਧ ਵਿਧਾਨ ਸਭਾ ਦੇ ਮੈਂਬਰ ਰਾਣਾ ਹਮੀਰ ਸਿੰਘ 2018 'ਚ ਪਾਕਿਸਤਾਨ ਪੀਪਲਜ਼ ਪਾਰਟੀ ਦੇ ਟਿਕਟ 'ਤੇ ਥਾਰਪਾਰਕਰ ਜ਼ਿਲ੍ਹਾ ਤੋਂ ਚੁਣੇ ਗਏ ਸਨ।

File photoFile photo

ਥਾਰਪਾਰਕਰ ਦੇ ਡਿਪਟੀ ਕਮਿਸ਼ਨਰ ਸ਼ਹਿਜ਼ਾਦ ਤਾਹਿਰ ਨੇ ਦਸਿਆ ਕਿ ਸਿੰਘ ਦੇ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਹੋਣ ਦੀ ਪੁਸ਼ਟੀ ਹੋਈ ਹੈ। ਰਾਣਾ ਹਮੀਰ ਸਿੰਘ ਅਮਰਕੋਟ ਦੇ 26ਵੇਂ ਰਾਣਾ ਹਨ। ਉਨ੍ਹਾਂ ਦੇ ਪਿਤਾ ਰਾਣਾ ਚੰਦਰ ਸਿੰਘ 1990 ਦੇ ਦਹਾਕੇ 'ਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਵਜ਼ਾਰਤ 'ਚ ਵਜ਼ੀਰ ਸਨ। ਇਸ ਦੌਰਾਨ ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਕੇ 14,885 ਤਕ ਪਹੁੰਚ ਗਏ ਹਨ। ਇਨ੍ਹਾਂ 'ਚੋਂ 327 ਲੋਕਾਂ ਦੀ ਮੌਤ ਹੋ ਚੁੱਕੀ ਹੈ।  (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement