ਇਜ਼ਰਾਈਲ 'ਚ ਵਾਪਰੀ ਵੱਡੀ ਦਰਦਨਾਕ ਘਟਨਾ, ਭਗਦੜ ਦੌਰਾਨ 44 ਮੌਤਾਂ, 50 ਤੋਂ ਵੱਧ ਜ਼ਖਮੀ
Published : Apr 30, 2021, 11:38 am IST
Updated : Apr 30, 2021, 11:38 am IST
SHARE ARTICLE
Israel stampede
Israel stampede

ਜਿੱਥੇ ਇਹ ਹਾਦਸਾ ਹੋਇਆ ਉਥੇ ਸਥਿਤ ਟੁੰਬਾ ਨੂੰ ਯਹੂਦੀ ਸਮਾਜ ਦੇ ਪਵਿੱਤਰ ਸਥਾਨਾਂ ਚੋਂ ਇੱਕ ਮੰਨਿਆ ਜਾਂਦਾ ਹੈ

ਯੇਰੂਸ਼ਲਮ: ਇਜ਼ਰਾਈਲ ਵਿੱਚ ਤਿਉਹਾਰ 'ਤੇ ਭਗਦੜ ਦੌਰਾਨ 44 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 50 ਲੋਕਾਂ ਦੇ ਜ਼ਖਮੀ ਹੋਣ ਦੀ ਦਰਦਨਾਕ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮਾਉਂਟ ਮੇਰਨ 'ਚ ਲਾਗ ਓਮਰ (Lag B'Omer holiday) ਮਨਾਉਣ ਲਈ ਵਿਸ਼ਾਲ ਇਕੱਠ ਕੀਤਾ ਗਿਆ ਸੀ। ਟਾਈਮਜ਼ ਆਫ ਇਜ਼ਰਾਈਲ ਨੇ ਜ਼ਾਕਾ ਮੁਤਾਬਿਕ ਬਚਾਅ ਸੇਵਾ ਵਿੱਚ ਘੱਟੋ-ਘੱਟ 44 ਲੋਕ ਮਾਰੇ ਗਏ।

Israel stampedeIsrael stampede

ਮੈਗਨ ਡੇਵਿਡ ਐਡੋਮ ਨੇ ਕਿਹਾ ਕਿ ਪੈਰਾ ਮੈਡੀਕਲ 50 ਵਿਅਕਤੀਆਂ ਦਾ ਇਲਾਜ ਕਰ ਰਹੇ ਹਨ, ਜਿਨ੍ਹਾਂ ਵਿੱਚ ਘੱਟੋ ਘੱਟ 20 ਦੀ ਹਾਲਤ ਗੰਭੀਰ ਹੈ। ਬਚਾਅ ਕਰਮੀਆਂ ਨੇ ਕਿਹਾ ਕਿ 6 ਹੈਲੀਕਾਪਟਰ ਤੇ ਦਰਜਨਾਂ ਐਂਬੂਲੈਂਸ ਜ਼ਖਮੀਆਂ ਨੂੰ ਸਪੀਜੋਂ ਦੇ ਜ਼ੀਵ ਹਸਪਤਾਲ ਤੇ ਨਹਿਰੀਆ ਦੇ ਗਲੀਲ ਮੈਡੀਕਲ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ ਹਾਲਾਂਕਿ ਭਗਦੜ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

Israel stampedeIsrael stampede

ਇਹ ਹਾਦਸਾ ਜਿੱਥੇ ਹੋਇਆ ਉਥੇ ਸਥਿਤ ਟੁੰਬਾ ਨੂੰ ਯਹੂਦੀ ਸਮਾਜ ਦੇ ਪਵਿੱਤਰ ਸਥਾਨਾਂ 'ਚੋਂ ਇੱਕ ਮੰਨਿਆ ਜਾਂਦਾ ਹੈ। ਯਹੂਦੀ ਹਰ ਸਾਲ ਲਾੱਗ ਬੀ ਓਮਰ ਤਿਉਹਾਰ ਮਨਾਉਣ ਲਈ ਮੇਰਨ ਪਹੁੰਚਦੇ ਹਨ। ਇਹ ਤਿਉਹਾਰ ਅੱਗ ਜਲਾ ਕੇ ਮਨਾਇਆ ਜਾਂਦਾ ਹੈ ਅਤੇ ਲੋਕ ਇਸ ਅੱਗ ਦੇ ਦੁਆਲੇ ਪ੍ਰਾਰਥਨਾ ਕਰਦੇ ਹਨ। ਇਜ਼ਰਾਈਲੀ ਮੀਡੀਆ ਦੇ ਅਨੁਸਾਰ, ਵੀਰਵਾਰ ਦੀ ਰਾਤ ਨੂੰ ਇੱਕ ਲੱਖ ਲੋਕ ਲਾਗ ਬੀ ਓਮਰ ਤਿਉਹਾਰ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement