ਖ਼ਬਰਾਂ |

ਤਾਜ਼ਾ |

Canada News :ਓਂਟਾਰੀਓ ਦੇ ਸਕੂਲਾਂ ’ਚ ਪਾੜ੍ਹੇ ਨਹੀਂ ਕਰ ਸਕਣਗੇ ਮੋਬਾਈਲ ਫੋਨ ਦੀ ਵਰਤੋਂ

By : BALJINDERK

Published : Apr 30, 2024, 11:49 am IST
Updated : Apr 30, 2024, 11:49 am IST
SHARE ARTICLE
Mobile phone ban
Mobile phone ban

Canada News : ਸਿੱਖਿਆ ਮੰਤਰੀ ਸਟੀਫਨ ਲੈਸੀ ਨੇ ਕੀਤਾ ਐਲਾਨ, 3 ਸਤੰਬਰ ਤੋਂ ਹੋਵੇਗਾ ਲਾਗੂ

Canada News : ਵੈਨਕੂਵਰ, ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਪਾੜ੍ਹੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ ਪਾਬੰਦੀ ਲਾ ਦਿੱਤੀ ਹੈ, ਜੋ 3 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਵਿਦਿਅਕ ਵਰ੍ਹੇ ਤੋਂ ਲਾਗੂ ਹੋਵੇਗੀ। 

ਇਹ ਵੀ ਪੜੋ:Punjab Crime News: ਕਪੂਰਥਲਾ 'ਚ 70 ਸਾਲਾ ਬਜ਼ੁਰਗ ਨੇ ਨਾਬਾਲਿਗ ਨਾਲ ਕੀਤਾ ਜ਼ਬਰ ਜਨਾਹ

ਸਿੱਖਿਆ ਮੰਤਰੀ ਸਟੀਫਨ ਲੈਸੀ ਨੇ ਐਲਾਨ ਕਰਦਿਆਂ ਕਿਹਾ ਕਿ ਐਲੀਮੈਂਟਰੀ ਸਕੂਲਾਂ ਵਿਚ ਸਾਰਾ ਦਿਨ ਅਤੇ ਮਿਡਲ ਤੇ ਹਾਈ ਸਕੂਲਾਂ ਵਿਚ ਪੜ੍ਹਾਈ ਦੇ ਸਮੇਂ ਕੋਈ ਵਿਦਿਆਰਥੀ ਨਾ ਤਾਂ ਫੋਨ ਨੂੰ ਹੱਥ ਵਿਚ ਲੈ ਸਕੇਗਾ ਤੇ ਨਾ ਹੀ ਕਿਸੇ ਨਸ਼ੀਲੇ ਪਦਾਰਥ ਦੀ ਵਰਤੋਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਓਨਟਾਰੀਓ ਦੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ-ਲਿਖਾਈ ਵੱਲ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੜ੍ਹਾਈ ਸਮੇਂ ਬੱਚਿਆਂ ਦਾ ਧਿਆਨ ਫੋਨ ਵੱਲ ਰਹਿਣ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਅਤੇ ਸਕੂਲ ਟਰੱਸਟੀਆਂ ਦੇ ਸੁਝਾਵਾਂ ਉੱਤੇ ਗੌਰ ਕਰਕੇ ਇਹ ਫੈਸਲਾ ਲਿਆ ਗਿਆ ਹੈ।

ਇਹ ਵੀ ਪੜੋ:Batala News : ਦੁਕਾਨ ’ਚ ਅੱਗ ਲੱਗਣ ਨਾਲ ਮਾਲਕ ਦੀ ਦਮ ਘੁਟਣ ਨਾਲ ਮੌਤ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ 

ਸਿੱਖਿਆ ਮੰਤਰੀ ਨੇ ਕਿਹਾ ਕਿ ਐਲੀਮੈਂਟਰੀ ਸਕੂਲਾਂ ਦੇ ਵਿਦਿਆਰਥੀ ਫੋਨ ਸਕੂਲ ਦੇ ਅੰਦਰ ਨਹੀਂ ਲਿਜਾ ਸਕਣਗੇ, ਪਰ ਮਿਡਲ ਅਤੇ ਹਾਈ ਸਕੂਲਾਂ ਵਿਚ ਪਾਬੰਦੀ ਨੂੰ ਥੋੜ੍ਹਾ ਨਰਮ ਕਰਕੇ ਪੜ੍ਹਾਈ ਸਮੇਂ ਤੱਕ ਸੀਮਤ ਕੀਤਾ ਗਿਆ ਹੈ। ਸਰਕਾਰੀ ਫੈਸਲੇ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਸਕੂਲ ਟਰੱਸਟੀ ਸਤਪਾਲ ਸਿੰਘ ਜੌਹਲ ਨੇ ਦੱਸਿਆ ਕਿ ਉਹ ਇਸ ਸਮੱਸਿਆ ਬਾਰੇ ਪਿਛਲੇ ਸਾਲ ਤੋਂ ਸਰਕਾਰ ਨੂੰ ਚੌਕਸ ਕਰ ਰਹੇ ਸੀ, ਜਿਸ ਨੂੰ ਮਨ ਕੇ ਸਰਕਾਰ ਨੇ ਵਿਦਿਅਕ ਪੱਧਰ ਵਿਚ ਗਿਰਾਵਟ ਨੂੰ ਰੋਕ ਲਿਆ ਹੈ। ਕੈਨੇਡਾ ’ਚ ਵਿਦਿਅਕ ਸਾਲ 3 ਸਤੰਬਰ ਤੋਂ ਸ਼ੁਰੂ ਹੁੰਦਾ ਹੈ ਤੇ ਜੂਨ ਵਿਚ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕੇ ਦੋ ਮਹੀਨੇ ਛੁੱਟੀਆਂ ਹੋ ਜਾਂਦੀਆਂ ਹਨ।

(For more news apart from Canada's Ontario government banned use mobile phones during school News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM
Advertisement