India US Trade deal News: ‘ਭਾਰਤ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਵਾਲਾ ਪਹਿਲਾ ਦੇਸ਼ ਬਣ ਸਕਦਾ ਹੈ’
Published : Apr 30, 2025, 9:23 am IST
Updated : Apr 30, 2025, 9:23 am IST
SHARE ARTICLE
India US Trade deal News
India US Trade deal News

India US Trade deal News: ਦੋਵਾਂ ਦੇਸ਼ਾਂ ਨੇ ਕਿਹਾ ਕਿ ਗੱਲਬਾਤ ਨੂੰ ਅੱਗੇ ਵਧਾਉਣ ਲਈ ਇਕ ਯੋਜਨਾ ਤਿਆਰ ਕੀਤੀ ਗਈ ਹੈ

India US Trade deal News: ਅਮਰੀਕੀ ਖ਼ਜ਼ਾਨਾ ਸਕੱਤਰ ਸਕੌਟ ਬੇਸੈਂਟ ਨੇ ਕਿਹਾ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਟੈਰਿਫ਼ (ਆਯਾਤ-ਨਿਰਯਾਤ ’ਤੇ ਲਗਾਈਆਂ ਜਾਣ ਵਾਲੀਆਂ ਡਿਊਟੀਆਂ) ਦੇ ਵਿਚਾਲੇ ਹੋਰਨਾਂ ਮੁਲਕਾਂ ਦੇ ਨਾਲ ਨਵੇਂ ਆਰਥਕ ਸਬੰਧ ਸਥਾਪਤ ਕਰਨਾ ਚਾਹੁੰਦੇ ਹਨ। ਇਸ ਲਿਸਟ ’ਚ ਭਾਰਤ ਦਾ ਨਾਂ ਸਭ ਤੋਂ ਪਹਿਲਾਂ ਹੋ ਸਕਦਾ ਹੈ। ਰਿਪੋਰਟ ਦੇ ਮੁਤਾਬਕ ਭਾਰਤ ਸ਼ਾਇਦ ਅਮਰੀਕਾ ਨਾਲ ਵਪਾਰ ਸਮਝੌਤਾ ਕਰਨ ਵਾਲਾ ਪਹਿਲਾ ਦੇਸ਼ ਬਣ ਸਕਦਾ ਹੈ।

ਉਪ ਪ੍ਰਧਾਨ ਜੇਡੀ ਵੈਂਸ ਨੇ ਪਿਛਲੇ ਹਫ਼ਤੇ ਭਾਰਤ ਦਾ ਦੌਰਾ ਕੀਤਾ ਸੀ ਅਤੇ ਉਥੇ ਹੋਈ ਚੰਗੀ ਪ੍ਰਗਤੀ ਬਾਰੇ ਗੱਲ ਕੀਤੀ ਸੀ। ਸਕੌਟ ਬੇਸੈਂਟ ਨੇ ਸੀਐਨਬੀਸੀ ਨਾਲ ਗੱਲਬਾਤ ਦੌਰਾਨ ਦਸਿਆ ਕਿ ‘‘ਮੈਨੂੰ ਲੱਗਦਾ ਹੈ ਕਿ ਭਾਰਤ ਉਨ੍ਹਾਂ ਪਹਿਲੇ ਦੇਸ਼ਾਂ ਵਿਚੋਂ ਇਕ ਹੋਵੇਗਾ ਜਿਨ੍ਹਾਂ ਨਾਲ ਅਸੀਂ ਵਪਾਰਕ ਸਮਝੌਤੇ ’ਤੇ ਦਸਤਖ਼ਤ ਕਰਾਂਗੇ। ਬੇਸੈਂਟ ਨੇ ਪੱਤਰਕਾਰਾਂ ਨੂੰ ਦਸਆ ਕਿ ਪਹਿਲਾ ਵਪਾਰ ਸਮਝੌਤਾ ਪਿਛਲੇ ਹਫ਼ਤੇ ਹੋ ਸਕਦਾ ਸੀ।’’ 

ਦਸ ਦਈਏ ਕਿ ਟਰੰਪ ਦੀ ਚੋਣ ਮੁਹਿੰਮ ਦਾ ਇਕ ਵੱਡਾ ਵਾਅਦਾ ਸੀ ਕਿ ਉਹ ਦੂਜੇ ਮੁਲਕਾਂ ਦੇ ਨਾਲ ਵਪਾਰਕ ਸਬੰਧਾਂ ਨੂੰ ਠੀਕ ਕਰਨਗੇ। ਹੁਣ ਜਦੋਂ ਉਹ ਰਾਸ਼ਟਰਪਤੀ ਵਜੋਂ ਆਪਣੇ 100ਵੇਂ ਦਿਨ ਵਿਚ ਪ੍ਰਵੇਸ਼ ਕਰ ਰਹੇ ਹਨ, ਤਾਂ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ, ਭਾਰਤ ਨਾਲ ਇਕ ਕਰਾਰ ਉਨ੍ਹਾਂ ਲਈ ਇਕ ਵੱਡੀ ਸਫਲਤਾ ਮੰਨਿਆ ਜਾਵੇਗਾ। 

ਪਿਛਲੇ ਹਫ਼ਤੇ, ਬੇਸੈਂਟ ਨੇ ਪੱਤਰਕਾਰਾਂ ਨੂੰ ਦਸਿਆ ਕਿ ਭਾਰਤ ਨਾਲ ਜਲਦੀ ਹੀ ਇਕ ਸਮਝੌਤਾ ਹੋ ਸਕਦਾ ਹੈ। ਉਨ੍ਹਾਂ ਕਿਹਾ, ‘‘ਭਾਰਤ ਵਿਚ, ਟੈਕਸਾਂ ਤੋਂ ਇਲਾਵਾ ਵਪਾਰ ਵਿਚ ਘੱਟ ਰੁਕਾਵਟਾਂ ਹਨ, ਸਰਕਾਰੀ ਸਬਸਿਡੀਆਂ ਵੀ ਬਹੁਤ ਘੱਟ ਹਨ, ਇਸ ਲਈ ਭਾਰਤ ਨਾਲ ਕਰਾਰ ਕਰਨਾ ਬਹੁਤ ਆਸਾਨ ਹੈ।’’ ਪਿਛਲੇ ਹਫ਼ਤੇ ਆਪਣੀ ਭਾਰਤ ਫੇਰੀ ਦੌਰਾਨ, ਵੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਪਾਰ ’ਤੇ ਗੱਲਬਾਤ ਕੀਤੀ ਸੀ। 

ਵੈਂਸ ਨੇ ਦਸਿਆ, ‘‘ਦੋਵਾਂ ਦੇਸ਼ਾਂ ਨੇ ਕਿਹਾ ਕਿ ਗੱਲਬਾਤ ਨੂੰ ਅੱਗੇ ਵਧਾਉਣ ਲਈ ਇਕ ਯੋਜਨਾ ਤਿਆਰ ਕੀਤੀ ਗਈ ਹੈ। ਸਾਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਮਰੀਕਾ ਅਤੇ ਭਾਰਤ ਨੇ ਵਪਾਰਕ ਗੱਲਬਾਤ ਲਈ ਅਧਿਕਾਰਤ ਤੌਰ ’ਤੇ ਨਿਯਮ ਤੈਅ ਕਰ ਦਿਤੇ ਹਨ।’’ ਉਨ੍ਹਾਂ ਕਿਹਾ, ‘‘ਇਹ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਵਿਜ਼ਨ ਨੂੰ ਪੂਰਾ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ, ਕਿਉਂਕਿ ਇਹ ਸਾਡੇ ਦੇਸ਼ਾਂ ਵਿਚਕਾਰ ਇਕ ਅੰਤਿਮ ਸਮਝੌਤੇ ਵੱਲ ਇਕ ਰਸਤਾ ਤਿਆਰ ਕਰਦਾ ਹੈ। ਮੈਨੂੰ ਲੱਗਦਾ ਹੈ ਕਿ ਅਮਰੀਕਾ ਅਤੇ ਭਾਰਤ ਮਿਲ ਕੇ ਬਹੁਤ ਕੁਝ ਪ੍ਰਾਪਤ ਕਰ ਸਕਦੇ ਹਨ।’’ (ਏਜੰਸੀ)

( For more news apart from, 'India US Trade deal News' Stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement