ਨਨਕਾਣਾ ਸਾਹਿਬ 'ਚ ਸਿੱਖ ਲੜਕੀ ਦੇ ਨਿਕਾਹ ਦਾ ਮਾਮਲਾ ਗਰਮਾਇਆ
Published : Aug 30, 2019, 12:30 pm IST
Updated : Aug 30, 2019, 1:44 pm IST
SHARE ARTICLE
Sikh priest's daughter forcibly converted to Islam
Sikh priest's daughter forcibly converted to Islam

ਪਾਕਿਸਤਾਨ 'ਚ ਸਿੱਖ ਲੜਕੀ ਦੇ ਇਸਲਾਮ ਕਬੂਲਣ ਅਤੇ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਦਾ ਮਾਮਲਾ ਜ਼ਿਆਦਾ ਗਾਰਮਾਉਂਦਾ ਜਾ ਰਿਹਾ ਹੈ।

ਪਾਕਿਸਤਾਨ : ਪਾਕਿਸਤਾਨ 'ਚ ਸਿੱਖ ਲੜਕੀ ਦੇ ਇਸਲਾਮ ਕਬੂਲਣ ਅਤੇ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਦਾ ਮਾਮਲਾ  ਜ਼ਿਆਦਾ ਗਾਰਮਾਉਂਦਾ ਜਾ ਰਿਹਾ ਹੈ। ਬੀਤੇ ਦਿਨੀ ਇੱਕ ਵੀਡੀਓ ਜਾਰੀ ਕੀਤੀ ਗਈ ਸੀ ਜਿਸ ਵਿਚ ਲੜਕੀ ਵਲੋਂ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਅਤੇ ਇਸਲਾਮ ਕਬੂਲਣ ਦੀ ਗੱਲ ਤੇ ਹਾਮੀ ਭਰੀ ਗਈ ਸੀ ਪਰ ਹੁਣ ਇੱਕ ਵੀਡੀਓ ਹੋਰ ਸਾਹਮਣੇ ਆਇਆ ਹੈ।

Sikh priest's daughter forcibly converted to IslamSikh priest's daughter forcibly converted to Islam

ਉਹ ਵੀ ਲੜਕੀ ਦੇ ਭਰਾਵਾਂ ਦਾ ਜਿਸ ਵਿਚ ਉਨ੍ਹਾਂ ਨੇ ਆਪਣੀ ਭੈਣ ਨੂੰ ਘਰ ਸਹੀ ਸਲਾਮਤ ਪਹੁੰਚਾਉਣ ਦੀ ਗੁਹਾਰ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਗੇ ਲਗਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਜ਼ਬਰਦਸਤੀ ਘਰੋਂ ਅਗਵਾਹ ਕੀਤਾ ਗਿਆ ਹੈ ਅਤੇ ਉਸਨੂੰ ਡਰਾ ਕੇ ਇਸਲਾਮ ਕਬੂਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਲੜਕੀ ਵਾਪਿਸ ਨਹੀਂ ਆਉਂਦੀ ਤਾਂ ਉਹ ਗਵਰਨਰ ਆਫਿਸ ਦੇ ਸਾਹਮਣੇ ਆਪਣੇ ਆਪ ਨੂੰ ਅੱਗ ਲਗਾ ਲੈਣਗੇ।  

Sikh priest's daughter forcibly converted to IslamSikh priest's daughter forcibly converted to Islam

ਇੱਕ ਪਾਸੇ ਲੜਕੀ ਦਾ ਵੀਡੀਓ ਵਿਚ ਇਸਲਾਮ ਕਬੂਲਣਾ ਅਤੇ ਵਿਆਹ ਕਰਵਾਉਣਾ ਦੂਜੇ ਪਾਸੇ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਗੁੰਡਿਆਂ ਵਲੋਂ ਜ਼ਬਰਦਸਤੀ ਕਰਨ ਦਾ ਇਲਜ਼ਾਮ ਲਗਾਉਣਾ। ਇਹ ਇੱਕ ਵੱਡੀ ਜਾਂਚ ਦਾ ਵਿਸ਼ਾ ਬਣ ਗਿਆ ਹੈ ਜਿਸਦੀ ਕਿ ਬਰੀਕੀ ਨਾਲ ਪੜਤਾਲ ਹੋਣੀ ਚਾਹੀਦੀ ਹੈ।ਫਿਲਹਾਲ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਆਤਮ ਦਾਹ ਦੀ ਚਿਤਾਵਨੀ ਦਿੱਤੀ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਪਾਕਿ ਸਰਕਾਰ ਇਸ ਮਾਮਲੇ ਤੇ ਕੀ ਕਦਮ ਚੁੱਕਦੀ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement