ਕੈਨੇਡਾ : ਰਿਸ਼ਤੇਦਾਰ ਨੂੰ ਕਤਲ ਕਰਨ ਦੇ ਜੁਰਮ ’ਚ ਪੰਜਾਬਣ ਗ੍ਰਿਫਤਾਰ 
Published : Dec 30, 2023, 8:49 pm IST
Updated : Dec 30, 2023, 8:49 pm IST
SHARE ARTICLE
Representative image.
Representative image.

ਬ੍ਰਿਟਿਸ਼ ਕੋਲੰਬੀਆ ਦੇ ਡੈਲਟਾ ਕਾਊਂਟੀ ’ਚ ਪੁਲਿਸ ਨੂੰ 18 ਦਸੰਬਰ ਨੂੰ ਮਿਲੀ ਸੀ ਔਰਤ ਦੀ ਲਾਸ਼

ਓਟਾਵਾ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ’ਚ ਪੰਜਾਬੀ ਮੂਲ ਦੀ ਇਕ ਔਰਤ ਨੂੰ ਅਪਣੀ ਰਿਸ਼ਤੇਦਾਰ ਦੀ ਮੌਤ ਦੇ ਮਾਮਲੇ ’ਚ ਕਤਲ ਦਾ ਮੁਲਜ਼ਮ ਬਣਾਇਆ ਗਿਆ ਹੈ। ਇਕ ਮੀਡੀਆ ਰੀਪੋਰਟ ’ਚ ਇਹ ਜਾਣਕਾਰੀ ਦਿਤੀ ਗਈ।

ਵੈਨਕੂਵਰ ਦੀ ਰੀਪੋਰਟ ਮੁਤਾਬਕ ਬ੍ਰਿਟਿਸ਼ ਕੋਲੰਬੀਆ ਦੇ ਡੈਲਟਾ ਕਾਊਂਟੀ ’ਚ ਪੁਲਿਸ ਨੂੰ 18 ਦਸੰਬਰ ਨੂੰ ਇਕ ਔਰਤ ਦੀ ਲਾਸ਼ ਮਿਲਣ ਤੋਂ ਇਕ ਦਿਨ ਬਾਅਦ ਪ੍ਰੀਤੀ ਟੀਨਾ ਕੌਰ ਪਨੇਸਰ ਨੂੰ ਗ੍ਰਿਫਤਾਰ ਕੀਤਾ ਗਿਆ। ਡੈਲਟਾ ਪੁਲਿਸ ਵਿਭਾਗ ਨੇ ਪਿਛਲੇ ਹਫਤੇ ਇਕ ਰੀਪੋਰਟ ’ਚ ਕਿਹਾ ਸੀ ਕਿ ਪ੍ਰੀਤੀ ਟੀਨਾ ਕੌਰ ’ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। 

ਅਧਿਕਾਰੀਆਂ ਨੇ ਸ਼ੁਰੂ ’ਚ ਮੌਤ ਦੇ ਹਾਲਾਤ ਨੂੰ ‘ਸ਼ੱਕੀ’ ਦਸਿਆ ਪਰ ਬਾਅਦ ’ਚ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਔਰਤ ਦਾ ਕਤਲ ਕੀਤਾ ਗਿਆ ਸੀ। ਪੁਲਿਸ ਨੇ ਹੋਰ ਵੇਰਵੇ ਦੇਣ ਤੋਂ ਇਨਕਾਰ ਕਰਦਿਆਂ ਸਿਰਫ ਇਹ ਕਿਹਾ ਕਿ ਮ੍ਰਿਤਕ ਔਰਤ ਮੁਲਜ਼ਮ ਦੀ ਪਰਿਵਾਰਕ ਰਿਸ਼ਤੇਦਾਰ ਸੀ।  ਉਨ੍ਹਾਂ ਇਹ ਵੀ ਕਿਹਾ ਕਿ ਚੱਲ ਰਹੀ ਜਾਂਚ ਅਤੇ ਕਾਨੂੰਨੀ ਕਾਰਵਾਈ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਦੋਸ਼ੀ ਜਾਂ ਮ੍ਰਿਤਕ ਬਾਰੇ ਕੋਈ ਜਾਣਕਾਰੀ ਨਹੀਂ ਦੇਣਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement