Mexico Accident News: ਮੈਕਸੀਕੋ 'ਚ ਬੱਸ ਤੇ ਟਰੱਕ ਦੀ ਹੋਈ ਟੱਕਰ, 19 ਲੋਕਾਂ ਦੀ ਹੋਈ ਮੌਤ
Published : Jan 31, 2024, 8:51 am IST
Updated : Jan 31, 2024, 8:51 am IST
SHARE ARTICLE
Mexico Accident News in punjabi
Mexico Accident News in punjabi

Mexico Accident News: ਟੱਕਰ ਤੋਂ ਬਾਅਦ ਦੋਨੋਂ ਵਾਹਨਾਂ ਨੂੰ ਲੱਗੀ ਅੱਗ

Mexico Accident News in punjabi : ਉੱਤਰੀ ਮੈਕਸੀਕੋ ਵਿਚ ਬੀਤੀ ਰਾਤ ਇੱਕ ਯਾਤਰੀ ਬੱਸ ਅਤੇ ਇੱਕ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ਵਿਚ 19 ਲੋਕਾਂ ਦੀ ਮੌਤ ਹੋ ਗਈ। ਜਦਕਿ 18 ਲੋਕ ਜ਼ਖ਼ਮੀ ਵੀ ਹੋਏ ਹਨ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਬੱਸ 'ਚ 37 ਲੋਕ ਸਵਾਰ ਸਨ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਹੋਰ ਵਧੇਗੀ ਠੰਢ, ਮੌਸਮ ਵਿਭਾਗ ਨੇ ਭਾਰੀ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ 

ਇਹ ਹਾਦਸਾ ਪ੍ਰਸ਼ਾਂਤ ਤੱਟੀ ਰਾਜ ਸਿਨਾਲੋਆ ਦੇ ਇੱਕ ਹਾਈਵੇਅ 'ਤੇ ਵਾਪਰਿਆ। ਰਾਜ ਦੇ ਸਿਵਲ ਡਿਫੈਂਸ ਦਫਤਰ ਦੇ ਨਿਰਦੇਸ਼ਕ ਰਾਏ ਨਵਾਰੇਤੇ ਨੇ ਦੱਸਿਆ ਕਿ ਇਹ ਹਾਦਸਾ ਬੰਦਰਗਾਹ ਸ਼ਹਿਰ ਮਜ਼ਾਤਲਾਨ ਨੇੜੇ ਇਲੋਟਾ ਟਾਊਨਸ਼ਿਪ ਵਿੱਚ ਵਾਪਰਿਆ।

ਇਹ ਵੀ ਪੜ੍ਹੋ: Mohali News: ED ਨੇ ਵਿਧਾਇਕ ਕੁਲਵੰਤ ਸਿੰਘ ਤੋਂ ਕੀਤੀ ਪੁੱਛਗਿੱਛ, ਨਸ਼ਾ ਤਸਕਰੀ ਦੇ ਪੈਸੇ ਨੂੰ ਲਾਂਡਰਿੰਗ ਕਰਨ ਦਾ ਸ਼ੱਕ!

ਜ਼ਖ਼ਮੀਆਂ ਦਾ ਸਥਾਨਕ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬੱਸ ਵਿੱਚ 37 ਲੋਕ ਸਵਾਰ ਸਨ। ਘਟਨਾ ਵਾਲੀ ਥਾਂ ਤੋਂ ਫੋਟੋਆਂ ਦਰਸਾਉਂਦੀਆਂ ਹਨ ਕਿ ਦੋਵੇਂ ਵਾਹਨ ਟੱਕਰ ਤੋਂ ਬਾਅਦ ਸੜ ਕੇ ਸਵਾਹ ਹੋ ਗਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Mexico Accident News in punjabi, stay tuned to Rozana Spokesman

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement