ਕੈਨੇਡਾ ਰੈਸਟੋਰੈਂਟ ਧਮਾਕੇ ਦੇ ਸ਼ੱਕੀਆਂ 'ਚ ਕਿਸੇ ਔਰਤ ਦੇ ਵੀ ਸ਼ਾਮਲ ਹੋਣ ਦਾ ਸ਼ੱਕ
Published : May 31, 2018, 12:58 am IST
Updated : May 31, 2018, 12:58 am IST
SHARE ARTICLE
Canada restaurant Blast Case
Canada restaurant Blast Case

ਕੈਨੇਡਾ ਦੇ ਸੂਬੇ ਉਂਟਾਰੀਉ ਦੇ ਸ਼ਹਿਰ ਮਿਸੀਸਾਗਾ ਵਿਚ ਭਾਰਤੀ ਰੈਸਟੋਰੈਂਟ ਬਾਂਬੇ ਬੇਲ ਵਿਚ ਬੀਤੇ ਵੀਰਵਾਰ 24 ਮਈ ਨੂੰ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ਦੌਰਾਨ ...

ਉਂਟਾਰੀਉ: ਕੈਨੇਡਾ ਦੇ ਸੂਬੇ ਉਂਟਾਰੀਉ ਦੇ ਸ਼ਹਿਰ ਮਿਸੀਸਾਗਾ ਵਿਚ ਭਾਰਤੀ ਰੈਸਟੋਰੈਂਟ ਬਾਂਬੇ ਬੇਲ ਵਿਚ ਬੀਤੇ ਵੀਰਵਾਰ 24 ਮਈ ਨੂੰ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ਦੌਰਾਨ 15 ਲੋਕ ਜ਼ਖ਼ਮੀ ਹੋ ਗਏ ਸਨ। ਇਹ ਬੰਬ ਧਮਾਕਾ ਦੋ ਸ਼ੱਕੀ ਵਿਅਕਤੀਆਂ ਵਲੋਂ ਕੀਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਅਜੇ ਵੀ ਸ਼ੱਕੀਆਂ ਦੀ ਭਾਲ 'ਚ ਲੱਗੀ ਹੋਈ ਹੈ।

ਪੀਲ ਰੀਜਨਲ ਪੁਲਿਸ ਦੇ ਸਬ-ਇੰਸਪੈਕਟਰ ਰੌਬ ਰਿਆਨ ਨੇ ਕਿਹਾ ਕਿ ਧਮਾਕੇ ਪਿੱਛੇ ਦੋ ਸ਼ੱਕੀਆਂ ਦਾ ਹੱਥ ਹੈ, ਜਿਨ੍ਹਾਂ 'ਚੋਂ ਇਕ ਔਰਤ ਹੋ ਸਕਦੀ ਹੈ। ਪੁਲਿਸ ਅਧਿਕਾਰੀ ਨੇ ਦਸਿਆ ਕਿ ਰੈਸਟੋਰੈਂਟ ਅੰਦਰ ਧਮਾਕਾ ਵਿਸਫੋਟਕ ਯੰਤਰ ਆਈਈਡੀ ਨਾਲ ਕੀਤਾ ਗਿਆ ਅਤੇ ਸ਼ੱਕੀ ਧਮਾਕਾ ਕਰਨ ਮਗਰੋਂ ਉੱਥੋਂ ਫ਼ਰਾਰ ਹੋ ਗਏ।

ਇਹ ਧਮਾਕਾ ਵੀਰਵਾਰ ਦੀ ਰਾਤ ਤਕਰੀਬਨ 10.30 ਵਜੇ ਕੀਤਾ ਗਿਆ। ਧਮਾਕਾ ਹੁਰੋਂਟਾਰੀਓ ਸਟਰੀਟ ਅਤੇ ਐਗਲਿੰਗਟਨ ਐਵੇਨਿਊ ਈਸਟ ਇਲਾਕੇ ਵਿਚ ਸਥਿਤ ਬਾਂਬੇ ਬੇਲ ਰੈਸਟੋਰੈਂਟ 'ਚ ਕੀਤਾ ਗਿਆ। ਜਿਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। (ਏਜੰਸੀ)

Location: Canada, Ontario

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement