Ethiopia road accident: ਇਥੋਪੀਆ ਵਿਚ ਵਾਪਰਿਆ ਵੱਡਾ ਹਾਦਸਾ, ਨਦੀ ਵਿਚ ਡਿੱਗਿਆ ਟਰੱਕ, 71 ਲੋਕਾਂ ਦੀ ਮੌਤ
Published : Dec 31, 2024, 8:12 am IST
Updated : Dec 31, 2024, 8:12 am IST
SHARE ARTICLE
Ethiopia road accident: 71 lives lost as truck plunges into river
Ethiopia road accident: 71 lives lost as truck plunges into river

ਸਾਰੇ ਲੋਕ ਇਸੂਜ਼ੂ ਟਰੱਕ ’ਤੇ ਸਵਾਰ ਹੋ ਕੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਸਨ।

 


Ethiopia road accident: ਅਫ਼ਰੀਕੀ ਦੇਸ਼ ਇਥੋਪੀਆ ’ਚ ਇਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਯਾਤਰੀਆਂ ਨਾਲ ਭਰਿਆ ਇਕ ਟਰੱਕ ਨਦੀ ਵਿਚ ਡਿੱਗ ਗਿਆ। ਇਸ ਹਾਦਸੇ ’ਚ 71 ਲੋਕਾਂ ਦੀ ਜਾਨ ਚਲੀ ਗਈ ਹੈ। ਦਖਣੀ ਸਿਦਾਮਾ ਖੇਤਰ ਦੇ ਅਧਿਕਾਰੀਆਂ ਮੁਤਾਬਕ ਇਹ ਭਿਆਨਕ ਹਾਦਸਾ ਬੋਨਾ ਜ਼ਿਲ੍ਹੇ ’ਚ ਵਾਪਰਿਆ। ਖੇਤਰੀ ਸੰਚਾਰ ਬਿਊਰੋ ਨੇ ਐਤਵਾਰ ਦੇਰ ਰਾਤ ਇਕ ਬਿਆਨ ਵਿਚ ਕਿਹਾ ਕਿ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਬੋਨਾ ਜਨਰਲ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ, ਸਾਰੇ ਲੋਕ ਇਸੂਜ਼ੂ ਟਰੱਕ ’ਤੇ ਸਵਾਰ ਹੋ ਕੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਸਨ। ਇਚ ਦੌਰਾਨ ਰਸਤੇ ’ਚ ਟਰੱਕ ਅਚਾਨਕ ਟਰੱਕ ਨਦੀ ਵਿਚ ਜਾ ਡਿੱਗਿਆ। ਹਾਦਸੇ ਤੋਂ ਬਾਅਦ ਸਥਾਨਕ ਲੋਕ ਅਤੇ ਸਰਕਾਰੀ ਵਿਭਾਗ ਰਾਹਤ ਅਤੇ ਬਚਾਅ ਕਾਰਜ ਵਿਚ ਲੱਗ ਗਏ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਦੂਜੇ ਪਾਸੇ ਨਦੀ ’ਚ ਡਿੱਗੇ ਲੋਕਾਂ ਦੀ ਭਾਲ ਜਾਰੀ ਹੈ।

ਸਰਕਾਰੀ ਸਰਕਾਰੀ ਇਥੋਪੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ (ਈਬੀਸੀ) ਮੁਤਾਬਕ ਸਾਰੇ ਲੋਕ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਸਨ। ਤੁਹਾਨੂੰ ਦਸ ਦਈਏ ਕਿ ਇਥੋਪੀਆ ਵਿਚ ਗੰਭੀਰ ਸੜਕ ਹਾਦਸੇ ਆਮ ਹਨ। ਡਰਾਈਵਿੰਗ ਦੇ ਮਾੜੇ ਮਾਪਦੰਡ ਅਤੇ ਖ਼ਰਾਬ ਵਾਹਨ ਜਿਆਦਾਤਰ ਹਾਦਸਿਆਂ ਨੂੰ ਸੱਦਾ ਦਿੰਦੇ ਹਨ। ਕਰੀਬ ਛੇ ਸਾਲ ਪਹਿਲਾਂ 2018 ਵਿਚ ਇਥੋਪੀਆ ਵਿਚ ਹੀ ਇਕ ਵੱਡਾ ਹਾਦਸਾ ਵਾਪਰਿਆ ਸੀ। ਜਿਸ ’ਚ ਵਿਦਿਆਰਥੀਆਂ ਨਾਲ ਭਰੀ ਬੱਸ ਖੱਡ ’ਚ ਡਿੱਗ ਗਈ ਸੀ, ਜਿਸ ’ਚ 38 ਲੋਕਾਂ ਦੀ ਜਾਨ ਚਲੀ ਗਈ। ਇਹ ਹਾਦਸ਼ੇ ਸ਼ਹਿਰ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਹਨ। (ਏਜੰਸੀ)


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement