ਖ਼ਬਰਾਂ |

ਤਾਜ਼ਾ |

ਸਾਕਾ ਨੀਲਾ ਤਾਰਾ: ਜੂਨ 84 ਘੱਲੂਘਾਰੇ ਦਾ ਦੂਜਾ ਦਿਨ
Published : Jun 3, 2026, 11:28 am IST
Updated : Jun 3, 2026, 11:44 am IST
SHARE ARTICLE
The second day of the June 84 massacre
The second day of the June 84 massacre

2 ਜੂਨ ਨੂੰ ਪ੍ਰਸ਼ਾਸਨ ਨੇ ਗੁਰੂ ਨਗਰੀ 'ਚ ਲਗਾ ਦਿੱਤਾ ਸੀ ਕਰਫਿਊ

ਅੰਮ੍ਰਿਤਸਰ: ਸਿੱਖ ਇਤਿਹਾਸ ਦੇ ਤੀਜੇ ਘੱਲੂਘਾਰੇ ਸਾਕਾ ਨੀਲਾ ਤਾਰਾ ਦੀ ਦਰਦਨਾਕ ਯਾਦ ਦਾ ਅੱਜ ਦੂਜਾ ਦਿਨ ਐ। 1 ਜੂਨ ਦੀ ਗੋਲੀਬਾਰੀ ਮਗਰੋਂ ਸ਼ਹਿਰ ਵਿਚ ਤਣਾਅ ਦਾ ਮਾਹੌਲ ਪਹਿਲਾਂ ਹੀ ਬਣ ਚੁੱਕਿਆ ਸੀ। ਪ੍ਰਸ਼ਾਸਨ ਨੇ 2 ਜੂਨ ਨੂੰ ਗੁਰੂ ਨਗਰੀ ਅੰਮ੍ਰਿਤਸਰ ਵਿਚ ਕਰਫਿਊ ਲਗਾ ਦਿੱਤਾ ਗਿਆ। ਰੇਲ ਅਤੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਕਿਉਂਕਿ ਸ੍ਰੀ ਦਰਬਾਰ ਸਾਹਿਬ ’ਚ ਗੋਲੀਬਾਰੀ ਦੀਆਂ ਖ਼ਬਰਾਂ ਸੁਣ ਵੱਡੀ ਗਿਣਤੀ ਵਿਚ ਸੰਗਤ ਅੰਮ੍ਰਿਤਸਰ ਵੱਲ ਨੂੰ ਚਾਲੇ ਪਾ ਚੁੱਕੀ ਸੀ।

ਇਤਿਹਾਸ -

1 ਜੂਨ ਨੂੰ ਸੀਆਰਪੀਐਫ ਨੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕਰ ਦਿੱਤੀ ਸੀ ਪਰ 2 ਜੂਨ ਨੂੰ ਕੋਈ ਗੋਲੀਬਾਰੀ ਨਹੀਂ ਕੀਤੀ। ਭਾਰਤੀ ਫ਼ੌਜ ਅਤੇ ਸੀਆਰਪੀਐਫ ਨੇ ਪੂਰੇ ਪੰਜਾਬ ਦੀ ਘੇਰਾਬੰਦੀ ਕਰਕੇ ਫ਼ੌਜ ਦੀਆਂ 7 ਡਿਵੀਜ਼ਨਾਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਤਾਇਨਤਾ ਕਰ ਦਿੱਤੀਆਂ ਸੀ। ਸਖ਼ਤ ਕਰਫਿਊ ਲਗਾ ਕੇ ਰੇਲ ਅਤੇ ਸੜਕੀ ਆਵਾਜਾਈ ਬੰਦ ਕਰ ਦਿੱਤੀ ਗਈ ਯਾਨੀ ਕਿ 2 ਜੂਨ ਦੀ ਸ਼ੁਰੂਆਤ ਕਰਫਿਊ ਦੇ ਨਾਲ ਹੋਈ। ਉਧਰ 1 ਜੂਨ ਵਾਲੇ ਦਿਨ ਫ਼ੌਜ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਖ਼ਬਰ ਸੁਣ ਕੇ ਸ਼੍ਰੋਮਣੀ ਗੁਦਰੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ, ਸ੍ਰੀ ਅਨੰਦਪੁਰ ਸਾਹਿਬ ਤੋਂ ਚੱਲ ਕੇ ਕੋਈ 10 ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ। ਸਰਾਂ ਵਾਲੇ ਗੇਟ ’ਤੇ ਤਾਇਨਾਤ ਪੁਲਿਸ ਫੋਰਸ ਨੇ ਇਕ ਵਾਰ ਤਾਂ ਜਥੇਦਾਰ ਟੌਹੜਾ ਨੂੰ ਵੀ ਰੋਕ ਲਿਆ ਸੀ ਕਿ ਉਹ ਦਫ਼ਤਰ ਨਹੀਂ ਜਾ ਸਕਦੇ ਪਰ ਉਹ ਬਿਨਾਂ ਕਿਸੇ ਦੀ ਪ੍ਰਵਾਹ ਕੀਤਿਆਂ ਇਹ ਕਹਿ ਕੇ ਦਫ਼ਤਰ ਵੱਲ ਚੱਲ ਪਏ ਕਿ “ਮੈਂ ਸ਼੍ਰੋੋਮਣੀ ਕਮੇਟੀ ਦਾ ਪ੍ਰਧਾਨ ਹਾਂ, ਮੈਨੂੰ ਕੌਣ ਰੋਕ ਸਕਦੈ।’’

ਸਖ਼ਤ ਕਰਫਿਊ ਦਿਨ ਭਰ ਜਾਰੀ ਰਿਹਾ।ਜਿਵੇਂ ਹੀ ਸ਼ਾਮ ਦੇ ਕਰੀਬ 6 ਕੁ ਵੱਜੇ ਤਾਂ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੂਰਦਰਸ਼ਨ ਅਤੇ ਆਲ ਇੰਡੀਆ ਰੇਡੀਓ ਤੋਂ ਦੇਸ਼ ਵਾਸੀਆਂ ਦੇ ਨਾਮ ਜਾਰੀ ਇਕ ਸੰਦੇਸ਼ ਵਿਚ ਅਕਾਲੀਆਂ ਨੂੰ ਕਿਹਾ ਸੀ ਕਿ ਜੇ ਕਿਸੇ ਸਵਾਲ ਬਾਰੇ ਕੋਈ ਗਲਤਫਹਿਮੀ ਜਾਂ ਸ਼ੱਕ ਐ, ਹਨ ਤਾਂ ਆਓ ਰਲ ਬੈਠੀਏ ਤੇ ਹੱਲ ਕੱਢੀਏ।’’

ਪਰ ਇਹ ਐਲਾਨ ਮਹਿਜ਼ ਇਕ ਢੋਂਗ ਸੀ ਕਿਉਂਕਿ ਇਸ ਐਲਾਨ ਤੋਂ ਪਹਿਲਾਂ ਹੀ ਕੇਂਦਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਨੂੰ ਫ਼ੌਜ ਦੇ ਹਵਾਲੇ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਸਨ। 2 ਜੂਨ 1984 ਨੂੰ ਇੰਦਰਾ ਗਾਂਧੀ ਦੇ ਭਾਸ਼ਣ ਵਿਚ ਭਾਵੇਂ ਸ਼ਾਂਤੀ ਅਤੇ ਭਾਈਚਾਰੇ ਦੀਆਂ ਗੱਲਾਂ ਕੀਤੀਆਂ ਗਈਆ ਪਰ ਉਸੇ ਦਿਨ ਪੰਜਾਬ ’ਚ ਕਰਫਿਊ ਲਗਾਉਣਾ, ਸਰਹੱਦਾਂ ਸੀਲ ਕਰਨਾ ਅਤੇ ਸੰਚਾਰ ਪ੍ਰਣਾਲੀ ਠੱਪ ਕਰਨਾ ਕੇਂਦਰ ਸਰਕਾਰ ਦੀ ਪਹਿਲਾਂ ਤੋਂ ਘੜੀ ਗਈ ਸਾਜਿਸ਼ ਨੂੰ ਬਾਖ਼ੂਬੀ ਦਰਸਾ ਰਿਹਾ ਸੀ।

ਇਕ ਨਿਰੰਕਾਰੀ ਜਨਰਲ ਰਣਜੀਤ ਸਿੰਘ ਦਿਆਲ ਨੂੰ ਗਵਰਨਰ ਪੰਜਾਬ ਦਾ ਸਲਾਹਕਾਰ ਨਿਯੁਕਤ ਕਰ ਦਿੱਤਾ ਗਿਆ ਸੀ। ਪੰਜਾਬ ਦੇ ਨਾਲ ਲਗਦੇ ਸੂਬਿਆਂ ਅਤੇ ਪਾਕਿਸਤਾਨ ਨਾਲ ਲਗਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ। ਫ਼ੌਜ ਦੀਆਂ ਸੱਤ ਡਵੀਜਨਾਂ ਪੰਜਾਬ ਦੇ ਪਿੰਡਾਂ ਵਿਚ ਤਾਇਨਾਤ ਕਰ ਦਿੱਤੀਆਂ ਗਈਆਂ ਅਤੇ ਸਮੁੱਚੇ ਪੰਜਾਬ ਨੂੰ ਗੜਬੜ ਵਾਲਾ ਇਲਾਕਾ ਐਲਾਨ ਦਿੱਤਾ ਗਿਆ ਸੀ। ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਦਾ ਦੇਸ਼ ਅਤੇ ਦੁਨੀਆ ਨਾਲੋਂ ਸੰਪਰਕ ਕੱਟ ਕੇ ਪ੍ਰੈੱਸ ’ਤੇ ਰੋਕ ਲਗਾ ਦਿੱਤੀ ਗਈ ਸੀ। ਬਹੁਤ ਸਾਰੇ ਪੱਤਰਕਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਬਿਜਲੀ ਬੰਦ ਕਰਨ ਦੇ ਹੁਕਮ ਦੇ ਦਿੱਤੇ ਗਏ। ਇਹ ਸਭ ਵਰਤਾਰਾ ਇਸ ਗੱਲ ਦਾ ਸੰਕੇਤ ਦੇ ਰਿਹਾ ਸੀ ਕਿ ਕੁੱਝ ਅਜਿਹਾ ਹੋਣ ਵਾਲਾ ਹੈ, ਜਿਸ ਨੂੰ ਦੁਨੀਆ ਤੋਂ ਲੁਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ। ਫ਼ੌਜ ਦੀ ਹਲਚਲ ਵਧਦੀ ਜਾ ਰਹੀ ਸੀ। ਸੜਕਾਂ ’ਤੇ ਮੌਤ ਵਰਗੀ ਸੁੰਨ ਪਸਰ ਚੁੱਕੀ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM

ਹਿਮਾਚਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਗਰਮਾਇਆ ਮਾਮਲਾ, ਐਂਟਰੀ ਟੈਕਸ ਦੇ ਵਿਵਾਦ ਤੋਂ ਬਾਅਦ ਵਧਿਆ ਰੋਸ

06 Jun 2026 3:04 PM

ਔਰਤਾਂ 'ਤੇ ਅੱਤਿਆਚਾਰ ਕਦੋਂ ਰੁਕਣਗੇ? ਕੀ ਅੱਜ ਵੀ ਔਰਤਾ ਗੁਲਾਮੀ ਝੱਲ ਰਹੀਆਂ ਹਨ? ਘਰੇਲੂ ਹਿੰਸਾ ਤੇ ਮਹਿਲਾ ਕਮਿਸ਼ਨ ਸਖ਼ਤ

05 Jun 2026 3:04 PM

ਵੱਡੀ ਖ਼ਬਰ- BJP Ravneet Bittu ਦੇ ਚਿਹਰੇ ਉੱਤੇ ਖੇਡੇਗੀ ਦਾਅ, ਜਾਣੋ ਕੀ ਮਿਲ ਸਕਦੀ ਵੱਡੀ ਜ਼ਿੰਮੇਵਾਰੀ

05 Jun 2026 3:03 PM
Advertisement