Diwali Special: ਪਿਆਰ ਅਤੇ ਸਾਂਝ ਦਾ ਪ੍ਰਤੀਕ ਹੈ ਦੀਵਾਲੀ

By : GAGANDEEP

Published : Nov 11, 2023, 2:06 pm IST
Updated : Nov 11, 2023, 2:06 pm IST
SHARE ARTICLE
Diwali is a symbol of love and togetherness
Diwali is a symbol of love and togetherness

Diwali Special: ਇਸ ਸਰਬ ਸਾਂਝੇ ਤਿਉਹਾਰ ਨੂੰ ਰੋਸ਼ਨੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ।

Diwali is a symbol of love and togetherness: ਦੀਵਾਲੀ ਦਾ ਤਿਉਹਾਰ ਸੰਸਾਰ ਭਰ ਦੇ ਕਈ ਮੁਲਕਾਂ ਵਿਚ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਦੀਵਾਲੀ ਭਾਰਤ ਦਾ ਇੱਕ ਅਜਿਹਾ ਤਿਉਹਾਰ ਹੈ ਜਿਹੜਾ ਹੋਰ ਵੀ ਕਈ ਦੇਸ਼ਾਂ ਵਿਚ ਮਨਾਇਆ ਜਾਂਦਾ ਹੈ। ਇਸ ਨੂੰ ਹਿੰਦੂ, ਸਿੱਖ ਅਤੇ ਜੈਨ ਧਰਮ ਦੇ ਲੋਕ ਬੜੀ ਸ਼ਰਧਾ ਨਾਲ ਮਨਾਉਂਦੇ ਹਨ। ਹਿੰਦੂ ਇਸ ਨੂੰ ਭਗਵਾਨ ਰਾਮ ਦੇ 14 ਸਾਲਾਂ ਬਨਵਾਸ ਤੋਂ ਮੁੜਨ ਦੀ ਖੁਸ਼ੀ ਵਿਚ ਮਨਾਉਂਦੇ ਹਨ।

ਜੈਨ ਧਰਮ ਦੇ ਲੋਕ ਮਹਾਂਵੀਰ ਦੇ ਕਵਿਲਯਾ ਦੀ ਖੁਸ਼ੀ ਵਿਚ ਇਸ ਨੂੰ ਮਨਾਉਂਦੇ ਹਨ ਅਤੇ ਸਿੱਖ ਧਰਮ ਦੇ ਲੋਕ ਇਹ ਤਿਉਹਾਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ ਵਿਚੋਂ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿਚੋਂ 52 ਰਾਜਿਆਂ ਨੂੰ ਛੁਡਵਾ ਕੇ ਦੀਵਾਲੀ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਤਣ ਦੀ ਖੁਸ਼ੀ ਵਿਚ ਮਨਾਉਂਦੇ ਹਨ ਜਿਸ ਨੂੰ ਬੰਦੀ ਛੋੜ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਸਰਬ ਸਾਂਝੇ ਤਿਉਹਾਰ ਨੂੰ ਰੋਸ਼ਨੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ।

ਇਸ ਤਿਉਹਾਰ ਨੂੰ ਮਨਾਉਣ ਵਾਲ਼ੇ ਲੋਕ ਵਲੋਂ ਦੀਵਿਆਂ ਅਤੇ ਮੋਮਬੱਤੀਆਂ ਦੀ ਰੌਸ਼ਨੀ ਕਰਕੇ ਘਰਾਂ ਨੂੰ ਰੁਸ਼ਨਾਇਆ ਜਾਂਦਾ ਹੈ ਪਰ ਅੱਜ ਕੱਲ੍ਹ ਦਿਨੋਂ-ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣੀ ਵੀ ਸਮੇਂ ਦੀ ਵੱਡੀ ਮੰਗ ਹੈ। ਦੀਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਦੇਸ਼ ਭਰ ਵਿਚ ਅਰਬਾਂ ਰੁਪਏ ਦੀ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ।

ਪਟਾਕੇ ਚਲਾਉਣ ਨਾਲ ਇਨ੍ਹਾਂ ਵਿਚੋਂ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ ਜੋ ਜਿਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਉੱਥੇ ਇਹ ਕਈ ਬਿਮਾਰੀਆਂ ਦਾ ਕਾਰਨ ਵੀ ਬਣਦੀਆਂ ਹਨ। ਪਟਾਕਿਆਂ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਨੂੰ ਜਾਣਦੇ ਹੋਏ ਵੀ ਅਸੀਂ ਦੀਵਾਲੀ ਨੂੰ ਦੀਵਿਆਂ ਦੇ ਤਿਉਹਾਰ ਵਜੋਂ ਨਾ ਮਨਾ ਕੇ ਪਟਾਕਿਆਂ ਦੇ ਤਿਉਹਾਰ ਵਜੋਂ ਜ਼ਿਆਦਾ ਮਨਾਉਂਦੇ ਹਾਂ ਜੋ ਕਿ ਸਾਡੇ ਸਮਾਜ ਲਈ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement