ਅੱਜ ਦਾ ਹੁਕਮਨਾਮਾ (14 ਸਤੰਬਰ 2023)
Published : Sep 14, 2023, 7:20 am IST
Updated : Sep 14, 2023, 7:23 am IST
SHARE ARTICLE
Hukamnama Sahib
Hukamnama Sahib

ਰਾਮਕਲੀ ਮਹਲਾ ੫ ॥

ਰਾਮਕਲੀ ਮਹਲਾ ੫ ॥

ਜਪਿ ਗੋਬਿੰਦੁ ਗੋਪਾਲ ਲਾਲੁ ॥

ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥

ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥

ਬਡੈ ਭਾਗਿ ਸਾਧ ਸੰਗੁ ਪਾਇਓ ॥੧॥

ਬਿਨੁ ਗੁਰ ਪੂਰੇ ਨਾਹੀ ਉਧਾਰੁ ॥

ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥

ਵੀਰਵਾਰ, ੨੯ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) ੧੪ ਸਤੰਬਰ, ੨੦੨੩ (ਅੰਗ: ੮੮੫)

ਪੰਜਾਬੀ ਵਿਆਖਿਆ :

ਰਾਮਕਲੀ ਮਹਲਾ ੫ ॥

ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ ।

ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ।੧।ਰਹਾਉ।ਹੇ ਭਾਈ! (ਅਨੇਕਾਂ ਕਿਸਮਾਂ ਦੇ) ਕੋ੍ਰੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ।੧।ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ—ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ ।੨।੧੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement