ਅੱਜ ਦਾ ਹੁਕਮਨਾਮਾ (18 ਜੂਨ 2022)
Published : Jun 18, 2022, 7:26 am IST
Updated : Jun 18, 2022, 7:26 am IST
SHARE ARTICLE
hukamnama sri darbar sahib amritsar
hukamnama sri darbar sahib amritsar

ਜੈਤਸਰੀ ਮਹਲਾ ੫ ਘਰੁ ੩ ਦੁਪਦੇ

ਜੈਤਸਰੀ ਮਹਲਾ ੫ ਘਰੁ ੩ ਦੁਪਦੇ

ੴ ਸਤਿਗੁਰ ਪ੍ਰਸਾਦਿ॥

ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥

ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥

Darbar SahibDarbar Sahib

ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥

ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥

ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥

ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

ਸ਼ਨਿਚਰਵਾਰ, ੪ ਹਾੜ (ਸੰਮਤ ੫੫੪ ਨਾਨਕਸ਼ਾਹੀ) ੧੮ ਜੂਨ, ੨੦੨੨ (ਅੰਗ: ੭੦੦)

sri guru grnth sahib ji sri guru grnth sahib ji

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ ੫ ਘਰੁ ੩ ਦੁਪਦੇ

ੴ ਸਤਿਗੁਰ ਪ੍ਰਸਾਦਿ॥

ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ । ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ ।੧।ਰਹਾਉ।

Darbar SahibDarbar Sahib

ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਹਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧। ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement