ਨਵੇਂ ਸਾਲ ਦੀ ਪਹਿਲੀ ਸਵੇਰ ਮੌਕੇ ਦਰਬਾਰ ਸਾਹਿਬ ਵਿਖੇ ਲੱਗੀਆਂ ਰੌਣਕਾਂ
Published : Jan 1, 2021, 9:22 am IST
Updated : Jan 1, 2021, 1:55 pm IST
SHARE ARTICLE
Darbar sahib
Darbar sahib

ਦਰਸ਼ਨ ਕਰਨ ਲਈ ਭਾਰੀ ਗਿਣਤੀ ‘ਚ ਨਤਮਸਤਕ ਹੋਈਆਂ ਸੰਗਤਾਂ

ਅੰਮ੍ਰਿਤਸਰ: ਦੁਨੀਆਂ ਭਰ ਵਿਚ ਨਵੇਂ ਸਾਲ ਦਾ ਸਵਾਗਤ ਬਹੁਤ ਹੀ ਸ਼ਾਨਦਾਰ ਢੰਗ ਨਾਲ ਕੀਤਾ ਗਿਆ। ਲੋਕਾਂ ਨੇ ਅਰਦਾਰਾਂ ਤੇ ਜਸ਼ਨ ਨਾਲ ਅਪਣੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ।

Sangat celebrated new year at Darbar sahibSangat celebrated new year at Darbar sahib

ਇਸ ਦੇ ਚਲਦਿਆਂ ਨਵੇਂ ਸਾਲ ਦੀ ਪਹਿਲੀ ਸਵੇਰ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਭਾਰੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਕੜਾਕੇ ਦੀ ਠੰਢ ਦੇ ਬਾਵਜੂਦ ਵੀ ਸੰਗਤਾਂ ਨੇ ਦਰਬਾਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕੀਤੇ।

Sangat celebrated new year at Darbar sahibSangat celebrated new year at Darbar sahib

ਬੀਤੀ ਰਾਤ ਤੋਂ ਹੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਸੀ। ਭੀੜ ਇੰਨੀ ਜ਼ਿਆਦਾ ਸੀ ਕਿ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਘੰਟਿਆਂ ਬੱਧੀ ਕਤਾਰਾਂ ਵਿਚ ਖੜ੍ਹੇ ਹੋ ਕੇ ਇੰਤਜ਼ਾਰ ਕਰਨਾ ਪਿਆ। ਇਸ ਮੌਕੇ ਸ਼ਰਧਾਲੂਆਂ ਨੇ ਨਵੇਂ ਵਰ੍ਹੇ 2021 ਨੂੰ ਜੀ ਆਇਆਂ ਆਖਿਆ ਤੇ ਅਪਣੇ ਪਰਿਵਾਰਾਂ ਦੀ ਸੁਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Sangat celebrated new year at Darbar sahibSangat celebrated new year at Darbar sahib

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਅੰਮ੍ਰਿਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement