ਸਿੱਖ ਕੌਮ ਗੁਰੂ ਘਰਾਂ ਵਿਚ ਕਿਸੇ ਤਰ੍ਹਾਂ ਦਾ ਦਖ਼ਲ ਬਰਦਾਸ਼ਤ ਨਹੀਂ ਕਰੇਗੀ : ਭਾਈ ਲੌਂਗੋਵਾਲ
Published : Feb 1, 2019, 11:53 am IST
Updated : Feb 1, 2019, 11:53 am IST
SHARE ARTICLE
Gobind Singh Longowal
Gobind Singh Longowal

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਸ਼ਟਰੀ ਸਿੱਖ ਸੰਗਤ ਦੇ ਜਨਰਲ ਸਕੱਤਰ ਸ. ਅਵਤਾਰ ਸਿੰਘ ਸ਼ਾਸਤਰੀ.......

ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਸ਼ਟਰੀ ਸਿੱਖ ਸੰਗਤ ਦੇ ਜਨਰਲ ਸਕੱਤਰ ਸ. ਅਵਤਾਰ ਸਿੰਘ ਸ਼ਾਸਤਰੀ ਦੇ ਮੀਡੀਆ ਵਿਚ ਦਿਤੇ ਇਕ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਜਿਸ ਵਿਚ ਸ਼ਾਸਤਰੀ ਨੇ ਕਿਹਾ ਕਿ ਗੁਰਦਵਾਰਾ ਸਾਹਿਬਾਨ ਦਾ ਪ੍ਰਬੰਧ ਸ਼੍ਰੋਮਣੀ ਅਕਾਲੀ ਦਲ ਕਰ ਰਿਹਾ ਹੈ, ਇਨ੍ਹਾਂ ਸ਼ਬਦਾਂ 'ਤੇ ਇਤਰਾਜ਼ ਜਿਤਾਉਂਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦਵਾਰਾ ਸਾਹਿਬਾਨ ਦਾ ਪ੍ਰਬੰਧ ਸਿੱਖਾਂ ਦੁਆਰਾ ਚੁਣੀ ਹੋਈ ਨੁਮਾਇੰਦਾ ਸਿੱਖ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤਾ ਜਾਂਦਾ ਹੈ। 

ਰਾਸ਼ਟਰੀ ਸਿੱਖ ਸੰਗਤ ਕਹਾਉਣ ਵਾਲੀ ਆਰ.ਐਸ.ਐਸ. ਦੀ ਸ਼ਾਖਾ ਹੈ, ਜੋ ਹਮੇਸ਼ਾ ਸਿੱਖਾਂ ਵਿਚ ਦੁਬਿਧਾ ਪੈਦਾ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਮਹਾਰਾਸ਼ਟਰ ਸਰਕਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਨਾਂਦੇੜ ਦੇ ਐਕਟ 1956 ਦੀ ਧਾਰਾ 11 ਵਿਚ ਮਨਮਰਜ਼ੀ ਨਾਲ ਸੋਧ ਕਰ ਕੇ ਅਪਣੇ ਪੱਧਰ 'ਤੇ ਪ੍ਰਧਾਨ ਨਿਯੁਕਤ ਕਰਨਾ ਚਾਹੁੰਦੀ ਹੈ, ਜੋ ਕਿ ਸਹੀ ਨਹੀਂ ਹੈ ਅਤੇ ਸੰਗਤ ਇਸ ਫ਼ੈਸਲੇ ਦਾ ਪੁਰਜ਼ੋਰ ਵਿਰੋਧ ਵੀ ਕਰਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਆਰ.ਐਸ.ਐਸ. ਦੀਆਂ ਅਜਿਹੀਆਂ ਕੋਝੀਆਂ ਹਰਕਤਾਂ ਸਿੱਖਾਂ ਲਈ ਭਰਾ-ਮਾਰੂ ਜੰਗ ਦਾ ਕੰਮ ਕਰ ਰਹੀਆਂ ਹਨ, ਇਸ ਲਈ ਇਸ ਤੋਂ ਸੁਚੇਤ ਹੋਣ ਦੀ ਲੋੜ ਹੈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement