ਨੂਰਮਹਿਲੀਆਂ ਵਿਰੁਧ ਫਿਰ ਲਾਮਬੰਦ ਹੋਈਆਂ ਸਿੱਖ ਜਥੇਬੰਦੀਆਂ
Published : Apr 1, 2019, 9:05 am IST
Updated : Apr 1, 2019, 1:10 pm IST
SHARE ARTICLE
Again mobilized Sikh organizations against the Noormahalia
Again mobilized Sikh organizations against the Noormahalia

ਦਿਵਿਆ ਜੋਤੀ ਜਗ੍ਰਿਤੀ ਸੰਸਥਾਨ ਵਲੋਂ ਪਿੰਡ  ਚਾਉਕੇ ਵਿਖੇ ਕਰਵਾਏ ਜਾ ਰਹੇ ਗੁਰਬਾਣੀ ਵਿਚਾਰ ਸਮਾਗਮ ਦਾ ਵਿਰੋਧ ਕਰਦਿਆਂ ਦਲ ਖ਼ਾਲਸਾ ਵਲੋਂ

ਚਾਉਕੇ : ਦਿਵਿਆ ਜੋਤੀ ਜਗ੍ਰਿਤੀ ਸੰਸਥਾਨ ਵਲੋਂ ਪਿੰਡ  ਚਾਉਕੇ ਵਿਖੇ ਕਰਵਾਏ ਜਾ ਰਹੇ ਗੁਰਬਾਣੀ ਵਿਚਾਰ ਸਮਾਗਮ ਦਾ ਵਿਰੋਧ ਕਰਦਿਆਂ ਦਲ ਖ਼ਾਲਸਾ ਵਲੋਂ ਹਰਦੀਪ ਸਿੰਘ ਦੀ ਅਗਵਾਈ ਵਿਚ ਥਾਣਾ ਸਦਰ ਪੁਲਿਸ ਨੂੰ ਇਕ ਮੰਗ ਪੱਤਰ ਦਿੰਦਿਆਂ ਗੁਰਬਾਣੀ ਦੀ ਬੇਅਦਬੀ ਕੀਤੇ ਜਾਣ ਕਾਰਨ ਨੂਰਮਹਿਲੀਆਂ ਵਿਰੁਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਦੀਪ ਸਿੰਘ ਅਤੇ ਲੱਖਾ ਸਿਧਾਣਾ ਨੇ ਕਿਹਾ ਕਿ ਨੂਰਮਹਿਲੀਆਂ ਦੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਪਿੰਡ ਚਾਉਕੇ ਵਿਖੇ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਦੇ ਪ੍ਰਚਾਰ ਲਈ ਉਕਤ ਸੰਸਥਾ ਵਲੋਂ ਪਰਚੇ ਛਪਵਾਏ ਗਏ ਹਨ ਤੇ ਇਨ੍ਹਾਂ ਪਰਚਿਆਂ 'ਚ ਗੁਰਬਾਣੀ ਦੀ ਬੇਅਦਬੀ ਕੀਤੀ ਗਈ। ਬੇਅਦਬੀ ਕਾਰਨ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।

ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵਲੋਂ ਆਏ ਦਿਨ ਘਿਨੋਣੀਆਂ ਹਰਕਤਾਂ ਕਰ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਸਾਜ਼ਸ਼ਾਂ ਕੀਤੀਆਂ ਜਾ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਸ ਸਮਾਗਮ 'ਤੇ ਰੋਕ ਨਾ ਲਈ ਤਾਂ ਹੋਣ ਵਾਲੇ ਨੁਕਸਾਨ ਲਈ ਸਰਕਾਰ ਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement