ਅੰਮ੍ਰਿਤਸਰ ਵਿਖੇ ਮਾਰਚ ਕਢੇਗਾ ਦਲ ਖ਼ਾਲਸਾ 
Published : Jun 1, 2018, 3:02 am IST
Updated : Jun 1, 2018, 3:02 am IST
SHARE ARTICLE
Paramjit Singh tanda and others
Paramjit Singh tanda and others

ਦਰਬਾਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਦਲ ਖ਼ਾਲਸਾ ਨੇ 5 ਜੂਨ ਦੀ ਸ਼ਾਮ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਐਲਾਨ ਕੀਤਾ ਹੈ ਜੋ ....

ਬਠਿੰਡਾ, : ਦਰਬਾਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਦਲ ਖ਼ਾਲਸਾ ਨੇ 5 ਜੂਨ ਦੀ ਸ਼ਾਮ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਐਲਾਨ ਕੀਤਾ ਹੈ ਜੋ ਗੁਰਦੁਆਰਾ ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਤੋਂ ਸ਼ੁਰੂ ਹੋ ਕੇ ਮੁੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਦਰਬਾਰ ਸਾਹਿਬ ਪਹੁੰਚੇਗਾ। ਪ੍ਰੈੱਸ ਕਾਨਫ਼ਰੰਸ ਵਿਚ ਦਲ ਖ਼ਾਲਸਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਮੀਤ ਪ੍ਰਧਾਨ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਮਾਰਚ ਮੋਟਰ ਸਾਈਕਲਾਂ ਅਤੇ ਖੁਲ੍ਹੀਆਂ ਗੱਡੀਆਂ 'ਤੇ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਹਰ ਦੇਸ਼ ਅਪਣੇ ਵਲੋਂ ਕੀਤੇ ਗਏ ਆਪ੍ਰੇਸ਼ਨ ਦੇ 30 ਵਰ੍ਹੇ ਬੀਤਣ ਤੋਂ ਬਾਅਦ ਉਸ ਅਪ੍ਰੇਸ਼ਨ ਦੀਆਂ ਸਾਰੀਆਂ ਫ਼ਾਈਲਾਂ ਜਨਤਕ ਕਰਦਾ ਹੈ ਪਰ ਦਰਬਾਰ ਸਾਹਿਬ 'ਤੇ ਹੋਏ ਹਮਲੇ ਨੂੰ 34 ਸਾਲ ਬੀਤ ਚੁੱਕੇ ਹਨ ਪਰ ਅੱਜ ਤਕ ਭਾਰਤ ਸਰਕਾਰ ਨੇ ਇਸ ਹਮਲੇ ਦੀਆਂ ਭੇਦ ਭਰੀਆਂ ਫ਼ਾਈਲਾਂ ਜਨਤਕ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਧਰਮ ਅਤੇ ਹਰ ਵਰਗ ਨਾਲ ਸਬੰਧਤ ਨਾਗਰਿਕ 2014 ਤੋਂ ਬੰਦ ਦੇ ਸੱਦੇ ਦਾ ਸਮਰਥਨ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਭਰੋਸਾ ਦਿਤਾ ਕਿ ਹਰ ਸਾਲ ਵਾਂਗ ਇਸ ਵਾਰ ਵੀ ਬੰਦ ਸ਼ਾਂਤੀਪੂਰਨ ਹੋਵੇਗਾ।

ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਉਪਰ ਹੋਏ ਹਮਲੇ ਲਈ ਜਾਣਬੁਝ ਕੇ ਭਾਰਤੀ ਸਰਕਾਰ ਨੂੰ ਕੁੱਝ ਅਦਾਰਿਆਂ ਵਲੋਂ ਬੇਕਸੂਰ ਠਹਿਰਾਇਆ ਜਾ ਰਿਹਾ ਹੈ ਅਤੇ ਇਸ ਦਾ ਸਾਰਾ ਦੋਸ਼ ਸਿੱਖ ਕੌਮ 'ਤੇ ਮੜ੍ਹਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਗ਼ਲਤ ਰੁਝਾਨ ਹੈ। ਇਸ ਮੌਕੇ ਉਨ੍ਹਾਂ ਨਾਲ ਦਲ ਖ਼ਾਲਸਾ ਦੀ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਭਾਈ ਗੁਰਵਿੰਦਰ ਸਿੰਘ ਬਠਿੰਡਾ, ਜ਼ਿਲ੍ਹਾ ਜਨਰਲ ਸਕੱਤਰ ਹੁਸ਼ਿਆਰਪੁਰ ਰਜਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਮੋਗਾ ਜਗਜੀਤ ਸਿੰਘ ਖੋਸਾ, ਪਰਨਜੀਤ ਸਿੰਘ ਕੋਟਫੱਤਾ ਆਦਿ ਸ਼ਾਮਲ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement