ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ  ਸਿੱਖ ਸੰਸਥਾ ਵਲੋਂ 10 ਲੱਖ ਪੌਦੇ ਲਗਾਉਣ ਦੀ ਯੋਜਨਾ
Published : Jun 1, 2018, 3:16 am IST
Updated : Jun 1, 2018, 3:16 am IST
SHARE ARTICLE
Plants
Plants

ਅਮਰੀਕਾ ਸਥਿਤ ਇਕ ਸਿੱਖ ਸੰਸਥਾ ਨੇ ਕਿਹਾ ਹੈ ਕਿ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੀ 550 ਵੀਂ ਜਨਮ ਵਰ੍ਹੇਗੰਢ ਮੌਕੇ 10 ਲੱਖ ਦਰੱਖਤ ਲਗਾਏ ਜਾਣਗੇ।...

ਨਿਊਯਾਰਕ : ਅਮਰੀਕਾ ਸਥਿਤ ਇਕ ਸਿੱਖ ਸੰਸਥਾ ਨੇ ਕਿਹਾ ਹੈ ਕਿ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੀ 550 ਵੀਂ ਜਨਮ ਵਰ੍ਹੇਗੰਢ ਮੌਕੇ 10 ਲੱਖ ਦਰੱਖਤ ਲਗਾਏ ਜਾਣਗੇ। ਵਾਸ਼ਿੰਗਟਨ ਡੀਸੀ ਈਕੋ ਸਿੱਖ ਦੇ ਪ੍ਰਧਾਨ ਡਾ. ਰਾਜਵੰਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਸ਼ਾਂਤ ਸੁਭਾਅ ਦੇ ਵਿਅਕਤੀ ਸਨ ਅਤੇ ਉਨ੍ਹਾਂ ਨੇ ਆਪਣੀਆਂ ਲਿਖਤਾਂ ਵਿਚ ਹਮੇਸ਼ਾ ਸਿਰਜਣਹਾਰ ਬ੍ਰਹਮ ਮੌਜੂਦਗੀ ਦੇ ਤੌਰ 'ਤੇ ਕੁਦਰਤ ਨੂੰ ਦੇਖਣ ਅਤੇ ਕੁਦਰਤ ਨਾਲ ਪਿਆਰ ਕਰਨ ਲਈ ਪ੍ਰੇਰਿਆ ਹੈ। 

ਈਕੋ ਸਿੱਖ ਨੇ ਇਕ ਬਿਆਨ ਵਿਚ ਕਿਹਾ ਕਿ ਸੰਗਠਨ ਦਾ ਟੀਚਾ ਸਾਰੀ ਦੁਨੀਆਂ ਵਿਚ ਸਿੱਖਾਂ ਨੂੰ ਦੁਨੀਆਂ ਭਰ ਦੇ ਵੱਖ-ਵੱਖ ਹਿੱਸਿਆਂ ਵਿਚ 1,820 ਥਾਵਾਂ 'ਤੇ 550 ਦਰੱਖਤ ਲਗਾਉਣ ਦਾ ਹੈ। ਇਹ ਦਰੱਖਤ ਲਗਾਉਣ ਦੀ ਮੁਹਿੰਮ ਨੂੰ ਭਾਰਤ ਦੇ ਪੰਜਾਬ ਅਤੇ ਪਾਕਿਸਤਾਨ ਵਿਚ ਗੁਰੂ ਨਾਨਕ ਦੇਵ ਨਾਲ ਸਬੰਧਤ ਧਾਰਮਿਕ ਅਸਥਾਨ ਨਾਨਕਾਣਾ ਸਾਹਿਬ ਤੋਂ ਸ਼ੁਰੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦਾ ਜਸ਼ਨ ਮਨਾਉਣ ਲਈ ਰੁੱਖ ਲਗਾਉਣਾ ਜਸ਼ਨ ਮਨਾਉਣ ਦਾ ਸਭ ਤੋਂ ਵਧੀਆ ਤਰੀਕਾ ਹੋਵੇਗਾ। ਅਸੀਂ ਸਾਰੇ ਸਿੱਖ ਸੰਸਥਾਵਾਂ, ਗੁਰਦੁਆਰਿਆਂ ਅਤੇ ਕਾਲਜਾਂ ਅਤੇ ਦੁਨੀਆਂ ਭਰ ਦੇ ਪੰਜਾਬੀ ਸੰਸਥਾਨਾਂ ਨੂੰ ਦਰੱਖਤ ਲਗਾਉਣ ਦੇ ਇਸ ਉਪਰਾਲੇ ਨੂੰ ਅੱਗੇ ਵਧਾਉਣ ਲਈ ਅਪੀਲ ਕਰਦੇ ਹਾਂ।

ਈਕੋ ਸਿੱਖ ਨੇ ਲੋਕਾਂ ਨੂੰ ਇਸ ਕੰਮ ਲਈ ਰਜਿਸਟਰ ਕਰਾਉਣ ਲਈ ਇਕ ਵਿਸ਼ੇਸ਼ ਵੈਬਸਾਈਟ ਲਾਂਚ ਕਰਨ ਦੀ ਯੋਜਨਾ ਬਣਾਈ ਹੈ ਅਤੇ ਇਹ ਸਿੱਖਾਂ ਨੂੰ ਇਕ ਯੋਜਨਾ ਤਿਆਰ ਕਰਨ ਲਈ ਆਪਣੀਆਂ-ਆਪਣੀਆਂ ਸਰਕਾਰਾਂ ਅਤੇ ਸਥਾਨਕ ਪ੍ਰਸ਼ਾਸਨ ਨਾਲ ਕੰਮ ਕਰਨ ਲਈ ਉਤਸ਼ਾਹਤ ਕਰੇਗੀ। ਇਸ ਮੁਹਿੰਮ ਨਾਲ ਕੌਮਾਂਤਰੀ ਵਾਤਾਵਰਣ ਸੰਗਠਨਾਂ ਅਤੇ ਸੰਯੁਕਤ ਰਾਸ਼ਟਰ ਤੋਂ ਵੀ ਸਹਿਯੋਗ ਮਿਲੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement