Panthak News: ਐਸਜੀਪੀਸੀ ਵੋਟਾਂ ਬਣਵਾਉਣ ਦੀ ਤਰੀਕ ਮੁੜ ਵਧੀ 
Published : Aug 1, 2024, 10:09 am IST
Updated : Aug 1, 2024, 10:09 am IST
SHARE ARTICLE
The date for holding SGPC votes has been extended again
The date for holding SGPC votes has been extended again

Panthak News: ਹੁਣ 19 ਸਤੰਬਰ 2024 ਹੋਵੇਗੀ ਆਖ਼ਰੀ ਤਰੀਕ

 

Panthak News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖ਼ਰੀ ਵਿਚ ਇੱਕ ਵਾਰ ਫਿਰ ਵਾਧਾ ਕਰ ਦਿਤਾ ਗਿਆ ਹੈ। ਹੁਣ ਵੋਟਾਂ ਬਣਵਾਉਣ ਦੀ ਆਖ਼ਰੀ ਮਿਤੀ 19 ਸਤੰਬਰ 2024 ਹੋਵੇਗੀ।

ਇਸ ਤੋਂ ਪਹਿਲਾਂ ਆਖ਼ਰੀ ਤਰੀਕ 31 ਜੁਲਾਈ, 2024 ਸੀ। ਫ਼ਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦਾ ਹੈ। ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ।

ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਫ਼ਾਰਮਾਂ ਦੇ ਨਾਲ ਇਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ਼ ਦੀ ਕਾਪੀ ਲਗਾਈ ਜਾ ਸਕਦੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement