ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ਹੁਣ ਨਹੀਂ ਕਰ ਸਕਣਗੇ ਫੋਨ ਦੀ ਵਰਤੋਂ, ਵਾਕੀ-ਟਾਕੀ ਨਾਲ ਸ਼ਰਾਰਤੀ ਅਨਸਰਾਂ ਪ੍ਰਤੀ ਸੁਚੇਤ ਹੋ ਕੇ ਦੇਣਗੇ ਪਹਿਰਾ 
Published : Apr 2, 2022, 8:53 pm IST
Updated : Apr 2, 2022, 8:53 pm IST
SHARE ARTICLE
File Photo
File Photo

ਸੇਵਾਦਾਰਾਂ ਨੂੰ ਸ਼ਰਾਰਤੀ ਅਨਸਰਾਂ ਪ੍ਰਤੀ ਸੁਚੇਤ ਹੋ ਕੇ ਆਪਣੀ ਡਿਊਟੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। 

 

ਅੰਮ੍ਰਿਤਸਰ - ਸ਼੍ਰੀ ਦਰਬਾਰ ਸਾਹਿ ਵਿਚ ਹੁਣ ਇਕ ਵੱਖਰੀ ਪਹਿਲੀ ਸ਼ੁਰੂ ਕੀਤੀ ਗਈ ਹੈ। ਦਰਅਸਲ ਉੱਥੋਂ ਦੇ ਪ੍ਰਬੰਧਕਾਂ ਨੇ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਾਕੀ-ਟਾਕੀ ਦੇ ਕੇ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਡਿਊਟੀ ਨਿਭਾਉਣ ਵਾਲੇ ਸੇਵਾਦਾਰ ਹੁਣ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਨਹੀਂ ਕਰ ਸਕਣਗੇ। ਸੇਵਾਦਾਰਾਂ ਨੂੰ ਸ਼ਰਾਰਤੀ ਅਨਸਰਾਂ ਪ੍ਰਤੀ ਸੁਚੇਤ ਹੋ ਕੇ ਆਪਣੀ ਡਿਊਟੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। 

file photo 

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਨਵ-ਨਿਯੁਕਤ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਸੰਗਤਾਂ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਨੂੰ ਘਟਾਉਣ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਹਨ। ਉਨ੍ਹਾਂ ਨੇ ਹਰ ਸੰਭਵ ਕੋਸ਼ਿਸ਼ ਨਾਲ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਯਤਨ ਆਰੰਭੇ ਹਨ। ਸੰਗਤਾਂ ਦੀ ਸਹੂਲਤ ਲਈ ਹੁਣ ਪਰਿਕਰਮਾ ਵਿਚ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਾਕੀਟਾਕੀ ਦਿੱਤੇ ਜਾਣਗੇ ਤਾਂ ਜੋ ਉਹ ਆਪਣੇ ਮੋਬਾਈਲ ਫੋਨ ਦੀ ਵਰਤੋਂ ਨਾ ਕਰਦੇ ਹੋਏ ਸੁਚੇਤ ਹੋ ਕੇ ਡਿਊਟੀ ਨਿਭਾਉਣ ਤੇ ਹਰ ਤਰ੍ਹਾਂ ਨਾਲ ਦਫ਼ਤਰ ਪਰਿਕਰਮਾ ਦੇ ਨਾਲ ਸੰਪਰਕ ਵਿਚ ਰਹਿਣ ਤੇ ਕੋਈ ਵੀ ਅਣਹੋਣੀ ਹੋਣ ਤੋਂ ਰੋਕੀ ਜਾ ਸਕੇ। 

file photo 

ਇਸ ਸੰਬਧੀ ਗੱਲਬਾਤ ਕਰਦਿਆਂ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਹੋਵੇ, ਇਸ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਸੰਗਤਾਂ ਨੂੰ ਸਥਾਨਕ ਭਾਸ਼ਾ ਦਾ ਗਿਆਨ ਨਾ ਹੋਣ ਕਾਰਨ ਮਰਿਆਦਾ ਵਿਚ ਰਹਿ ਕੇ ਦਰਸ਼ਨ ਕਰਨ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆਉਂਦੀਆਂ ਹਨ। ਇਸ ਲਈ ਵੱਖ-ਵੱਖ ਭਾਸ਼ਾਵਾਂ ਵਿਚ ਜਾਣਕਾਰੀ ਲਈ ਬੋਰਡ ਵੀ ਲਗਾਏ ਗਏ ਹਨ।

 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement