ਸਿੱਖ ਇਤਿਹਾਸ ਹਟਾਉਣ ਦੇ ਮਾਮਲੇ 'ਤੇ ਬਣੀ ਸਬ-ਕਮੇਟੀ
Published : May 2, 2018, 2:09 am IST
Updated : May 2, 2018, 2:09 am IST
SHARE ARTICLE
SGPC
SGPC

ਦੋ ਦਿਨ ਵਿਚ ਰੀਪੋਰਟ ਸੌਂਪੇਗੀ ਕਮੇਟੀ

ਅੰਮ੍ਰਿਤਸਰ, 01 ਮਈ (ਇੰਦਰ ਮੋਹਣ ਸਿੰਘ 'ਅਨਜਾਣ'): ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਪੁਸਤਕ ਵਿਚੋਂ ਗੁਰ-ਇਤਿਹਾਸ, ਸਿੱਖ ਇਤਿਹਾਸ ਅਤੇ ਪੰਜਾਬ ਦਾ ਇਤਿਹਾਸ ਖ਼ਤਮ ਕਰਨ ਦੇ ਸਾਹਮਣੇ ਆਏ ਮਾਮਲੇ ਦੀ ਜਾਂਚ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਬ-ਕਮੇਟੀ ਬਣਾਈ ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਇਹ ਸਬ ਕਮੇਟੀ ਦੋ ਦਿਨ ਵਿਚ ਅਪਣੀ ਰੀਪੋਰਟ ਦੇਵੇਗੀ।

SGPCSGPC

ਇਸ ਸਬ-ਕਮੇਟੀ ਦੀ ਇਕੱਤਰਤਾ ਦੋ ਮਈ ਨੂੰ ਬਹਾਦਰਗੜ੍ਹ ਪਟਿਆਲਾ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਹੋਵੇਗੀ। ਉਨ੍ਹਾਂ ਦਸਿਆ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ 4 ਮੈਂਬਰੀ ਸਬ-ਕਮੇਟੀ ਦੀ ਇਕੱਤਰਤਾ 3 ਮਈ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਇਸ ਕਮੇਟੀ ਵਲੋਂ ਸਿੱਖ ਜਥੇ ਨਾਲ ਪਾਕਿਸਤਾਨ ਗਈ ਬੀਬੀ ਕਿਰਨ ਬਾਲਾ ਦੇ ਮਾਮਲੇ ਸਬੰਧੀ ਚਰਚਾ ਕਰਨ ਦੇ ਨਾਲ-ਨਾਲ ਭਵਿੱਖੀ ਯੋਜਨਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement