Panthak News: ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਬਾਰੇ ਸ੍ਰੀ ਅਕਾਲ ਤਖ਼ਤ ਵਿਖੇ ਵਿਸ਼ੇਸ਼ ਇਕੱਤਰਤਾ ਅੱਜ
Published : May 2, 2025, 7:35 am IST
Updated : May 2, 2025, 7:35 am IST
SHARE ARTICLE
Special gathering today at Shri Akal Takht regarding films made on Sikh issues News in punjabi
Special gathering today at Shri Akal Takht regarding films made on Sikh issues News in punjabi

ਸਿੱਖ ਬੁੱਧੀਜੀਵੀ ਅਤੇ ਵਿਦਵਾਨ ਹੋਣਗੇ ਇਕੱਤਰ

 

Panthak News: ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪ੍ਰਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉਪਰ ਬਣਦੀਆਂ ਫ਼ਿਲਮਾਂ/ਐਨੀਮੇਸ਼ਨ ਫ਼ਿਲਮਾਂ ਦੇ ਮਾਮਲਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸੰਸਥਾਵਾਂ, ਸਭਾ ਸੁਸਾਇਟੀਆਂ, ਕੌਮੀ ਮਾਮਲਿਆਂ ਪ੍ਰਤੀ ਸੰਜੀਦਾ ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਦੀ ਵਿਸ਼ੇਸ਼ ਇਕੱਤਰਤਾ 2 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਨੂੰ ਲੈ ਕੇ ਸਿੱਖ ਜਗਤ ਅਕਸਰ ਹੀ ਚਿੰਤਤ ਰਹਿੰਦਾ ਹੈ, ਇਸ ਲਈ ਇਸ ਸੰਜੀਦਾ ਮਸਲੇ ਉਤੇ ਖ਼ਾਲਸਾ ਪੰਥ ਤੇ ਸਿੱਖ ਵਿਦਵਾਨਾਂ ਦੀ ਰਾਏ ਅਤਿ ਜ਼ਰੂਰੀ ਹੈ, ਜਿਸ ਅਨੁਸਾਰ ਅਗਲੀ ਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਏ ਪ੍ਰਾਪਤ ਕਰਨ ਲਈ 2 ਮਈ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਇਸ ਇਕੱਤਰਤਾ ਦੀ ਅਗਵਾਈ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਕਰਨਗੇ।

 

(For more news apart from Special gathering today at Shri Akal Takht regarding films made on Sikh issues News in punjabi, stay tuned to Rozana Spokesman)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement