ਸ਼੍ਰੋਮਣੀ ਕਮੇਟੀ ਵਲੋਂ ਸਿੱਖ ਧਰਮੀ ਫ਼ੌਜੀਆਂ ਦੀਆਂ ਮੰਗਾਂ ਮੰਨਣ 'ਤੇ ਸੰਤੁਸ਼ਟੀ : ਧਰਮੀ ਫ਼ੌਜੀ
Published : Jul 26, 2017, 5:40 pm IST
Updated : Apr 3, 2018, 4:29 pm IST
SHARE ARTICLE
Meeting
Meeting

ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਵਾਰ ਵੈਲਫ਼ੇਅਰ ਐੋਸੋਸੀਏਸ਼ਨ ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਧਰਮੀ ਫ਼ੌਜੀਆਂ ਦੀ ਵਿਸ਼ੇਸ਼ ਮੀਟਿੰਗ...

 

ਧਾਰੀਵਾਲ, 26 ਜੁਲਾਈ (ਇੰਦਰਜੀਤ): ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਵਾਰ ਵੈਲਫ਼ੇਅਰ ਐੋਸੋਸੀਏਸ਼ਨ ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਧਰਮੀ ਫ਼ੌਜੀਆਂ ਦੀ ਵਿਸ਼ੇਸ਼ ਮੀਟਿੰਗ  ਐਸੋਸੀਏਸ਼ਨ ਦੇ ਮੁੱਖ ਦਫ਼ਤਰ ਨੇੜੇ ਗੁਰਦਵਾਰਾ ਸ੍ਰੀ ਬੁਰਜ ਸਾਹਿਬ  ਧਾਰੀਵਾਲ ਵਿਖੇ ਹੋਈ। ਇਸ ਵਿਚ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ , ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਗਿੱਲ ਮੰਝ ਅਤੇ ਮੁੱਖ ਬੁਲਾਰਾ ਬਲਕਾਰ ਸਿੰਘ ਨੇ ਦਸਿਆ ਕਿ ਉਨ੍ਹਾਂ ਦੇਸ਼ ਦੀ ਰਖਿਆ ਲਈ ਫ਼ੌਜ ਵਿਚ ਭਰਤੀ ਹੋਣ ਸਮੇਂ ਧਰਮ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਹੁੰ ਚੁੱਕੀ ਸੀ ਜਦਕਿ 1984 ਵਿਚ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੇ ਰੋਸ ਵਜੋਂ ਅਪਣੀ ਨੌਕਰੀ ਅਤੇ ਪਰਵਾਰਾਂ ਦੀ ਪ੍ਰਵਾਹ ਕੀਤੇ ਬਿਨਾਂ ਹਥਿਆਰਾਂ ਸਮੇਤ ਬੈਰਕਾਂ ਛੱਡ ਕੇ ਦਰਬਾਰ ਸਾਹਿਬ ਵਲ ਕੂਚ ਕਰ ਦਿਤਾ। ਸ਼ਹੀਦ ਧਰਮੀ ਫ਼ੌਜੀਆਂ ਦੀ ਯਾਦਗਾਰ ਬਣਾਉਣ, 50 ਹਜ਼ਾਰ ਰੁਪਏ ਜਾਰੀ ਰੱਖਣ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵਿਚ ਨੌਕਰੀ ਦੇਣ ਤੋਂ ਇਲਾਵਾ ਹੋਰ ਮੰਗਾਂ 'ਤੇ ਸਹਿਮਤੀ ਹੋਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਧਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਰਹਿੰਦੀ ਮੰਗਾਂ ਤੇ ਕਾਨੂੰਨੀ ਪਹਿਲੂ ਦੀ ਜਾਂਚ ਕਰ ਕੇ ਛੇਤੀ ਹੱਲ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement