Panthak News: ਅੰਮ੍ਰਿਤਸਰ 'ਚ ਸ੍ਰੀ ਦਰਬਾਰ ਸਾਹਿਬ ਨੇੜੇ ਬੇਅਦਬੀ, ਗੁਰੂ ਅਰਜਨ ਨਿਵਾਸ ਸਰਾਂ ਨੇੜੇ ਗੁਟਕਾ ਸਾਹਿਬ ਦੇ ਪਾੜੇ ਅੰਗ
Published : Jun 3, 2025, 6:58 am IST
Updated : Jun 3, 2025, 7:55 am IST
SHARE ARTICLE
Amritsar beadbi Panthak News in punjabi
Amritsar beadbi Panthak News in punjabi

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Amritsar beadbi Panthak News in punjabi : ਜਿੱਥੇ ਇੱਕ ਪਾਸੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸ਼ਹੀਦੀ ਦਿਹਾੜੇ ਚੱਲ ਰਹੇ ਹਨ ਤੇ 6 ਜੂਨ ਨੂੰ ਵੱਡਾ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ। ਉਸ ਨੂੰ ਲੈ ਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਚੱਪੇ ਚੱਪੇ ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ ਅਤੇ ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਬੇਅਦਬੀ ਹੋਣ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ।

 ਜਾਣਕਾਰੀ ਮੁਤਾਬਕ ਦਰਬਾਰ ਸਾਹਿਬ ਦੇ ਬਾਹਰ ਸ਼੍ਰੀ ਗੁਰੂ ਅਰਜਨ ਦੇਵ ਨਿਵਾਸ ਦੇ ਨਜ਼ਦੀਕ ਇੱਕ ਵਿਅਕਤੀ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਮੁਲਜ਼ਮ ਵੱਲੋਂ ਗੁਟਕਾ ਸਾਹਿਬ ਦੇ ਅੰਗ ਫਾੜੇ ਗਏ ਹਨ। ਜਦਕਿ ਮੌਕੇ 'ਤੇ ਹੀ ਸੰਗਤ ਵੱਲੋਂ ਉਸ ਆਰੋਪੀ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।

 ਫਿਲਹਾਲ ਪੁਲਿਸ ਵੱਲੋਂ ਉਸ ਨੂੰ ਗ੍ਰਫਤਾਰ ਕਰਕੇ ਉਸ ਤੋਂ ਚੰਗੀ ਤਰੀਕੇ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਥਰੀ ਜਸਰੂਪ ਕੌਰ ਬਾਠ ਨੇ ਦੱਸਿਆ ਕਿ ਫਿਲਹਾਲ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੁਲਿਸ ਦੀ ਟੀਮ ਉਸ ਤੋਂ ਜਾਂਚ ਕਰ ਰਹੀ ਹੈ। ਉਹਨਾਂ ਕਿਹਾ ਕਿ ਘੱਲੂਘਾਰੇ ਦੇ ਦਿਨ ਹੋਣ ਕਰਕੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਤੈਨਾਤ ਹੈ ਤੇ ਸੰਗਤ ਵੀ ਵੱਡੀ ਗਿਣਤੀ ਵਿੱਚ ਆ ਰਹੀ ਹੈ ਅਤੇ ਜਦੋਂ ਇਸ ਆਰੋਪੀ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਤਾਂ ਸੰਗਤ ਵੱਲੋਂ ਹੀ ਉਸ ਆਰੋਪੀ ਨੂੰ ਕਾਬੂ ਕਰ ਲਿਆ ਗਿਆ। ਫਿਲਹਾਲ ਅਸੀਂ ਆਰੋਪੀ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੇ ਹਾਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਕਰ ਰਹੇ ਹਾਂ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement