HSGMC 'ਚ ਵੱਡੀ ਹਲਚਲ, ਪ੍ਰਧਾਨ ਮਹੰਤ ਕਰਮਜੀਤ ਸਿੰਘ ਨੇ ਦਿਤਾ ਅਸਤੀਫ਼ਾ

By : GAGANDEEP

Published : Sep 3, 2023, 9:36 pm IST
Updated : Sep 3, 2023, 9:37 pm IST
SHARE ARTICLE
photo
photo

ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਨੇ ਵੀ ਦਿਤਾ ਅਸਤੀਫ਼ਾ

 

ਚੰਡੀਗੜ੍ਹ : ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਦੀ ਐਡਹਾਕ ਕਮੇਟੀ ਦੇ ਮੁਖੀ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਧਮੀਜਾ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣਾ ਅਸਤੀਫਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਸੌਂਪ ਦਿੱਤਾ ਹੈ।

ਜ਼ਿਕਰਯੋਗ ਹੈ ਕਿ 14 ਅਗਸਤ ਨੂੰ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਐਚਐਸਜੀਐਮਸੀ ਦੀ ਮੀਟਿੰਗ ਦੌਰਾਨ ਵਾਪਰੀ ਘਟਨਾ ਤੋਂ ਬਾਅਦ ਕਰਮਜੀਤ ਸਿੰਘ ਅਤੇ ਧਮੀਜਾ ਦੋਵੇਂ ਸਰਕਾਰ ਦੇ ਨਾਲ-ਨਾਲ ਸਿੱਖ ਸੰਗਤ ਦੇ ਵੀ ਨਿਸ਼ਾਨੇ 'ਤੇ ਸਨ। ਉਨ੍ਹਾਂ ਦਾ ਕਾਰਜਕਾਲ ਨੌਂ ਮਹੀਨਿਆਂ ਤੋਂ ਵੀ ਘੱਟ ਸਮੇਂ ਤੱਕ ਚੱਲਿਆ।

ਸੂਤਰਾਂ ਅਨੁਸਾਰ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਹੋਰ ਨਮੋਸ਼ੀ ਤੋਂ ਬਚਣ ਲਈ ਕਰਮਜੀਤ ਅਤੇ ਧਮੀਜਾ ਨੂੰ ਗੈਰ ਰਸਮੀ ਤੌਰ 'ਤੇ ਬਾਹਰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਦੋਵੇਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਰੀਬੀ ਮੰਨੇ ਜਾਂਦੇ ਸਨ ਅਤੇ ਪਿਛਲੇ ਸਾਲ 21 ਦਸੰਬਰ ਨੂੰ ਐਚਐਸਜੀਐਮਸੀ (ਐਡਹਾਕ) ਦੀ ਵਾਗਡੋਰ ਸੰਭਾਲੀ ਸੀ। ਸ਼ੁਰੂ ਤੋਂ ਹੀ ਉਨ੍ਹਾਂ ਦਾ ਕਾਰਜਕਾਲ ਕਿਸੇ ਨਾ ਕਿਸੇ ਮੁੱਦੇ 'ਤੇ ਵਿਵਾਦਾਂ 'ਚ ਘਿਰਿਆ ਰਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement