Panthak News: ‘ਜਥੇਦਾਰਾਂ’ ਵਲੋਂ ਜਾਰੀ ਕੀਤੇ ਰਾਜਨੀਤਕ ਹੁਕਮਨਾਮਿਆਂ ਬਾਰੇ ਵੀ ਨਿਬੇੜਾ ਹੋਵੇ : ਜਥੇਦਾਰ ਰਤਨ ਸਿੰਘ
Published : Sep 3, 2024, 8:21 am IST
Updated : Sep 3, 2024, 8:21 am IST
SHARE ARTICLE
Political orders issued by 'Jathedars' should also be resolved: Jathedar Ratan Singh
Political orders issued by 'Jathedars' should also be resolved: Jathedar Ratan Singh

Panthak News: ਗੁਰੂਘਰ ਪ੍ਰਬੰਧ ਸੁਧਾਰ ਲਹਿਰ ਪੰਜਾਬ ਦੇ ਪ੍ਰਧਾਨ ਜਥੇਦਾਰ ਰਤਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ

 

Panthak News:  ਗੁਰੂਘਰ ਪ੍ਰਬੰਧ ਸੁਧਾਰ ਲਹਿਰ ਪੰਜਾਬ ਦੇ ਪ੍ਰਧਾਨ ਜਥੇਦਾਰ ਰਤਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਬਾਦਲ ਪ੍ਰਵਾਰ ਵਲੋਂ ਕਥਿਤ ਤੌਰ ’ਤੇ ਤਤਕਾਲੀ ਜਥੇਦਾਰਾਂ ਉਤੇ ਦਬਾਅ ਪਾ ਕੇ ਸਿਆਸੀ ਕਿੜ ਕੱਢਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਮਰਿਆਦਾ ਦੀ ਕੀਤੀ ਗਈ ਨਿਜੀ ਦੁਰਵਰਤੋਂ ਜਿਸ ਤਹਿਤ ਰੋਜ਼ਾਨਾ ਸਪੋਕਸਮੈਨ ਦੇ ਮੁੱਖ ਸੰਪਾਦਕ ਸ. ਜੋਗਿੰਦਰ ਸਿੰਘ, ਪ੍ਰੋਫ਼ੈਸਰ ਦਰਸ਼ਨ ਸਿੰਘ, ਗੁਰਬਖਸ਼ ਸਿੰਘ ਕਾਲਾ ਅਫ਼ਗ਼ਾਨਾ ਅਤੇ ਪ੍ਰੋ: ਇੰਦਰ ਸਿੰਘ ਘੱਗਾ ਵਿਰੁਧ “ਹੁਕਮਨਾਮੇ’’ ਜਾਰੀ ਕਰ ਕੇ ਇਨ੍ਹਾਂ ਨੂੰ ਜ਼ਲੀਲ ਕੀਤਾ ਗਿਆ ਦਾ ਨਿਬੇੜਾ ਵੀ ਹੋਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਇਹ ਵਖਰੀ ਗੱਲ ਹੈ ਕਿ ਅਪਣੀ ਪਬਲਿਕ ਲਾਈਫ਼ ਦੇ ਦਮ ਨਾਲ ਸ. ਜੋਗਿੰਦਰ ਸਿੰਘ ਅਤੇ ਕਾਲਾ ਅਫ਼ਗ਼ਾਨਾ ਇਨ੍ਹਾਂ ਅਖੌਤੀ ਹੁਕਮਨਾਮਿਆਂ ਅੱਗੇ ਨਹੀਂ ਝੁਕੇ ਅਤੇ ਇਸ ਫ਼ਾਨੀ ਜਹਾਨ ਤੋਂ ਕੂਚ ਕਰ ਗਏ। ਇਥੇ “ਸਪੋਕਸਮੈਨ’’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਬਾਦਲ ਪ੍ਰਵਾਰ ਨੇ ਅਪਣੀ ਰਾਜਨੀਤਕ ਤਾਕਤ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਰਾਹੀਂ ਸੱਚ ਬੋਲਣ ਵਾਲਿਆਂ ਨੂੰ ਰੋਂਦਿਆਂ ਉਸ ਦੀ ਮਿਸਾਲ ਸਿੱਖ ਇਤਿਹਾਸ ਵਿਚ ਕਿਤੇ ਨਹੀਂ ਮਿਲਦੀ। ਰਤਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੂੰ ਅਪੀਲ ਕੀਤੀ ਕਿ ਬਾਦਲ ਪ੍ਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰ ਕੇ ਇਸ ਗ਼ੁਨਾਹ ਲਈ ਮੁਆਫ਼ੀ ਮੰਗਣ ਅਤੇ ਅਜਿਹੇ ਹੁਕਮਨਾਮੇ ਵਾਪਸ ਲਏ ਜਾਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement