ਮੈਡੀਕਲ ਜਾਂਚ ਵਿਚ ਸ਼ਰਾਬ ਦਾ ਸੇਵਨ ਸਾਬਤ ਹੋਣ  ਦੀ ਸੂਰਤ ਵਿਚ ਸ਼੍ਰੋਮਣੀ ਕਮੇਟੀ ਦੀ ਨੌਕਰੀ ਨਹੀਂ 
Published : Dec 3, 2018, 10:40 am IST
Updated : Dec 3, 2018, 10:40 am IST
SHARE ARTICLE
Punjab and Haryana High Court
Punjab and Haryana High Court

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਇਕ ਬਰਖ਼ਾਸਤ ਮੁਲਾਜ਼ਮ  ਵਲੋਂ ਇਕਹਿਰੇ ਬੈਂਚ ਦੇ ਫ਼ੈਸਲੇ ਵਿਰੁਧ ਦਾਇਰ.........

ਚੰਡੀਗੜ੍ਹ (ਨੀਲ ਬੀ. ਸਿੰਘ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਇਕ ਬਰਖ਼ਾਸਤ ਮੁਲਾਜ਼ਮ  ਵਲੋਂ ਇਕਹਿਰੇ ਬੈਂਚ ਦੇ ਫ਼ੈਸਲੇ ਵਿਰੁਧ ਦਾਇਰ ਅਪੀਲ ਨੂੰ ਖ਼ਾਰਜ ਕਰਦੇ ਹੋਏ ਸਪਸ਼ਟ ਕਰ ਦਿਤਾ ਹੈ ਕਿ ਜੇਕਰ ਮੈਡੀਕਲ ਵਿਚ ਸ਼ਰਾਬ ਪੀਣ ਦੀ ਪੁਸ਼ਟੀ ਹੋ ਗਈ ਹੈ ਤਾਂ ਪਟੀਸ਼ਨਰ ਸ਼੍ਰੋਮਣੀ ਕਮੇਟੀ ਦੀ ਨੌਕਰੀ ਵਿਚ ਰਹਿਣ ਦਾ ਹੱਕਦਾਰ ਨਹੀਂ ਹੈ। ਪਟੀਸ਼ਨਰ ਦੁਆਰਾ ਦਾਇਰ ਅਰਜ਼ੀ ਅਨੁਸਾਰ 31 ਮਾਰਚ 2010 ਨੂੰ ਉਸ ਨੂੰ ਕਥਿਤ ਤੌਰ ਉਤੇ ਸ਼੍ਰੋਮਣੀ ਕਮੇਟੀ ਦੀ ਹੀ ਇਕ ਹੋਰ ਮਹਿਲਾ ਕਰਮਚਾਰੀ ਦੇ ਨਾਲ ਇਕ ਨਿਰਮਾਣ ਅਧੀਨ ਇਮਾਰਤ ਵਿਚ ਇਤਰਾਜ਼ਯੋਗ ਹਾਲਤ ਵਿਚ ਫੜਿਆ ਗਿਆ ਸੀ

SGPCSGPC

ਜਿਸ ਮਗਰੋਂ ਜਾਂਚ ਹੋਈ ਅਤੇ ਚਾਰਜਸ਼ੀਟ ਪੇਸ਼ ਕਰਨ ਤੋਂ ਬਾਅਦ ਦੋਹਾਂ ਨੂੰ ਬਰਖ਼ਾਸਤ ਕਰ ਦਿਤਾ ਗਿਆ। ਪਟੀਸ਼ਨਰ ਨੇ ਕਿਹਾ ਕਿ ਮਹਿਲਾ ਕਰਮਚਾਰੀ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਹਾਈ ਕੋਰਟ ਨੇ ਉਸ ਨੂੰ ਬਹਾਲ ਕਰਨ ਦੇ ਆਦੇਸ਼ ਜਾਰੀ ਕਰ ਦਿਤੇ ਸਨ। ਅਜਿਹੇ ਵਿਚ ਇਹ ਲਾਭ ਪਟੀਸ਼ਨਰ ਨੂੰ ਵੀ ਦਿਤਾ ਜਾਵੇ । ਇਸ ਉਤੇ ਹਾਈ ਕੋਰਟ ਨੇ ਕਿਹਾ ਕਿ ਮਹਿਲਾ ਕਰਮਚਾਰੀ ਉਤੇ ਸਿਰਫ਼ ਸਬੰਧਾਂ ਦਾ ਦੋਸ਼ ਲਗਾ ਸੀ ਜਿਸ ਨੂੰ ਸਾਬਤ ਕਰਨ ਲਈ ਕੋਈ ਸਬੂਤ  ਜਾਂ ਗਵਾਹ ਨਹੀਂ ਸੀ । ਪਰ ਪਟੀਸ਼ਨਰ ਨੇ ਉਸ ਮੌਕੇ ਸ਼ਰਾਬ ਵੀ ਪੀਤੀ ਹੋਈ  ਸੀ

SGPCSGPC

ਜਿਸ ਦੀ ਪੁਸ਼ਟੀ ਮੈਡੀਕਲ ਜਾਂਚ ਵਿਚ ਹੋ ਚੁਕੀ ਹੈ। ਇਸ 'ਤੇ ਪਟੀਸ਼ਨਰ ਨੇ ਕਿਹਾ ਕਿ ਇਹ ਸੱਭ ਸਾਜ਼ਸ਼ ਸੀ ਅਤੇ ਉਸ ਨੂੰ ਉਥੇ ਸੱਦ ਕੇ ਜ਼ਬਰਦਸਤੀ ਉਸ ਦੇ ਮੂੰਹ ਵਿਚ ਸ਼ਰਾਬ ਪਾਈ ਗਈ ਸੀ। ਇਸ 'ਤੇ ਹਾਈ ਕੋਰਟ ਨੇ ਕਿਹਾ ਕਿ ਇਹ ਕਹਾਣੀ ਭਰੋਸੇ ਲਾਇਕ ਨਹੀਂ ਲੱਗਦੀ। ਕੋਰਟ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਨਿਯਮ ਅਨੁਸਾਰ ਸ਼ਰਾਬ ਦਾ ਸੇਵਨ ਕਰਨ ਵਾਲਾ ਨੌਕਰੀ ਲਈ ਬਿਨੈ ਕਰਨ ਅਤੇ ਨੌਕਰੀ ਵਿਚ ਬਣੇ ਰਹਿਣ ਦੇ ਯੋਗ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement