ਮੀਟ ਮਸਾਲਾ ਕੰਪਨੀ ਨੇ ਪੈਕੇਟ 'ਤੇ ਛਾਪੀ ਦਰਬਾਰ ਸਾਹਿਬ ਦੀ ਫ਼ੋਟੋ
Published : Jul 21, 2017, 6:15 pm IST
Updated : Apr 4, 2018, 7:51 pm IST
SHARE ARTICLE
Meat Masala packet
Meat Masala packet

ਆਸਟ੍ਰੇਲੀਆ ਦੀ ਮੀਟ ਮਸਾਲਾ ਬਣਾਉਣ ਵਾਲੀ ਕੰਪਨੀ ਨੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਦੇ ਹੋਏ ਅਪਣੇ ਪੈਕੇਟ 'ਤੇ ਦਰਬਾਰ ਸਾਹਿਬ ਦੀ ਫ਼ੋਟੋ ਲਗਾਈ। ਇਸ ਘਟਨਾ ਨਾਲ ਸਿੱਖਾਂ ਦੇ

 

ਲੰਡਨ, 21 ਜੁਲਾਈ (ਸਰਬਜੀਤ ਸਿੰਘ ਬਨੂੜ/ਹਰਜੀਤ ਸਿੰਘ ਵਿਰਕ):  ਆਸਟ੍ਰੇਲੀਆ ਦੀ ਮੀਟ ਮਸਾਲਾ ਬਣਾਉਣ ਵਾਲੀ ਕੰਪਨੀ ਨੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਦੇ ਹੋਏ ਅਪਣੇ ਪੈਕੇਟ 'ਤੇ ਦਰਬਾਰ ਸਾਹਿਬ ਦੀ ਫ਼ੋਟੋ ਲਗਾਈ। ਇਸ ਘਟਨਾ ਨਾਲ ਸਿੱਖਾਂ ਦੇ ਵਿਰਦੇ ਵਲੂੰਧਰੇ ਗਏ ਹਨ ਅਤੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਕੰਪਨੀ ਨੇ ਅਪਣੇ ਮੱਛੀ ਮੀਟ ਮਸਾਲੇ ਦਾ ਨਾਮ ਪੱਵਿਤਰ ਸ਼ਹਿਰ ਅੰਮ੍ਰਿਤਸਰ ਸਾਹਿਬ ਦੇ ਨਾਮ ਨਾਲ ਜੋੜਿਦਾਂ ਅੰਮ੍ਰਿਤਸਰੀ ਫਿਸ਼ ਮਸਾਲਾ ਰਖਿਆ ਹੈ। ਇਸ ਘਟਨਾ ਦੀ ਨਿਖੇਧੀ ਕਰਦਿਆਂ ਸਿੱਖ ਸੰਸਥਾਵਾਂ ਤੇ ਫ਼ੈਡਰੇਸ਼ਨਾਂ ਵਲੋਂ ਕੰਪਨੀ ਨੂੰ ਬਿਨਾਂ ਸ਼ਰਤ ਸਿੱਖਾਂ ਤੋਂ ਮੁਆਫ਼ੀ ਮੰਗਣ ਅਤੇ ਪੈਕਟਾਂ ਤੋਂ ਦਰਬਾਰ ਸਾਹਿਬ ਦੀ ਤਸਵੀਰ ਤੁਰਤ ਹਟਾਉਣ ਦੀ ਚਿਤਾਵਨੀ ਦਿਤੀ ਹੈ। ਸਿੱਖ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਦੁਨੀਆਂ ਨੂੰ ਸਿੱਖ ਰਹਿਤ ਮਰਿਆਦਾ ਤੋਂ ਜਾਣੂ ਕਰਵਾਉਣ ਵਿਚ ਅਸਫ਼ਲ ਰਹਿਣ ਦਾ ਹੀ ਨਤੀਜਾ ਹੈ ਕਿ ਜਿਥੇ ਭਾਰਤ ਵਿਚ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਉਥੇ ਹੀ ਵਿਦੇਸ਼ਾਂ ਵਿਚ ਵੀ ਅਗਿਆਨਤਾ ਵੱਸ ਜਾਂ ਕਿਸੇ ਸੋਚੀ ਸਮਝੀ ਸਾਜ਼ਸ਼ ਤਹਿਤ ਸਿੱਖਾਂ ਦੇ ਧਾਰਮਕ ਚਿੰਨ੍ਹਾਂ ਤੇ ਸਥਾਨ ਨੂੰ ਮਜ਼ਾਕ ਦਾ ਬਿੰਦੂ ਬਣਾਇਆ ਜਾਣ ਦੀਆਂ ਕੋਝੀਆਂ ਹਰਕਤਾਂ ਕੀਤੀਆ ਜਾ ਰਹੀ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement