ਅਫ਼ਗਾਨੀ ਸਿੱਖਾਂ ਦੀ ਬਾਂਹ ਪਕੜੀ ਜਾਵੇ:  ਪ੍ਰਿੰ ਸੁਰਿੰਦਰ ਸਿੰਘ 
Published : Jul 4, 2018, 10:46 am IST
Updated : Jul 4, 2018, 10:46 am IST
SHARE ARTICLE
Professor Surinder Kumar
Professor Surinder Kumar

ਅਫ਼ਗ਼ਾਨਿਸਤਾਨ ਵਿਚ ਹੋਏ ਇਕ ਹਮਲੇ ਵਿਚ 10 ਹਿੰਦੂ-ਸਿੱਖ ਭਰਾਵਾਂ ਦਾ ਕਤਲ ਤੇ 20 ਵਿਅਕਤੀਆਂ ਨੂੰ ਜ਼ਖ਼ਮੀ ਕਰਨ ਦੀ ਘਟਨਾ ਸਿੱਖ ਕੌਮ ਲਈ ਦੁਖਦਾਈ ਹੈ।  ਅਨੰਦਪੁਰ ...

ਸ੍ਰੀ ਅਨੰਦਪੁਰ ਸਾਹਿਬ, ਅਫ਼ਗ਼ਾਨਿਸਤਾਨ ਵਿਚ ਹੋਏ ਇਕ ਹਮਲੇ ਵਿਚ 10 ਹਿੰਦੂ-ਸਿੱਖ ਭਰਾਵਾਂ ਦਾ ਕਤਲ ਤੇ 20 ਵਿਅਕਤੀਆਂ ਨੂੰ ਜ਼ਖ਼ਮੀ ਕਰਨ ਦੀ ਘਟਨਾ ਸਿੱਖ ਕੌਮ ਲਈ ਦੁਖਦਾਈ ਹੈ।  ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ. ਸੁਰਿੰਦਰ ਸਿੰਘ ਨੇ ਕਿਹਾ ਕਿ ਸਮੁੱਚੇ ਖ਼ਾਲਸਾ ਪੰਥ ਨੂੰ ਮੁਸੀਬਤ ਵਿਚ ਫਸੇ ਹਿੰਦੂ ਤੇ ਸਿੱਖਾਂ ਦੀ ਹਮਾਇਤ ਵਿਚ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ਅਕਾਲ ਤਖ਼ਤ ਵਲੋਂ ਕੋਈ ਇਕ ਦਿਨ ਤੈਅ ਕਰ ਕੇ ਜ਼ਖ਼ਮੀ ਤੇ ਸ਼ਹੀਦ ਹੋਏ ਵਿਅਕਤੀਆਂ ਲਈ ਅਤੇ ਅਤਿਵਾਦੀਆਂ ਦੇ ਜ਼ੁਲਮਾਂ ਦਾ ਮੁਕਾਬਲਾ ਕਰ ਰਹੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦਾ ਕਤਲ ਕਰਨ ਵਾਲੇ ਇਹ ਕੱਟੜਪੰਥੀ ਲੋਕ ਕਿਹੜੇ ਧਰਮ ਦੀ ਸੇਵਾ ਕਰ ਰਹੇ ਹਨ? 

ਕਿਉਂਕਿ ਕੋਈ ਵੀ ਧਰਮ ਅਜਿਹੀਆਂ ਨੀਚ ਹਰਕਤਾਂ ਕਰਨ ਦੀ ਇਜਾਜ਼ਤ ਨਹੀਂ ਦਿੰਦਾ। ਇਹ ਲੋਕ ਸਗੋਂ ਅਪਣੇ ਧਰਮ ਨੂੰ ਹੀ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਨੂੰ ਗੁਰਦਵਾਰਿਆਂ ਦੀਆਂ ਇਮਾਰਤਾਂ ਤੇ ਸੋਨਾ, ਨਗਰ ਕੀਰਤਨਾਂ, ਕੀਰਤਨ ਦਰਬਾਰਾਂ ਅਤੇ ਲੰਗਰਾਂ ਤੇ ਫ਼ਜ਼ੂਲ ਖ਼ਰਚੇ ਬੰਦ ਕਰ ਕੇ ਇਹ ਸਾਰੀ ਮਾਇਆ ਅਫ਼ਗਾਨੀ ਸਿੱਖਾਂ ਤੇ ਹੋਰ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰਨ ਤੇ ਲਗਾ ਦੇਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement