ਦਰਬਾਰ ਸਾਹਿਬ ਦੇ ਲੰਗਰ ਨੂੰ ਜੀ.ਐਸ.ਟੀ ਤੋਂ ਛੋਟ ਨਾ ਦੇਣ ਦਾ ਮਾਮਲਾ
Published : Apr 5, 2018, 12:19 am IST
Updated : Apr 5, 2018, 12:19 am IST
SHARE ARTICLE
Strike
Strike

ਪੰਜਾਬ ਦੇ ਸੰਸਦ ਮੈਂਬਰਾਂ ਨੇ ਕੀਤਾ ਕੇਂਦਰ ਵਿਰੁਧ ਪ੍ਰਦਰਸ਼ਨ

ਸੂਬੇ ਦੇ ਸਾਂਝੇ ਹਿਤਾਂ ਦੀ ਰਾਖੀ ਲਈ ਇਕੱਠਿਆਂ ਲੜਾਈ ਲੜਨ ਦੀ ਨਵੀਂ ਮਿਸਾਲ ਪੈਦਾ ਕਰਦਿਅਂ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਸਦਾਂ ਵਲੋਂ ਅੱਜ ਗੁਰਦਾਸਪੁਰ ਤੋਂ ਸਾਂਸਦ ਸੁਨੀਲ ਜਾਖੜ ਦੀ ਪਹਿਲ 'ਤੇ,  ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਲੋੜੀਂਦੀਆਂ ਵਸਤਾਂ ਨੂੰ ਜੀ.ਐਸ.ਟੀ ਤੋਂ ਛੋਟ ਨਾ ਦੇਣ 'ਤੇ ਕੇਂਦਰ ਸਰਕਾਰ ਵਿਰੁਧ ਸੰਸਦ ਦੇ ਬਾਹਰ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਲੰਗਰ ਨੂੰ ਜੀ.ਐਸ.ਟੀ. ਤਂੋ ਛੋਟ ਨਾ ਦੇਣ 'ਤੇ ਕੇਂਦਰ ਵਿਰੁਧ ਰੋਸ ਪ੍ਰਦਰਸ਼ਨ ਕਰਨ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤਂੋ ਸਾਂਸਦ ਸੁਨੀਲ ਜਾਖੜ ਵਲੋਂ ਕੀਤੀ ਅਪੀਲ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਸੁਖਦੇਵ ਸਿੰਘ ਢੀਂਡਸਾ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਬਿਹਾਰ ਤੋਂ ਕਾਂਗਰਸੀ ਸਾਂਸਦ ਸ੍ਰੀਮਤੀ ਰੰਜੀਤਾ ਰੰਜਨ ਵਲੋਂ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। 

G.S.TG.S.T

ਅਕਾਲੀ ਸਾਂਸਦਾਂ ਅਤੇ ਸ੍ਰੀਮਤੀ ਰੰਜੀਤਾ ਰੰਜਨ ਦਾ ਧਰਨੇ ਵਿਚ ਸ਼ਾਮਲ ਹੋਣ ਲਈ ਧਨਵਾਦ ਕਰਦਿਆਂ ਸ੍ਰੀ ਜਾਖੜ ਨੇ ਪੰਜਾਬ ਦੇ ਹੋਰਨਾਂ ਸਾਂਸਦਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਂਦਰ ਵਲੋਂ ਇਸ ਮੁੱਦੇ 'ਤੇ ਅਪਣਾਏ ਅੜੀਅਲ ਰਵੱਈਏ ਵਿਰੁਧ ਅਪਣੀ ਆਵਾਜ਼ ਬੁਲੰਦ ਕਰਨ। ਪੰਜਾਬ ਕਾਂਗਰਸ ਪ੍ਰਧਾਨ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਸਮਝਣ ਤੋਂ ਇਨਕਾਰੀ ਹੋਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸੰਵੇਦਨਸ਼ੀਲਤਾ 'ਤੇ ਖੇਦ ਪ੍ਰਗਟ ਕੀਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement