ਕਿਤਾਬ ਮਾਮਲਾ: ਸ਼੍ਰੋਮਣੀ ਕਮੇਟੀ ਨੇ ਨਿੰਦਾ ਪ੍ਰਸਤਾਵ ਲਿਆਂਦਾ
Published : May 5, 2018, 10:57 am IST
Updated : May 5, 2018, 10:57 am IST
SHARE ARTICLE
gobind singh longowal
gobind singh longowal

12ਵੀਂ ਜਮਾਤ ਲਈ ਇਤਿਹਾਸ ਦੀ ਨਵੀਂ ਕਿਤਾਬ ਸਬੰਧੀ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...

ਚੰਡੀਗੜ੍ਹ ((ਜੀ.ਸੀ. ਭਾਰਦਵਾਜ) : 12ਵੀਂ ਜਮਾਤ ਲਈ ਇਤਿਹਾਸ ਦੀ ਨਵੀਂ ਕਿਤਾਬ ਸਬੰਧੀ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੇ ਸੈਕਟਰ ਪੰਜ ਦੇ ਸਬ ਆਫ਼ਿਸ ਵਿਚ ਧਰਮ ਪ੍ਰਚਾਰ ਕਮੇਟੀ ਦੀ ਬੈਠਕ ਕਰ ਕੇ ਗੁਰੂਆਂ ਅਤੇ ਸਿੱਖਾਂ ਦੇ ਇਤਿਹਾਸ ਨੂੰ ਮਿਟਾਉਣ ਵਾਲਿਆਂ ਵਿਰੁਧ ਨਿੰਦਾ ਪ੍ਰਸਤਾਵ ਪਾਸ ਕੀਤਾ। 
ਮੀਡੀਆ ਸਾਹਮਣੇ ਭਾਈ ਲੌਂਗੋਵਾਲ ਨੇ ਕਿਹਾ ਕਿ ਅਗਲੀ ਰਣਨੀਤੀ ਤੈਅ ਕਰਨ ਲਈ ਸੱਤ ਮਈ ਸੋਮਵਾਰ ਨੂੰ ਭਾਈ ਗੁਰਦਾਸ ਹਾਲ ਵਿਚ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਵੱਡੀ ਬੈਠਕ ਬੁਲਾਈ ਹੈ। ਮਤੇ ਵਿਚ ਕਿਹਾ ਗਿਆ ਹੈ ਕਿ ਧਰਮ ਪ੍ਰਚਾਰ ਕਮੇਟੀ ਦੀ ਅੱਜ ਦੀ ਇਕੱਤਰਤਾ, ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਲਈ ਤਿਆਰ ਕੀਤੀ ਇਤਿਹਾਸ ਦੀ ਪੁਸਤਕ ਵਿਚੋਂ ਗੁਰੂ ਇਤਿਹਾਸ, ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨੂੰ ਖ਼ਤਮ ਕਰਨ ਦੀ ਨਿਖੇਧੀ ਕਰਦੀ ਹੈ। ਮਤੇ ਵਿਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਗੁਰੂਆਂ ਦੇ ਨਾਂ 'ਤੇ ਵਸਦਾ ਹੈ ਅਤੇ ਇਸ ਦੇ ਇਤਿਹਾਸ ਵਿਚੋਂ ਜੇ ਗੁਰੂਆਂ ਅਤੇ ਸਿੱਖਾਂ ਦੇ ਇਤਿਹਾਸ ਨੂੰ ਕੱਢ ਦੇਈਏ ਤਾਂ ਪਿੱਛੇ ਕੁੱਝ ਨਹੀਂ ਬਚੇਗਾ। ਭਾਰਤ ਦੇ ਸਭਿਆਚਾਰ ਨੂੰ ਬਚਾਉਣ ਲਈ ਸਿੱਖ ਕੌਮ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਦੇਸ਼ ਦੀ ਆਜ਼ਾਦੀ ਸਮੇਂ 80 ਫ਼ੀ ਸਦੀ ਤੋਂ ਵੱਧ ਕੁਰਬਾਨੀਆਂ ਵੀ ਸਿੱਖਾਂ ਨੇ ਹੀ ਦਿਤੀਆਂ। ਇਨ੍ਹਾਂ ਸਾਰੇ ਤੱਥਾਂ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਬਾਰ੍ਹਵੀਂ ਜਮਾਤ ਦੇ ਸਿਲੇਬਸ ਦੀ ਤਿਆਰ ਕੀਤੀ ਗਈ ਇਤਿਹਾਸ ਦੀ ਪੁਸਤਕ ਵਿਚੋਂ ਸਿੱਖ ਕੌਮ ਦੇ ਇਤਿਹਾਸ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਹੈ, ਜੋ ਪੰਥ ਨਾਲ ਧ੍ਰੋਹ ਹੈ। 

ਮਤੇ ਵਿਚ ਕਿਹਾ ਗਿਆ ਹੈ ਕਿ ਸਰਕਾਰ ਅਪਣੇ ਫ਼ੈਸਲੇ ਨੂੰ ਫੌਰੀ ਤੌਰ 'ਤੇ ਵਾਪਸ ਲਵੇ ਅਤੇ ਇਤਿਹਾਸ ਦੀ ਪਹਿਲਾਂ ਵਾਲੀ ਪੁਸਤਕ ਨੂੰ ਹੀ ਲਾਗੂ ਕਰੇ। ਮਤੇ ਵਿਚ ਪੰਜਾਬ ਤੋਂ ਬਾਹਰਲੇ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਵੀ ਸਿਲੇਬਸ ਵਿਚ ਸਿੱਖ ਇਤਿਹਾਸ ਸ਼ਾਮਲ ਕਰਨ। ਦੂਜੇ ਮਤੇ ਵਿਚ ਧਰਮ ਪ੍ਰਚਾਰ ਕਮੇਟੀ ਨੇ ਨਾਨਕਸ਼ਾਹੀ ਕੈਲੰਡਰ ਅਨੁਸਾਰ 25 ਵੈਸਾਖ ਅੱਠ ਮਈ ਨੂੰ ਆ ਰਹੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਗੁਰਤਾਗੱਦੀ ਦਿਵਸ ਹੁਣ 25 ਜੇਠ, ਸੱਤ ਜੂਨ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement