ਗੁਰਦੁਆਰਾ ਸੁਖਮਨੀ ਸਾਹਿਬ ਸੁਜਾਰਾ ਵਿਖੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਤ ਸਮਾਗਮ ਸਮਾਪਤ
Published : Oct 5, 2023, 12:55 am IST
Updated : Oct 5, 2023, 7:10 am IST
SHARE ARTICLE
Image
Image

ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਢਾਡੀ ਜੱਥੇ ਸੁਖਵੀਰ ਸਿੰਘ ਭੋਰ ਦੇ ਜੱਥੇ ਨੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ

 

ਮਿਲਾਨ, 4 ਅਕਤੂਬਰ (ਦਲਜੀਤ ਮੱਕੜ): ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸੇਵਕ ਅਤੇ ਕੀਰਤੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸੁਖਮਨੀ ਸਾਹਿਬ ਸੁਜਾਰਾ  ਵਿਖੇ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ। ਰਾਮਗੜ੍ਹੀਆ ਸੇਵਾ ਸੁਸਾਇਟੀ ਇਟਲੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਹ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ਅਤੇ ਅਪਣੀ ਸ਼ਰਧਾ ਨੂੰ ਪ੍ਰਗਟਾਇਆ। 

ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਢਾਡੀ ਜੱਥੇ ਸੁਖਵੀਰ ਸਿੰਘ ਭੋਰ ਦੇ ਜੱਥੇ ਨੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਾਈ ਲਾਲੋ ਜੀ ਦੀ ਸੱਚੀ-ਸੁੱਚੀ ਕਿਰਤ ਤੇ ਉਨ੍ਹਾਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਾਂਝ ’ਤੇ ਚਾਨਣਾ ਪਾਇਆ। ਗੁਰਦੁਆਰਾ ਸੁਖਮਨੀ ਸਾਹਿਬ ਸੁਜਾਰਾ  ਅਤੇ ਰਾਮਗੜ੍ਹੀਆ ਸੇਵਾ ਸੁਸਾਇਟੀ ਇਟਲੀ ਵਲੋਂ ਸਮੂਹ ਸੰਗਤਾਂ ਦਾ ਧਨਵਾਦ ਕਰਦਿਆਂ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ  ਭਾਈ ਹਰਦੀਪ ਸਿੰਘ ਮਹਿਤਪੁਰ ਤੋਂ ਇਲਾਵਾ  ਰਾਮਗੜ੍ਹੀਆ ਸੇਵਾ ਸੁਸਾਇਟੀ ਇਟਲੀ ਦੇ  ਗੁਰਮੁੱਖ ਸਿੰਘ, ਮਨਜੀਤ ਸਿੰਘ, ਬਲਰਾਜ ਸਿੰਘ, ਭੁਪਿੰਦਰ ਸਿੰਘ,ਦਵਿੰਦਰ ਸਿੰਘ ਬਾਰੀਵਾਲਾ, ਮਨਮੋਹਨ ਸਿੰਘ ਐਹਦੀ ਆਦਿ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement