Giani Raghbir Singh News : ਸੁਖਬੀਰ ਬਾਦਲ ਦੇ ਅਸਤੀਫ਼ੇ 'ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
Published : Jan 6, 2025, 12:28 pm IST
Updated : Jan 6, 2025, 12:28 pm IST
SHARE ARTICLE
Jathedar Giani Raghbir Singh's big statement on Sukhbir Badal's resignation Latest News in Punjabi
Jathedar Giani Raghbir Singh's big statement on Sukhbir Badal's resignation Latest News in Punjabi

Giani Raghbir Singh News : ਅਕਾਲੀ ਦਲ ਕੋਈ ਆਨਾਕਾਨੀ ਨਾ ਕਰੇ ਤੇ ਛੇਤੀ ਤੋਂ ਛੇਤੀ ਅਸਤੀਫ਼ੇ ਪ੍ਰਵਾਨ ਕਰੇ 

Jathedar Giani Raghbir Singh's big statement on Sukhbir Badal's resignation Latest News in Punjabi : ਅੰਮ੍ਰਿਤਸਰ: ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਆਗੂਆਂ ਵਲੋਂ ਦਿਤੇ ਅਸਤੀਫ਼ਿਆਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਫ਼ਸੀਲ ਤੋਂ ਸੁਣਾਏ ਗਏ ਫ਼ੈਸਲੇ ਅਕਾਲੀ ਦਲ ਨੂੰ ਲਾਗੂ ਕਰਨੇ ਚਾਹੀਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਕਿਹਾ ਅਸਤੀਫ਼ਿਆਂ ਦੇ ਫ਼ੈਸਲੇ 'ਤੇ ਅਕਾਲੀ ਦਲ ਕੋਈ ਆਨਾਕਾਨੀ ਨਾ ਕਰੇ ਅਤੇ ਛੇਤੀ ਤੋਂ ਛੇਤੀ ਅਸਤੀਫ਼ੇ ਪ੍ਰਵਾਨ ਕਰੇ। ਇਸ ਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁਧ ਕੀਤੀ ਜਾ ਰਹੀ ਜਾਂਚ ਤੋਂ ਵੀ ਨਾਖ਼ੁਸ਼ ਨਜ਼ਰ ਆਏ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵਿਰੁਧ ਕਿਸੇ ਵੀ ਤਰ੍ਹਾਂ ਦੀ ਪੜਤਾਲ ਬਣਦੀ ਹੀ ਨਹੀਂ ਕਿਉਂਕਿ ਉਨ੍ਹਾਂ ਨੇ ਗੁਰੂ ਦੀ ਹਜ਼ੂਰੀ ’ਚ ਕੋਈ ਗੁਨਾਹ ਨਹੀਂ ਕੀਤਾ। 

ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ 16 ਨਵੰਬਰ ਨੂੰ ਅਸਤੀਫ਼ਾ ਦਿਤਾ ਸੀ ਅਤੇ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਫ਼ਸੀਲ ਤੋਂ ਆਦੇਸ਼ ਦਿਤੇ ਸੀ ਕਿ ਤਿੰਨ ਦਿਨਾਂ ਅੰਦਰ ਅਸਤੀਫ਼ੇ ਪ੍ਰਵਾਨ ਕੀਤੇ ਜਾਣ ਪਰ ਅਜੇ ਤਕ ਕੋਈ ਫ਼ੈਸਲਾ ਸਾਹਮਣੇ ਨਹੀਂ ਆਇਆ ਹੈ।

(For more Punjabi news apart from Jathedar Giani Raghbir Singh's big statement on Sukhbir Badal's resignation Latest News in Punjabi stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement