ਸਿੱਖਾਂ ਵਲੋਂ ਬਾਦਲਾਂ ਵਿਰੁਧ ਕਾਲੀਆਂ ਝੰਡੀਆਂ ਨਾਲ ਰੋਸ ਮਾਰਚ ਤੇਜ਼ 
Published : May 7, 2019, 1:33 am IST
Updated : May 7, 2019, 1:33 am IST
SHARE ARTICLE
Sikhs protest against Badals - File Photo
Sikhs protest against Badals - File Photo

ਪੰਥਕ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿਚ ਵੱਡਾ ਰੋਸ ਮਾਰਚ ਕਰਨ ਦਾ ਫ਼ੈਸਲਾ ਕੀਤਾ

ਫ਼ਿਰੋਜ਼ਪੁਰ : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਸਬੰਧ ਵਿਚ ਸਿੱਖ ਜਥੇਬੰਦੀਆਂ ਵਲੋਂ ਅਕਾਲੀ ਦਲ ਵਿਰੁਧ ਸੰਘਰਸ਼ ਵਿੱਢਿਆ ਗਿਆ ਹੈ। ਸਿੱਖ ਜਥੇਬੰਦੀਆਂ ਵਲੋਂ ਜਿਥੇ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਜਾ ਰਹੀਆਂ ਹਨ, ਉਥੇ ਹੀ ਅਕਾਲੀ ਦਲ ਦੇ ਹਰ ਉਮੀਦਵਾਰ ਦਾ ਪਿੰਡਾਂ ਵਿਚ ਜੰਮ ਕੇ ਵਿਰੋਧ ਸਿੱਖਾਂ ਵਲੋਂ ਕੀਤਾ ਜਾ ਰਿਹਾ ਹੈ।

Protest against Sukhbir BadalProtest against Sukhbir Badal

ਦੱਸਣਯੋਗ ਹੈ ਕਿ ਪੰਥਕ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿਚ ਵੱਡਾ ਰੋਸ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਰੋਸ ਮਾਰਚ ਵਿਚ ਹਜ਼ਾਰਾਂ ਸਿੱਖ ਸੰਗਤਾਂ ਕਾਲੇ ਝੰਡਿਆਂ ਨਾਲ ਸ਼ਾਮਲ ਹੋਣਗੀਆਂ। ਜਾਣਕਾਰੀ ਦਿੰਦਿਆਂ ਭਾਈ ਧਿਆਨ ਸਿੰਘ ਮੰਡ ਨੇ ਦੋਸ਼ ਲਗਾਉਂਦਿਆਂ ਦਸਿਆ ਕਿ ਇਹ ਰੋਸ ਮਾਰਚ ਬੇਅਦਬੀਆਂ ਦੇ ਮੁੱਖ ਦੋਸ਼ੀ ਬਾਦਲ ਪ੍ਰਵਾਰ ਨੂੰ ਹਰਾਉਣ ਲਈ ਸਿੱਖ ਸੰਗਤ ਵਲੋਂ ਕੀਤਾ ਜਾ ਰਿਹਾ ਹੈ।

DHYAN SINGH MANDDHYAN SINGH MAND

ਉਨ੍ਹਾਂ ਨੇ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਅਕਾਲੀ ਦਲ ਦੇ ਹਰ ਉਮੀਦਵਾਰ ਤੋਂ ਇਲਾਵਾ ਬਾਦਲਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰੇ। ਉਨ੍ਹਾਂ ਇਹ ਵੀ ਦਸਿਆ ਕਿ 8 ਮਈ ਨੂੰ ਬਰਗਾੜੀ ਤੋਂ ਪਿੰਡ ਬਾਦਲ ਤਕ ਰੋਸ ਮਾਰਚ ਕਢਿਆ ਜਾਵੇਗਾ ਅਤੇ 10 ਮਈ ਨੂੰ ਫ਼ਿਰੋਜ਼ਪੁਰ ਤੋਂ ਜਲਾਲਾਬਾਦ ਤਕ ਰੋਸ ਮਾਰਚ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement