ਸਿੱਖ ਅਜਾਇਬਘਰ ਲਈ ਪੱਕੀ ਥਾਂ ਮੁਹਈਆ ਕਰਵਾਏਗੀ ਪੰਜਾਬ ਸਰਕਾਰ : ਸਿੱਧੂ
Published : Aug 6, 2018, 3:12 pm IST
Updated : Aug 6, 2018, 3:12 pm IST
SHARE ARTICLE
While attending a function organized at the Sikh Museum, Balbir Singh Sidhu
While attending a function organized at the Sikh Museum, Balbir Singh Sidhu

ਜਾਬ ਸਰਕਾਰ ਵਲੋਂ ਸੂਬੇ ਦੇ ਵਿਰਸੇ ਦੀ ਸੰਭਾਲ ਲਈ ਵੱਡੇ ਪੱਧਰ ਉਤੇ ਯਤਨ ਕੀਤੇ ਜਾ ਰਹੇ ਹਨ ਤੇ ਬਲੌਂਗੀ ਵਿਖੇ ਪਰਵਿੰਦਰ ਸਿੰਘ ਵਲੋਂ ਬਣਾਏ............

ਐਸ.ਏ.ਐਸ.ਨਗਰ : ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਰਸੇ ਦੀ ਸੰਭਾਲ ਲਈ ਵੱਡੇ ਪੱਧਰ ਉਤੇ ਯਤਨ ਕੀਤੇ ਜਾ ਰਹੇ ਹਨ ਤੇ ਬਲੌਂਗੀ ਵਿਖੇ ਪਰਵਿੰਦਰ ਸਿੰਘ ਵਲੋਂ ਬਣਾਏ ਸਿੱਖ ਅਜਾਇਬਘਰ ਲਈ ਪੱਕੀ ਥਾਂ ਮੁਹਈਆ ਕਰਵਾਈ ਜਾਵੇਗੀ ਤੇ ਪਰਵਿੰਦਰ ਸਿੰਘ ਵਲੋਂ ਬਣਾਏ ਗਏ ਜੰਗੇ ਆਜ਼ਾਦੀ ਦੇ ਸ਼ਹੀਦਾਂ ਦੇ ਬੁੱਤ ਸਰਕਾਰੀ ਅਜਾਇਬਘਰਾਂ ਵਿਚ ਵੀ ਲਾਏ ਜਾਣਗੇ ਅਤੇ ਇਸ ਦੇ ਨਾਲ-ਨਾਲ ਪਰਵਿੰਦਰ ਸਿੰਘ ਦੇ ਨਾਂ ਦੀ ਸਿਫ਼ਾਰਸ਼ ਸਟੇਟ ਐਵਾਰਡ ਲਈ ਵੀ ਕੀਤੀ ਜਾਵੇਗੀ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਬਲੌਂਗੀ ਸਥਿਤ ਸਿੱਖ ਅਜਾਇਬਘਰ ਵਿਖੇ ਸ਼ਹੀਦੀ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਅਜਾਇਬਘਰ ਵਿਖੇ ਸ਼ਹੀਦ ਊਧਮ ਸਿੰਘ ਦਾ ਬੁੱਤ ਵੀ ਸਥਾਪਤ ਕੀਤਾ ਗਿਆ। ਇਸ ਮੌਕੇ ਸ. ਸਿੱਧੂ ਨੇ ਇਸ ਅਜਾਇਬਘਰ ਲਈ ਇਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਸਿੱਖ ਹੈਰੀਟੇਜ ਅਤੇ ਕਲਚਰਲ ਸੁਸਾਇਟੀ ਦੇ ਪ੍ਰਧਾਨ ਪਰਵਿੰਦਰ ਸਿੰਘ ਦੇ ਯਤਨਾਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਉਨੀ ਥੋੜੀ ਹੈ।

ਇਸ ਲਈ ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਿਸ਼ੇਸ਼ ਤੌਰ ਉਤੇ ਇਸ ਅਜਾਇਬਘਰ ਦਾ ਦੌਰਾ ਕਰਨ ਆਉਣਗੇ।  ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਨੇ ਇਸ ਅਜਾਇਬਘਰ ਜ਼ਰੀਏ ਲੋਕਾਂ, ਖ਼ਾਸ ਕਰ ਕੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ।

ਜੇਕਰ ਪੰਜਾਬ ਦੇ ਨੌਜਵਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਸੰਜੋਈ ਅਮੀਰ ਵਿਰਾਸਤ ਨਾਲ ਜੁੜ ਜਾਂਦੇ ਹਨ ਤਾਂ ਨਸ਼ਿਆਂ ਸਮੇਤ ਸੂਬੇ ਵਿਚਲੀਆਂ ਹੋਰ ਮੁਸ਼ਕਲਾਂ ਵੱਡੇ ਪੱਧਰ ਉਤੇ ਬਹੁਤ ਛੇਤੀ ਹੱਲ ਹੋ ਜਾਣਗੀਆਂ। ਇਸ ਮੌਕੇ ਪਰਵਿੰਦਰ ਸਿੰਘ ਵਲੋਂ ਬਲਬੀਰ ਸਿੰਘ ਸਿੱਧੂ ਦਾ ਵਿਸ਼ੇਸ਼ ਤੌਰ 'ਤੇ ਧਨਵਾਦ ਕੀਤਾ ਗਿਆ। ਇਸ ਮੌਕੇ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਮੋਹਨ ਸਿੰਘ ਬਠਲਾਣਾ, ਕੁਲਵੰਤ ਸਿੰਘ ਕਲੇਰ, ਹਰਭਜਨ ਸਿੰਘ, ਬਹਾਦਰ ਸਿੰਘ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement