Minister Harjot Bains News: ਹਰਜੋਤ ਸਿੰਘ ਬੈਂਸ ਨੇ ਅਕਾਲ ਤਖ਼ਤ ਵਿਖੇ ਕਬੂਲੀ ਗਲਤੀ, ਸਿੰਘ ਸਾਹਿਬਾਨ ਨੇ ਲਗਾਈ ਧਾਰਮਿਕ ਸਜ਼ਾ
Published : Aug 6, 2025, 12:07 pm IST
Updated : Aug 7, 2025, 6:26 am IST
SHARE ARTICLE
Minister Harjot Singh Bains Amritsar News in punjabi
Minister Harjot Singh Bains Amritsar News in punjabi

ਅੱਜ ਮੈਂ ਅਕਾਲ ਤਖ਼ਤ ਸਾਹਿਬ 'ਤੇ ਆਪਣੀ ਭੁੱਲ ਬਖਸ਼ਾਈ, ਜੋ ਧਾਰਮਿਕ ਸੇਵਾ ਲਗਾਈ, ਉਹ ਇੰਨ-ਬਿੰਨ ਨਿਭਾਵਾਂਗਾ: ਮੰਤਰੀ ਹਰਜੋਤ ਬੈਂਸ

 Minister Harjot Singh Bains Amritsar News in punjabi : ਪੰਜ ਸਿੰਘ ਸਹਿਬਾਨ ਵਲੋਂ ਸ਼ਹੀਦੀ ਸਮਾਗਮ ’ਚ ਗੀਤ ਗਾਉਣ ਤੇ ਭੰਗੜੇ ਪਾਉਣ ਦੇ ਮਾਮਲੇ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ। ਇਸ ਦੌਰਾਨ ਹਰਜੋਤ ਸਿੰਘ ਬੈਂਸ ਨੂੰ ਧਾਰਮਿਕ ਸਜ਼ਾ ਵੀ ਲਗਾਈ ਗਈ ਕਿ ਉਹ ਅੱਜ ਹੀ ਨੌਂਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੁਰ ਕੇ ਜਾਣਗੇ। ਇਸ ਅਸਥਾਨ ਨੂੰ ਜਾਂਦੇ ਰਸਤਿਆਂ ਤੇ ਗਲੀਆਂ ਨੂੰ ਆਉਣ ਵਾਲੇ ਸਮੇਂ ਵਿਚ ਠੀਕ ਕਰਵਾਉਣਗੇ।

ਇਸ ਤੋਂ ਬਾਅਦ ਗੁਰਦੁਆਰਾ ਕੋਠਾ ਸਾਹਿਬ ਵਿਖੇ 100 ਮੀਟਰ ਤੁਰ ਕੇ ਜਾਣਗੇ। ਇਸ ਗੁਰੂ ਘਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਨੂੰ ਸੁਧਾਰਨ ਲਈ ਕਾਰਜ ਕਰਨਗੇ। ਇਸ ਦੇ ਨਾਲ ਹੀ ਬਾਬਾ ਬਕਾਲਾ ਸਾਹਿਬ ਗੁਰਦੁਆਰਾ ਵਿਖੇ ਵੀ ਉਹ 100 ਮੀਟਰ ਦੀ ਦੂਰੀ ਤੋਂ ਪੈਦਲ ਜਾਣਗੇ। ਇਸ ਉਪਰੰਤ ਉਹ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਜਾਣਗੇ। ਉਪਰੰਤ ਉਹ ਗੁਰਦੁਆਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ 2 ਦਿਨ ਜੋੜਾ ਘਰ ਸੇਵਾ ਕਰਨ ਉਪਰੰਤ 1100 ਰੁਪਏ ਦੀ ਕੜਾਹ ਪ੍ਰਸ਼ਾਦਿ ਦੇ ਦੇਗ ਕਰਵਾ ਕੇ ਅਰਦਾਸ ਕਰਵਾਉਣਗੇ। ਹਰਜੋਤ ਸਿੰਘ ਬੈਂਸ ਨੇ ਸੀਸ ਨਿਵਾ ਕੇ ਇਹ ਸਜ਼ਾ ਕਬੂਲ ਕਰ ਲਈ ਹੈ। 

ਇਸੇ ਦੌਰਾਨ ਸਿੰਘ ਸਾਹਿਬਾਨ ਵਲੋਂ ਪੰਜਾਬ ਸਰਕਾਰ ਨੂੰ ਵੀ ਆਦੇਸ਼ ਕੀਤਾ ਗਿਆ ਕਿ ਉਹ ਸ਼ਤਾਬਦੀਆਂ ਸੰਬੰਧੀ ਸੈਮੀਨਾਰ, ਭਾਸ਼ਣ ਗੋਸ਼ਟੀਆਂ ਕਰਵਾਏ ਪਰ ਨਗਰ ਕੀਰਤਨ ਸਜਾਉਣੇ ਸਿੱਖ ਸੰਸਥਾਵਾਂ ਦਾ ਕਾਰਜ ਹੈ ਤੇ ਉਹ ਸ਼ਤਾਬਦੀ ਸਮਾਗਮਾਂ ਮੌਕੇ ਮਰਿਆਦਾ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਸਹਿਯੋਗ ਪ੍ਰਾਪਤ ਕਰੇ। ਇਸ ਮੌਕੇ ਜੰਮੂ ਕਸ਼ਮੀਰ ਤੋਂ ਆਏ ਤਿੰਨ ਸਿੱਖਾਂ ਰਣਜੀਤ ਸਿੰਘ ਜਗਪਾਲ ਸਿੰਘ ਅਤੇ ਸੋਮਨਾਥ ਸਿੰਘ ਨੂੰ ਵੀ ਧਾਰਮਿਕ ਤਨਖਾਹ ਸੁਣਾਈ ਗਈ।
 

(For more news apart from “Minister Harjot Singh Bains Amritsar News in punjabi, ” stay tuned to Rozana Spokesman.)


 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement