ਕਰਤਾਰਪੁਰ ਸਾਹਿਬ ਲਾਂਘੇ ਲਈ ਨਵਜੋਤ ਸਿੱਧੂ ਦਾ ਰੋਲ ਕਾਬਲੇ ਤਾਰੀਫ਼ : ਮਾਨ
Published : Dec 6, 2018, 2:02 pm IST
Updated : Dec 6, 2018, 2:02 pm IST
SHARE ARTICLE
Simranjit Singh Mann And Others
Simranjit Singh Mann And Others

ਕਰਤਾਰਪੁਰ ਲਾਂਘੇ ਲਈ ਨਵਜੋਤ ਸਿੰਘ ਸਿੱਧੂ ਦੀ ਤਾਰੀਫ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ........

ਸੰਗਰੂਰ : ਕਰਤਾਰਪੁਰ ਲਾਂਘੇ ਲਈ ਨਵਜੋਤ ਸਿੰਘ ਸਿੱਧੂ ਦੀ ਤਾਰੀਫ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦਾ ਅਸਲੀ ਕੈਪਟਨ ਨਵਜੋਤ ਸਿੰਘ ਸਿੱਧੂ ਹੈ ਤੇ ਨਵਜੋਤ ਸਿੱਧੂ ਨੂੰ ਅਪਣੀ ਕਦਰ ਪਛਾਣਨੇ ਚਾਹੀਦੀ ਹੈ। ਸੁਖਬੀਰ ਬਾਦਲ ਦਾ ਵਿਰੋਧ ਕਰਨ ਵਾਲੇ ਜੇਲ ਵਿਚ ਨਜ਼ਰਬੰਦ ਸਿੰਘਾਂ ਦੀ ਜ਼ਮਾਨਤ ਰੱਦ ਹੋਣ 'ਤੇ ਉਨ੍ਹਾਂ ਦੇ ਹੱਕ ਵਿਚ ਖਲੋਂਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਸ ਸਬੰਧੀ ਉਹ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ।

ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਕਰਦਿਆਂ ਸ. ਮਾਨ ਨੇ ਕਿਹਾ ਕਿ ਬਰਗਾੜੀ ਮਾਮਲਾ ਵੀ ਇਸ ਨਾਲ ਮਿਲਦਾ ਜੁਲਦਾ ਹੈ ਜਿਸ ਵਿਚ ਸਰਕਾਰ ਨੇ ਇਕ ਨਵੀਂ ਐਸਆਈਟੀ ਬਣਾਈ ਹੈ ਜਿਸ ਅਨੁਸਾਰ ਜਾਂਚ ਵਿਚ ਆਏ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ ਅਤੇ ਅਕਸ਼ੇ ਕੁਮਾਰ ਨੂੰ ਘੇਰੇ ਵਿਚ ਲਿਆ ਹੈ ਜਿਸ ਦਾ ਮਤਲਵ ਐਸਆਈਟੀ ਸਹੀ ਦਿਸ਼ਾ ਵਲ ਚਲ ਰਹੀ ਹੈ

ਪਰ ਕੇਂਦਰ ਸਰਕਾਰ ਦਾ ਦਬਦਬਾ ਹੋਣ ਕਰ ਕੇ ਬਾਦਲਾਂ ਨੂੰ ਬਚਾਇਆ ਜਾ ਰਿਹਾ ਹੈ। ਮਾਨ ਨੇ ਬੀਬੀ ਜੰਗੀਰ ਕੌਰ ਨੂੰ ਬਾ-ਇੱਜ਼ਤ ਬਰੀ ਕਰਨ ਦੇ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਜਿਸ 'ਤੇ ਭਰੂਣ ਹਤਿਆ ਦਾ ਦੋਸ਼ ਲੱਗ ਜਾਵੇ ਤਾਂ ਉਸ ਦਾ ਪੋਸਟ ਮਾਰਟਮ ਜ਼ਰੂਰ ਹੁੰਦਾ ਪਰ ਸ਼ਮਸ਼ਾਨਘਾਟ ਵਿਖੇ ਉਸ ਸਮੇਂ ਬਾਦਲ ਸਾਹਿਬ ਤੋਂ ਇਲਾਵਾ ਪੁਲਿਸ ਅਫ਼ਸਰ ਵੀ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement