ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਵਾਲਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

By : JAGDISH

Published : Feb 7, 2026, 10:48 am IST
Updated : Feb 7, 2026, 10:48 am IST
SHARE ARTICLE
Gurjant Singh, who made comments against the respect of Sri Guru Nanak Dev Ji, summoned to Sri Akal Takht Sahib
Gurjant Singh, who made comments against the respect of Sri Guru Nanak Dev Ji, summoned to Sri Akal Takht Sahib

ਜਥੇਦਾਰ ਗੜਗੱਜ ਨੇ 9 ਫਰਵਰੀ ਨੂੰ ਸਕੱਤਰੇਤ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਦਿੱਤਾ ਹੁਕਮ

ਅੰਮ੍ਰਿਤਸਰ : ਪਿਛਲੇ ਦਿਨੀਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਦੇ ਗੁਰਜੰਟ ਸਿੰਘ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਦੇਣ ਲਈ ਮਿਤੀ 9 ਫ਼ਰਵਰੀ 2026 ਨੂੰ ਸਵੇਰੇ 10 ਵਜੇ ਤਲਬ ਕੀਤਾ ਗਿਆ ਹੈ। 

ਗੁਰਜੰਟ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦੇਣਗੇ। ਇੱਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਹ ਅਧਿਕਾਰ ਨਹੀਂ ਕਿ ਉਹ ਅਤਿ ਸਤਿਕਾਰਤ ਸਿੱਖ ਗੁਰੂ ਸਾਹਿਬਾਨ ਦੇ ਅਦਬ ਸਤਿਕਾਰ ਦੇ ਵਿਰੁੱਧ ਕੁਝ ਬੋਲੇ ਅਤੇ ਉਨ੍ਹਾਂ ਦੇ ਸਤਿਕਾਰ ਨੂੰ ਨਵਿਆਉਣ ਦੀ ਕੋਸ਼ਿਸ਼ ਕਰੇ। ਅਜਿਹੇ ਵਰਤਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement