Sri Kartarpur Sahib: ਕਰਤਾਰਪੁਰ ਸਾਹਿਬ ਜਾਣ ਵਾਲੇ ਨਗਰ ਕੀਰਤਨ ਦਾ ਲੈਂਡ ਪੋਰਟ ਅਥਾਰਟੀ ਵਲੋਂ ਸਵਾਗਤ 
Published : Mar 7, 2024, 2:23 am IST
Updated : Mar 7, 2024, 9:23 am IST
SHARE ARTICLE
File Photo
File Photo

ਪੰਜ ਪਿਆਰਿਆਂ ਅਤੇ ਪ੍ਰਬੰਧਕਾਂ ਦਾ ਭਰਵਾਂ ਸਵਾਗਤ ਕਰਨ ਉਪਰੰਤ ਵਿਸ਼ੇਸ਼ ਸਨਮਾਨ ਕੀਤਾ ਗਿਆ।

Sri Kartarpur Sahib:  ਡੇਰਾ ਬਾਬਾ ਨਾਨਕ (ਮਾਹਲਾ): ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦਾਂ ਰਾਹੀਂ ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਬਣੇ ਪਸੰਜਰ ਟਰਮੀਨਲ ਰਾਹੀਂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਮਹਾਨ ਨਗਰ ਕੀਰਤਨ ਦਾ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਵੱਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਅਤੇ ਪ੍ਰਬੰਧਕਾਂ ਦਾ ਭਰਵਾਂ ਸਵਾਗਤ ਕਰਨ ਉਪਰੰਤ ਵਿਸ਼ੇਸ਼ ਸਨਮਾਨ ਕੀਤਾ ਗਿਆ 

ਇੱਥੇ ਦੱਸਣ ਯੋਗ ਹੈ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਵਿਖੇ ਜਾਣ ਵਾਲੇ ਇਸ ਮਹਾਨ ਨਗਰ ਕੀਰਤਨ ਸਬੰਧੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਹੋਈਆਂ ਸਨ। ਬੁੱਧਵਾਰ ਨੂੰ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਸੋਢੀ ਦੇ ਅਗਵਾਈ ਹੇਠ 14ਵਾਂ ਵਿਸਾਲ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਤੋਂ ਇਲਾਵਾ 500 ਦੇ ਕਰੀਬ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਗਰ ਕੀਰਤਨ ਦੇ ਰੂਪ ਵਿੱਚ ਪੈਸੰਜਰ ਟਰਮੀਨਲ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਜਿੱਥੇ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਤੇ ਜਨਰਲ ਮੈਨੇਜਰ ਵੱਲੋਂ ਪੰਜ ਪਿਆਰਿਆਂ ਅਤੇ ਪ੍ਰਬੰਧਕਾਂ ਨੂੰ ਸਿਰਪਾਓ ਭੇਟ ਕੀਤੇ ਅਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਗਈ ।
 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement