ਬੇਅਦਬੀ ਮਾਮਲਾ: ਮੋਗਾ ਅਦਾਲਤ ਨੇ 3 ਡੇਰਾ ਪ੍ਰੇਮੀਆਂ ਨੂੰ ਸੁਣਾਈ 3 ਸਾਲ ਦੀ ਸਜ਼ਾ, 2 ਨੂੰ ਕੀਤਾ ਬਰੀ  
Published : Jul 7, 2022, 1:26 pm IST
Updated : Jul 7, 2022, 4:31 pm IST
SHARE ARTICLE
Beadbi Case
Beadbi Case

ਸਾਲ 2015 ’ਚ ਕੁਝ ਡੇਰਾ ਪ੍ਰੇਮੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਪਾੜ ਕੇ ਗਲੀਆਂ ’ਚ ਖਿਲਾਰ ਦਿੱਤਾ ਗਿਆ ਸੀ,

 

ਮੋਗਾ - ਪੰਜਾਬ ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ’ਤੇ ਅੱਜ ਮੋਗਾ ਦੀ ਅਦਾਲਤ ਵੱਲੋਂ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ। ਮੋਗਾ ਦੇ ਪਿੰਡ ਮੱਲਕੇ ’ਚ 2015 ’ਚ ਵਾਪਰੀ ਬੇਅਦਬੀ ਦੀ ਘਟਨਾ ਦੇ ਮਾਮਲੇ ’ਚ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਜਦਕਿ ਦੋ ਡੇਰਾ ਪ੍ਰੇਮੀਆਂ ਨੂੰ ਬਰੀ ਕੀਤਾ ਗਿਆ ਹੈ।  ਜ਼ਿਕਰਯੋਗ ਹੈ ਕਿ ਮੋਗਾ ਦੇ ਪਿੰਡ ਮੱਲਕੇ ’ਚ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਜਿਸ ਨੂੰ ਲੈ ਕੇ ਅੱਜ ਫ਼ੈਸਲਾ ਸੁਣਾਇਆ ਗਿਆ ਹੈ ਤੇ ਚੱਪੇ-ਚੱਪੇ ’ਤੇ ਪੁਲਿਸ ਨੂੰ ਤਾਇਨਾਤ ਕੀਤਾ ਗਿਆ। ਇਸ ਦੇ ਨਾਲ ਹੀ ਬਾਹਰੀ ਜ਼ਿਲ੍ਹਿਆਂ ਤੋਂ ਵੀ ਫ਼ੋਰਸ ਮੰਗਵਾਈ ਗਈ ਸੀ। 

Court HammerCourt Hammer

ਅਦਾਲਤ ਦੇ ਫ਼ੈਸਲੇ ਤੋਂ ਪਹਿਲਾਂ ਘਟਨਾ ਦੇ ਮੁੱਖ ਗਵਾਹ ਗੁਰਸੇਵਕ ਸਿੰਘ ਮੱਲ ਨੇ ਕਿਹਾ ਕਿ ਉਹ 2015 ਤੋਂ ਲਗਾਤਾਰ ਅਦਾਲਤਾਂ ’ਚ ਧੱਕੇ ਖਾ ਰਹੇ ਸੀ। ਇਥੋਂ ਤੱਕ ਕਿ ਡੇਰਾ ਪ੍ਰੇਮੀਆਂ ਵੱਲੋਂ ਇਸ ਕੇਸ ਨੂੰ ਮਾਣਯੋਗ ਹਾਈ ਕੋਰਟ ਵਿਚ ਵੀ ਲਿਜਾਇਆ ਗਿਆ, ਜਿੱਥੋਂ ਅਦਾਲਤ ਨੇ ਇਸ ਨੂੰ ਮੋਗਾ ਅਦਾਲਤ ’ਚ ਭੇਜ ਦਿੱਤਾ ਸੀ। ਸਾਨੂੰ ਪੂਰਾ ਭਰੋਸਾ ਹੈ ਕਿ ਡੇਰਾ ਪ੍ਰੇਮੀਆਂ ਨੂੰ ਜ਼ਰੂਰ ਸਜ਼ਾ ਮਿਲੇਗੀ। ਅੱਜ ਬੇਅਦਬੀ ਦੀ ਘਟਨਾ ਦੇ ਮਾਮਲੇ ’ਚ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਜਦਕਿ ਦੋ ਡੇਰਾ ਪ੍ਰੇਮੀਆਂ ਨੂੰ ਬਰੀ ਕੀਤਾ ਗਿਆ ਹੈ। 

Punjab Police Punjab Police

ਸਾਲ 2015 ’ਚ ਕੁਝ ਡੇਰਾ ਪ੍ਰੇਮੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਪਾੜ ਕੇ ਗਲੀਆਂ ’ਚ ਖਿਲਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪਿੰਡ ਦੇ ਇਲਾਕੇ ਦੀ ਸੰਗਤ ਵੱਲੋਂ ਇਸ ਸਬੰਧ ’ਚ ਮਾਮਲਾ ਦਰਜ ਕਰਵਾਇਆ ਗਿਆ ਸੀ। ਇਸ ’ਚ ਨਾਮਜ਼ਦ 8 ਵਿਅਕਤੀਆਂ ਖ਼ਿਲਾਫ਼ ਅੱਜ ਮੋਗਾ ਦੀ ਅਦਾਲਤ ’ਚ  ਸੁਣਵਾਈ ਕੀਤੀ ਗਈ। 5 ਡੇਰਾ ਪ੍ਰੇਮੀਆਂ ਨੂੰ ਮਾਣਯੋਗ ਅਦਾਲਤ ’ਚ ਲਿਆਂਦਾ ਗਿਆ ਜਦਕਿ ਤਿੰਨ ਵਿਅਕਤੀ ਪੀ. ਓ. ਦੱਸੇ ਜਾ ਰਹੇ ਹਨ। ਇਨ੍ਹਾਂ ’ਚੋਂ ਤਿੰਨ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਜਦਕਿ ਦੋ ਡੇਰਾ ਪ੍ਰੇਮੀਆਂ ਨੂੰ ਬਰੀ ਕੀਤਾ ਗਿਆ।
  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement