ਗੁਰਦੁਆਰਾ ਸ੍ਰੀ ਪੱਥਰ ਸਾਹਿਬ ਦਾ ਸਰੂਪ ਬਦਲੇ ਜਾਣ ਕਾਰਨ ਸਿੱਖਾਂ 'ਚ ਰੋਸ
Published : Apr 8, 2019, 7:12 pm IST
Updated : Apr 9, 2019, 10:00 am IST
SHARE ARTICLE
Pic-1
Pic-1

ਗੁਰਦੁਆਰਾ ਸਾਹਿਬ ਦੀ ਕੰਧ ਤੋਂ ਸਿੱਖੀ ਚਿੰਨ੍ਹਾਂ ਨੂੰ ਹਟਾ ਕੇ ਉਸ ਦੀ ਥਾਂ ਹਿੰਦੂ ਅਤੇ ਬੌਧਿਕ ਚਿੰਨ੍ਹ ਅਤੇ ਇਬਾਰਤ ਨੂੰ ਉਕਾਰਿਆ ਜਾ ਰਿਹੈ

ਜੰਮੂ : ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਲੇਹ ਫੇਰੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਪੱਥਰ ਸਾਹਿਬ ਦੇ ਸਰੂਪ ਨੂੰ ਬਦਲੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਸਮੂਹ ਸਿੱਖਾਂ 'ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। 

Pic-2Pic-2

ਇਹ ਗੁਰਦੁਆਰਾ ਸਾਹਿਬ 12 ਹਜ਼ਾਰ ਫੁੱਟ ਦੀ ਉਚਾਈ 'ਤੇ ਸਥਿਤ ਹੈ। ਗੁਰਦੁਆਰਾ ਸਾਹਿਬ ਦੀ ਕੰਧ ਤੋਂ ਸਿੱਖੀ ਚਿੰਨ੍ਹਾਂ ਨੂੰ ਹਟਾ ਕੇ ਉਸ ਦੀ ਥਾਂ ਹਿੰਦੂ ਅਤੇ ਬੌਧਿਕ ਚਿੰਨ੍ਹ ਅਤੇ ਇਬਾਰਤ ਨੂੰ ਉਕਾਰਿਆ ਜਾ ਰਿਹਾ ਹੈ।

Pic-3Pic-3

ਦੱਸਣਯੋਗ ਹੈ ਕਿ ਇਹ ਕਾਰਜ ਭਾਰਤੀ ਫ਼ੌਜ ਦੀ ਨੇੜੇ ਲਗਦੀ ਯੂਨਿਟ ਵਲੋਂ ਗੁਰਦਵਾਰਾ ਸਾਹਿਬ ਦੇ ਨਵੀਨੀਕਰਨ ਤਹਿਤ ਕੀਤਾ ਜਾ ਰਿਹਾ ਹੈ।

Pic-4Pic-4

ਜੰਮੂ-ਕਸ਼ਮੀਰ ਵਿਚ ਸਿੱਖਾਂ ਦੀ ਆਵਾਜ਼ ਬੁਲੰਦ ਕਰਨ ਵਾਲੀ ਸੰਸਥਾ ਆਲ ਪਾਰਟੀਜ਼ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ ਇਸ ਗੱਲ 'ਤੇ ਭਾਰੀ ਰੋਸ ਜਤਾਇਆ ਹੈ। ਜੰਮੂ-ਕਸ਼ਮੀਰ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੂੰ ਇਸ ਮਾਮਲੇ 'ਤੇ ਤੁਰਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ।

Pic-3Pic-5

ਉਧਰ ਸੰਸਥਾ ਦੇ ਚੇਅਰਮੈਨ ਜਗਮੋਹਨ ਸਿੰਘ ਰੈਣਾ ਨੇ ਇਸ ਕੰਮ ਨੂੰ ਧਾਰਮਿਕ ਫੁੱਟ ਪਾਉਣ ਦਾ ਮਾਮਲਾ ਅਤੇ ਗੁਰਦੁਆਰਾ ਸਾਹਿਬ ਦੀ ਬੇਹੁਰਮਤੀ ਦੱਸਿਆ ਹੈ। ਜਗਮੋਹਨ ਸਿੰਘ ਨੇ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਮਹੱਤਤਾ ਹੈ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਨਾਲ ਸਬੰਧ ਰੱਖਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਨਾਨਕ ਕਸ਼ਮੀਰ ਹੁੰਦੇ ਹੋਏ ਲੇਹ ਲੱਦਾਖ, ਤਿੱਬਤ, ਮਾਨਸਰੋਵਰ ਅਤੇ ਹੋਰਨਾਂ ਥਾਵਾਂ 'ਤੇ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਿਸੇ ਵੀ ਧਾਰਮਿਕ ਅਸਥਾਨ ਦਾ ਸਰੂਪ ਬਦਲੇ ਜਾਣ ਦਾ ਕਿਸੇ ਨੂੰ ਕੋਈ ਹੱਕ ਨਹੀਂ ਹੈ। ਸਿੱਖਾਂ ਨੇ ਇਸ ਕੰਮ ਨੂੰ ਸਰਾਸਰ ਫੁੱਟ ਪਾਉ ਰਣਨੀਤੀ ਕਰਾਰ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement