ਛੇਵੇਂ ਪਾਤਸ਼ਾਹ ਦਾ ਗੁਰਤਾਗੱਦੀ ਦਿਵਸ ਮਨਾਇਆ
Published : Jun 8, 2018, 4:55 pm IST
Updated : Jun 8, 2018, 4:55 pm IST
SHARE ARTICLE
Gurgaddi Diwas of Sri Guru Hargobind Sahib Ji
Gurgaddi Diwas of Sri Guru Hargobind Sahib Ji

ਸ਼੍ਰੋਮਣੀ ਕਮੇਟੀ ਵਲੋਂ ਅੱਜ ਅਕਾਲ ਤਖ਼ਤ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ।

ਅੰਮ੍ਰਿਤਸਰ, 7 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਕਮੇਟੀ ਵਲੋਂ ਅੱਜ ਅਕਾਲ ਤਖ਼ਤ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ। ਇਸ ਸਬੰਧ ਵਿਚ ਅਕਾਲ ਤਖ਼ਤ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਦਰਬਾਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਅਲੌਕਿਕ ਜਲੌ ਸਜਾਏ ਗਏ। ਗੁਰਗੱਦੀ ਦਿਵਸ ਮੌਕੇ ਅਕਾਲ ਤਖ਼ਤ ਵਿਖੇ ਕਰਵਾਏ ਗਏ ਸਮਾਗਮ ਸਮੇਂ ਭਾਈ ਗੁਰਕੀਰਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ।

Gurgaddi Diwas of Sri Guru Hargobind Sahib JiGurgaddi Diwas of Sri Guru Hargobind Sahib Jiਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਧਰਮ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ ਅਤੇ ਸੱਚੇ ਤਖ਼ਤ ਦੀ ਸਥਾਪਨਾ ਕਰ ਕੇ ਸਮੇਂ ਦੀ ਹਕੂਮਤ ਨੂੰ ਵੰਗਾਰਿਆ। 

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮੇਂ ਦੀ ਲੋੜ ਅਨੁਸਾਰ ਸੰਗਤ ਨੂੰ ਸ਼ਾਸਤਰ ਦੇ ਨਾਲ-ਨਾਲ ਸ਼ਸਤਰ ਵਿਚ ਵੀ ਨਿਪੁੰਨ ਹੋਣ ਦਾ ਆਦੇਸ਼ ਕੀਤਾ ਅਤੇ ਸਿੱਖਾਂ ਨੂੰ ਸਿੱਖਾਂ ਸ਼ਸਤਰ ਕਲਾ ਨਾਲ ਜੋੜਿਆ। ਉਨ੍ਹਾਂ ਸੰਗਤ ਨੂੰ ਗੁਰੂ ਉਪਦੇਸ਼ਾਂ ਅਨੁਸਾਰ ਚਲਦਿਆਂ ਜੁਲਮ ਵਿਰੁਧ ਡਟਣ ਦੀ ਪ੍ਰੇਰਨਾ ਕੀਤੀ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਕਿਹਾ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement