Panthak News: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਬ-ਕਮੇਟੀ ਨੇ ਮੁੱਖ ਮੰਤਰੀ ਪੰਜਾਬ ਨੂੰ 13 ਮਾਰਚ ਤਕ ਮੁਲਾਕਾਤ ਲਈ ਸਮਾਂ ਦੇਣ ਲਈ ਕਿਹਾ
Published : Mar 9, 2024, 7:44 pm IST
Updated : Mar 9, 2024, 7:44 pm IST
SHARE ARTICLE
Panthak News
Panthak News

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੰਘਾਂ ਦਾ ਮਾਮਲਾ

Panthak News:  ਪਿਛਲੇ ਲਗਭਗ ਇਕ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਸਬ-ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 13 ਮਾਰਚ 2024 ਤਕ ਮੁਲਾਕਾਤ ਦਾ ਸਮਾਂ ਦੇਣ ਲਈ ਆਖਿਆ ਹੈ।

ਪੰਜ ਮੈਂਬਰੀ ਸਬ-ਕਮੇਟੀ ਦੀ ਇਕੱਤਰਤਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੰਮ੍ਰਿਤਸਰ ਵਿਖੇ ਹੋਈ। ਇਕੱਤਰਤਾ ਵਿਚ ਸਬ-ਕਮੇਟੀ ਦੇ ਮੈਂਬਰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਿੱਖ ਚਿੰਤਕ ਸ. ਅਜਮੇਰ ਸਿੰਘ ਅਤੇ ਡਾ. ਸੁਖਪ੍ਰੀਤ ਸਿੰਘ ਉੱਦੋਕੇ ਹਾਜ਼ਰ ਸਨ। ਲਗਭਗ 3 ਘੰਟੇ ਚਲੀ ਇਕੱਤਰਤਾ ਵਿਚ ਡਿਬਰੂਗੜ੍ਹ ਅਤੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹਾਂ ਅੰਦਰ ਨਜ਼ਰਬੰਦ ਸਿੰਘਾਂ ਦੇ ਮਾਮਲਿਆਂ ਸਬੰਧੀ ਦੀਰਘ ਵਿਚਾਰ-ਵਟਾਂਦਰਾ ਕੀਤਾ ਗਿਆ।

ਇਕੱਤਰਤਾ ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਦੇ ਘਾਣ ਅਤੇ ਰਚੀਆਂ ਜਾ ਰਹੀਆਂ ਸਾਜ਼ਸ਼ਾਂ ਕਾਰਨ ਪੈਦਾ ਹੋਏ ਹਾਲਾਤਾਂ ਕਾਰਨ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੂੰ ਡਿਬਰੂਗੜ੍ਹ ਜੇਲ੍ਹ ਅਤੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਚ ਭੁੱਖ ਹੜਤਾਲ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਨਜ਼ਰਬੰਦ ਸਿੰਘਾਂ ਦੇ ਪਰਿਵਾਰ ਵੀ ਭੁੱਖ ਹੜਤਾਲ ਉੱਤੇ ਬੈਠੇ ਹਨ ਪਰੰਤੂ ਸਰਕਾਰ ਵੱਲੋਂ ਇਸ ਪ੍ਰਤੀ ਨਕਾਰਾਤਮਕ ਰਵੱਈਆ ਅਖਤਿਆਰ ਕੀਤਾ ਹੋਣ ਕਾਰਨ ਸਿੱਖ ਸੰਗਤਾਂ ਵਿਚ ਭਾਰੀ ਰੋਸ ਹੈ।

ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ 13 ਮਾਰਚ 2024 ਤੱਕ ਸਮਾਂ ਦੇਣ ਲਈ ਆਖਿਆ ਗਿਆ ਹੈ ਤਾਂ ਜੋ ਨਜ਼ਰਬੰਦ ਸਿੰਘਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਗੱਲਬਾਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਜੇਕਰ ਮੁੱਖ ਮੰਤਰੀ ਪੰਜਾਬ ਵੱਲੋਂ 13 ਮਾਰਚ 2024 ਤੱਕ ਸਮਾਂ ਨਹੀਂ ਦਿੱਤਾ ਜਾਂਦਾ ਜਾਂ ਸਮਾਂ ਦੇ ਕੇ ਵੀ ਮਸਲੇ ਦੇ ਹੱਲ ਵਾਸਤੇ ਕੋਈ ਸਾਰਥਕ ਹੁੰਗਾਰਾ ਨਹੀਂ ਭਰਿਆ ਜਾਂਦਾ ਤਾਂ ਅਗਲੇ ਪ੍ਰੋਗਰਾਮ ਬਾਰੇ ਵਿਚਾਰ ਕਰਨ ਵਾਸਤੇ ਮਿਤੀ 14 ਮਾਰਚ 2024 ਨੂੰ ਸਬ-ਕਮੇਟੀ ਦੀ ਇਕੱਤਰਤਾ 2 ਵਜੇ ਇਕੱਤਰਤਾ ਹਾਲ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਰੱਖ ਲਈ ਗਈ ਹੈ।

(For more Punjabi news apart from Panthak news on Sikhs detained in Dibrugarh Jail, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement