ਭਾਈ ਸੁੱਖਾ-ਜਿੰਦਾ ਬਰਸੀ ਮੌਕੇ ਤਣਾਅਪੂਰਨ ਹੋਇਆ ਮਾਹੌਲ

By : GAGANDEEP

Published : Oct 9, 2020, 12:20 pm IST
Updated : Oct 9, 2020, 12:20 pm IST
SHARE ARTICLE
Amritsar
Amritsar

ਭਾਈ ਚੌੜਾ ਨੇ ਲੌਂਗੋਵਾਲ ਦੀ ਸ਼ਮੂਲੀਅਤ 'ਤੇ ਜਤਾਇਆ ਇਤਰਾਜ਼

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮੌਕੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ

AmritsarAmritsar

ਜਦੋਂ ਸਿੱਖ ਆਗੂ ਭਾਈ ਨਰੈਣ ਸਿੰਘ ਚੌੜਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਮਾਗਮ ਵਿਚ ਸ਼ਮੂਲੀਅਤ 'ਤੇ ਇਤਰਾਜ਼ ਖੜ੍ਹਾ ਕਰ ਦਿੱਤਾ।

AmritsarAmritsar

ਉਨ੍ਹਾਂ ਕਿਹਾ ਕਿ ਭਾਈ ਲੌਂਗੋਵਾਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਨਖ਼ਾਹ ਲਗਾਈ ਹੋਈ ਹੈ ਤੇ ਉਨ੍ਹਾਂ ਨੂੰ ਕਿਸੇ ਵੀ ਪੰਥਕ ਸਮਾਗਮ ਵਿਚ ਜਾਣ ਤੋਂ ਮਨ੍ਹਾਂ ਕੀਤਾ ਹੋਇਆ ਪਰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਕੇ ਇਸ ਸਮਾਗਮ ਵਿਚ ਸ਼ਾਮਲ ਹੋਏ ਨੇ।

AmritsarAmritsar

ਇਸ ਦੌਰਾਨ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ ਅਤੇ ਲੌਗੋਵਾਲ ਦੀ ਹਮਾਇਤ ਵਿਚ ਉਨ੍ਹਾਂ ਦੇ ਸਾਥੀ ਖੜ੍ਹੇ ਹੋ ਕੇ ਬੋਲਣ ਲੱਗੇ ਕਿ ਉਨ੍ਹਾਂ ਨੂੰ ਪੰਥਕ ਸਮਾਗਮ ਵਿਚ ਜਾਣ ਤੋਂ ਮਨਾਈ ਨਹੀਂ ਕੀਤੀ ਗਈ, ਸਿਰਫ਼ ਬੋਲਣ ਤੋਂ ਮਨ੍ਹਾਂ ਕੀਤਾ ਹੋਇਆ ਹੈ।

AmritsarAmritsar

ਇਸ ਮੌਕੇ ਬੋਲਦਿਆਂ ਭਾਈ ਨਰੈਣ ਸਿੰਘ ਚੌੜਾ ਨੇ ਆਖਿਆ ਕਿ ਲੌਂਗੋਵਾਲ ਨੇ ਪੰਥਕ ਸਮਾਗਮ ਵਿਚ ਸ਼ਮੂਲੀਅਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਬਰਕਰਾਰ ਰੱਖਣੀ ਚਾਹੀਦੀ  ਹੈ।

AmritsarAmritsar

ਇਸ ਬਰਸੀ ਸਮਾਗਮ ਦੌਰਾਨ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਪਰਿਵਾਰਕ ਮੈਂਬਰਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੌਮੀ ਸ਼ਹੀਦ ਭਾਈ ਸੁੱਖਾ ਜਿੰਦਾ ਦੀ ਭੈਣ ਬਲਵਿੰਦਰ ਕੌਰ ਨੇ ਆਖਿਆ ਕਿ ਉਨ੍ਹਾਂ ਕੌਮ ਦੇ ਮਹਾਨ ਸ਼ਹੀਦ ਹਨ,ਸਾਨੂੰ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ

ਫਿਲਹਾਲ ਭਾਈ ਨਰੈਣ ਸਿੰਘ ਚੌੜਾ ਵੱਲੋਂ ਭਾਈ ਲੌਂਗੋਵਾਲ ਦੀ ਪੰਥਕ ਸਮਾਗਮ ਵਿਚ ਸ਼ਮੂਲੀਅਤ 'ਤੇ ਉਠਾਏ ਇਤਰਾਜ਼ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚ ਗਿਆ, ਦੇਖਣਾ ਹੋਵੇਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ 'ਤੇ ਕੀ ਫ਼ੈਸਲਾ ਸੁਣਾਇਆ ਜਾਵੇਗਾ

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement