ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨੀ ਸੰਘਰਸ਼ ਦੀ ਗ਼ਲਤ ਤਸਵੀਰ ਪੇਸ਼ ਕਰਨ ਵਾਲਿਆਂ ਨੂੰ ਪਾਈ ਝਾੜ 
Published : Dec 9, 2020, 12:37 pm IST
Updated : Dec 9, 2020, 12:37 pm IST
SHARE ARTICLE
Giani Harpreet Singh
Giani Harpreet Singh

ਕਿਸਾਨੀ ਸੰਘਰਸ਼ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦੀ ਕੇਂਦਰ ਨੂੰ ਅਪੀਲ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਮਨਜ਼ੂਰ ਕਰੇ।   ਉਨ੍ਹਾਂ ਆਖਿਆ ਕਿ ਕੋਰੋਨਾ ਕਾਲ ਦੌਰਾਨ ਇਕ ਖੇਤੀਬਾੜੀ ਸੈਕਟਰ ਹੀ ਅਜਿਹਾ ਸੈਕਟਰ ਰਿਹਾ, ਜਿਸ ਨੇ ਦੇਸ਼ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦਿੱਤਾ।

Giani Harpreet SinghGiani Harpreet Singh

ਇਸ ਦੇ ਨਾਲ ਹੀ ਉਨ੍ਹਾਂ ਕਿਸਾਨੀ ਸੰਘਰਸ਼ ਦੀ ਗ਼ਲਤ ਤਸਵੀਰ ਪੇਸ਼ ਕਰਨ ਵਾਲੇ ਮੀਡੀਆ ਨੂੰ ਵੀ ਝਾੜ ਪਾਈ।  ਉਨ੍ਹਾਂ ਕਿਹਾ ਕਿ ਸਰਕਾਰਾਂ ਜੋ ਵੀ ਕਾਨੂੰਨ ਬਣਾਉਂਦੀਆਂ ਹਨ ਉਹ ਲੋਕ ਹਿੱਤ ਜਾਂ ਕਿਸਾਨਾਂ ਦੇ ਹਿੱਤ ਲਈ ਬਣਾਉਂਦੀਆਂ ਹਨ ਪਰ ਜੇਕਰ ਇਹ ਕਾਨੂੰਨ ਕਿਸਾਨਾਂ ਜਾਂ ਲੋਕਾਂ ਨੂੰ ਹੀ ਪ੍ਰਵਾਨ ਨਾ ਹੋਣ ਤਾਂ ਇਨ੍ਹਾਂ ਨੂੰ ਵਾਪਸ ਨਾ ਲੈਣਾ ਬਹੁਤ ਮੰਦਭਾਗੀ ਗੱਲ਼ ਹੈ।

Farmer Protest Farmer Protest

ਜਥੇਦਾਰ ਨੇ ਕਿਹਾ ਕਿ ਇਹ ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਰਕਾਰ ਨੂੰ ਕਿਸਾਨ ਧਿਰਾਂ ਜਾ ਖੇਤੀਬਾੜੀ ਮਹਿਰਾਂ ਨਾਲ ਵਿਚਾਰ ਕਰਨਾ ਚਾਹੀਦਾ ਸੀ ਤੇ ਲੋਕ ਸਭਾ ਤੇ ਰਾਜ ਸਭਾ ਵਿਚ ਵੀ ਇਨ੍ਹਾਂ ਕਾਨੂੰਨਾਂ 'ਤੇ ਬਹਿਸ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਆੜ ਵਿਚ ਚੁੱਪ-ਚਪੀਤੇ ਇਨ੍ਹਾਂ ਕਾਨੂੰਨਾਂ ਨੂੰ ਪਾਸ ਕਰਨਾ ਸਰਕਾਰ ਦੀ ਨੀਅਤ 'ਤੇ ਸ਼ੱਕ ਪੈਦਾ ਕਰਦਾ ਹੈ। 

Giani Harpreet SinghGiani Harpreet Singh

ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿਚ ਘੱਟ ਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿਚ ਜ਼ਿਆਦਾ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਕਿਤੇ ਕਿਸਾਨਾਂ ਦੇ ਮਨ ਦੀ ਗੱਲ ਨੂੰ ਸਮਝੇ। 

farmer protestFarmer protest

ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਸ ਸੰਘਰਸ਼ ਨੂੰ ਸਾਂਤਮਈ ਤਰੀਕੇ ਨਾਲ ਜਾਰੀ ਰੱਖਿਆ ਜਾਵੇ, ਕਿਉਂਕਿ ਸ਼ਾਤਮਈ ਤਰੀਕੇ ਨਾਲ ਕੀਤੇ ਗਏ ਸੰਘਰਸ਼ ਵਿਚ ਹਮੇਸ਼ਾਂ ਹੀ ਜਿੱਤ ਪ੍ਰਾਪਤ ਹੁੰਦੀ ਹੈ।  ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਅਹਿਮ ਭੂਮਿਕਾ ਨਿਭਾਅ ਰਹੇ ਮੀਡੀਆ ਵਿਚੋਂ ਜ਼ਿਆਦਾਤਰ ਹਿੱਸਾ ਸਰਕਾਰ ਦੀ ਬੋਲੀ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨ ਦਾ ਇਸ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।   

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement