ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ-SGPC
Published : Dec 9, 2022, 3:37 pm IST
Updated : Dec 9, 2022, 3:38 pm IST
SHARE ARTICLE
Nagar Kirtan
Nagar Kirtan

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਕੀਤੀ ਅਪੀਲ

 

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਵਾਰ 28 ਦਸੰਬਰ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੋਣ ਕਾਰਨ ਜਥੇਦਾਰ ਸਾਹਿਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 28 ਦੀ ਥਾਂ 27 ਦਸੰਬਰ ਨੂੰ ਸਜਾਉਣ ਲਈ ਸੰਗਤ ਨੂੰ ਸੂਚਿਤ ਕਰਨ ਲਈ ਆਖਿਆ ਹੈ।

ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨੂੰ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਮੂਹ ਸੰਗਤ ਨੂੰ ਵੀ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਆਦੇਸ਼ ਦੀ ਰੌਸ਼ਨੀ ਵਿਚ ਹੀ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਦਸੰਬਰ ਨੂੰ ਨਗਰ ਕੀਰਤਨ ਸਜਾਉਣ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement