ਤਖ਼ਤ ਸ੍ਰੀ ਪਟਨਾ ਸਾਹਿਬ ਦਾ ਵਿਵਾਦ ਭਖਿਆ, ਪੰਜ ਪਿਆਰਿਆਂ ਨੇ ਹੁਕਮਨਾਮਾ ਜਾਰੀ ਕਰ ਕਹੀ ਵੱਡੀ ਗੱਲ 
Published : Dec 9, 2022, 6:44 pm IST
Updated : Dec 9, 2022, 6:58 pm IST
SHARE ARTICLE
Giani Harpreet Singh
Giani Harpreet Singh

ਪੰਜ ਪਿਆਰਿਆਂ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਕੋਲੋਂ ਸਵਾਲ ਪੁੱਛੇ ਹਨ ਕਿ ਪ੍ਰਬੰਧਕੀ ਬੋਰਡ ਨੂੰ ਤੁਸੀਂ ਕਿਸ ਆਧਾਰ ’ਤੇ ਤਲਬ ਕੀਤਾ ਸੀ।

 

ਪਟਨਾ - ਤਖ਼ਤ ਸ੍ਰੀ ਪਟਨਾ ਸਾਹਿਬ ਦਾ ਵਿਵਾਦ ਵਧਦਾ ਹੀ ਜਾ ਰਿਹਾ ਹੈ, ਹੁਣ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਹੁਕਮਨਾਮਾ ਭੇਜਿਆ ਗਿਆ ਹੈ। ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਤੁਹਾਡੇ ਫ਼ੈਸਲਿਆਂ ਨੂੰ ਰੱਦ ਕਰਦੇ ਹਾਂ ਕਿਉਂਕਿ ਤੁਹਾਡੇ ਵੱਲੋਂ ਲਏ ਗਏ ਫ਼ੈਸਲੇ ਨਿਰਪੱਖ ਨਹੀਂ ਹਨ। ਤੁਹਾਡੇ ਫੈਸਲਿਆਂ ਕਰਕੇ ਮਾਹੌਲ ਤਣਾਅਪੂਰਨ ਹੋ ਰਿਹਾ ਹੈ ਅਤੇ ਸਾਡੀ ਮਰਜ਼ੀ ਤੋਂ ਬਿਨਾਂ ਇੱਥੇ ਕੋਈ ਦਖਲ ਨਹੀਂ ਦੇ ਸਕਦਾ।

ਕਿਸੇ ਵੀ ਤਖ਼ਤ ਸਾਹਿਬ ਵੱਲੋਂ ਲਿਆ ਗਿਆ ਫ਼ੈਸਲਾ ਪਟਨਾ ਸਾਹਿਬ ’ਤੇ ਲਾਗੂ ਨਹੀਂ ਹੋ ਸਕਦਾ। ਪੰਜ ਪਿਆਰਿਆਂ ਨੇ ਕਿਹਾ ਕਿ ਪ੍ਰਬੰਧਕੀ ਬੋਰਡ ਨੂੰ ਗੈਰ-ਸੰਵਿਧਾਨਿਕ ਤਰੀਕੇ ਨਾਲ ਤਲਬ ਕੀਤਾ ਗਿਆ ਸੀ। ਪੰਜ ਪਿਆਰਿਆਂ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਕੋਲੋਂ ਸਵਾਲ ਪੁੱਛੇ ਹਨ ਕਿ ਪ੍ਰਬੰਧਕੀ ਬੋਰਡ ਨੂੰ ਤੁਸੀਂ ਕਿਸ ਆਧਾਰ ’ਤੇ ਤਲਬ ਕੀਤਾ ਸੀ।

file photo

file photo

 

ਇਸ ਦੇ ਨਾਲ ਹੀ ਪੰਜ ਪਿਆਰਿਆਂ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ 2 ਦਿਨਾਂ ਦੇ ਅੰਦਰ-ਅੰਦਰ ਲਿਖਤੀ ਰੂਪ ਵਿਚ ਜਾਂ ਕਿਸੇ ਨਿੱਜੀ ਸਹਾਇਕ ਰਾਹੀਂ ਆਪਣਾ ਜਵਾਬ ਦੇਣ ਦੀ ਗੱਲ ਕਹੀ ਹੈ। ਇਸ ਤੋਂ ਇਲਾਵਾ ਕਿਹਾ ਗਿਆ ਹੈ ਕਿ ਤੁਸੀਂ ਅੱਗੇ ਤੋਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਵਿਖੇ ਕਿਸੇ ਪ੍ਰਕਾਰ ਦੇ ਫ਼ੈਸਲੇ ਵਿਚ ਕੋਈ ਵੀ ਆਦੇਸ਼ ਜਾਰੀ ਨਹੀਂ ਕਰੋਗੇ ਅਤੇ ਜੇ ਜ਼ਿਕਰ ਕਰਦੇ ਹੋ ਤਾਂ ਉਹ ਮੰਨਣਯੋਗ ਨਹੀਂ ਹੋਵੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement