ਭਾਵੇਂ ਤਲਬ ਕਰ ਲਵੋ ਪਰ ਸੱਚ ਬੋਲਣੋਂ ਨਹੀਂ ਹਟਾਂਗਾ: ਢਡਰੀਆਂ ਵਾਲੇ
Published : May 10, 2018, 9:39 am IST
Updated : May 10, 2018, 9:39 am IST
SHARE ARTICLE
Ranjit Singh Dhadrian wale
Ranjit Singh Dhadrian wale

ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਅਤੇ ਸਿੱਖ ਧਰਮ ਦੇ ਪ੍ਰਚਾਰਕ ਭਾਈ ਰਣਜੀਤ ਸਿੰਘ ਢਡਰੀਆਂ ਵਾਲਿਆਂ ਨੇ ਕਿਹਾ ..

ਮਾਛੀਵਾੜਾ, ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਅਤੇ ਸਿੱਖ ਧਰਮ ਦੇ ਪ੍ਰਚਾਰਕ ਭਾਈ ਰਣਜੀਤ ਸਿੰਘ ਢਡਰੀਆਂ ਵਾਲਿਆਂ ਨੇ ਕਿਹਾ ਕਿ ਬੇਸ਼ੱਕ ਜਥੇਦਾਰ ਉਨ੍ਹਾਂ ਨੂੰ ਅਕਾਲ ਤਖ਼ਤ 'ਤੇ ਤਲਬ ਕਰ ਲੈਣ ਪਰ ਉਹ ਸੱਚ ਬੋਲਣ ਤੋਂ ਨਹੀਂ ਹਟਣਗੇ ਕਿਉਂਕਿ ਉਨ੍ਹਾਂ ਦੀ ਆਵਾਜ਼ ਨੂੰ ਡੰਡੇ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਜਿਨ੍ਹਾਂ ਨੇ ਉਨ੍ਹਾਂ ਦੇ ਸਾਥੀ ਭਾਈ ਭੁਪਿੰਦਰ ਸਿੰਘ ਨੂੰ ਸ਼ਹੀਦ ਕੀਤਾ, ਉਨ੍ਹਾਂ ਬਾਰੇ ਇਹ ਜਥੇਦਾਰ ਚੁੱਪ ਕਿਉਂ ਹਨ।ਢਡਰੀਆਂ ਵਾਲਿਆਂ ਨੇ ਪਿੰਡ ਘੁਲਾਲ ਵਿਖੇ ਧਾਰਮਕ ਦੀਵਾਨਾਂ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਹਨ। ਭਾਈ ਰਣਜੀਤ ਸਿੰਘ ਦੀ ਕੁੱਝ ਦਿਨ ਪਹਿਲਾਂ ਇਕ ਧਾਰਮਕ ਦੀਵਾਨ ਵਿਚ ਪੇਸ਼ ਕੀਤੀ ਗਈ ਕਵਿਤਾ 'ਝੂਠੇ ਜਥੇਦਾਰ' ਬਹੁਤ ਚਰਚਿਤ ਹੋਈ ਹੈ

ranjit singh dhaddrianwalaranjit singh dhaddrianwala

ਜਿਸ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਮੇਰੇ ਵਲੋਂ ਹਮੇਸ਼ਾ ਸਿੱਖ ਧਰਮ ਦਾ ਪ੍ਰਚਾਰ ਕੀਤਾ ਜਾਂਦਾ ਹੈ ਅਤੇ ਸਿੱਖ ਮਰਿਆਦਾ ਦਾ ਉਲੰਘਣ ਵੀ ਨਹੀਂ ਹੁੰਦਾ ਪਰ ਫਿਰ ਵੀ ਜਥੇਦਾਰ ਵਲੋਂ ਉਨ੍ਹਾਂ ਦੇ ਧਾਰਮਕ ਦੀਵਾਨਾਂ 'ਤੇ ਰੋਕ ਲਗਾਈ ਜਾਂਦੀ ਹੈ ਪਰ ਜੋ ਡੇਰੇ ਅਤੇ ਕੁੱਝ ਸੰਪਰਦਾਵਾਂ ਸਿੱਖ ਧਰਮ ਦੀ ਰਹਿਤ ਮਰਿਆਦਾ ਦਾ ਉਲੰਘਣ ਕਰਦੇ ਹਨ, ਉਨ੍ਹਾਂ ਬਾਰੇ ਜਥੇਦਾਰਾਂ ਦੀ ਚੁੱਪੀ ਕਈ ਸਵਾਲ ਖੜੇ ਕਰਦੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰਾਂ ਨੇ ਜਦ ਸੌਦਾ ਸਾਧ ਨੂੰ ਮਾਫ਼ੀ ਦਿਤੀ ਸੀ ਤਾਂ ਉਦੋਂ ਸਿੱਖ ਮਰਿਆਦਾ ਦਾ ਉਲੰਘਣ ਨਹੀਂ ਸੀ ਹੋਇਆ ਅਤੇ ਹੁਣ ਉਹ ਅਕਾਲ ਤਖ਼ਤ ਦੇ ਜਥੇਦਾਰਾਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਜਿਨ੍ਹਾਂ ਡੇਰਿਆਂ ਵਿਚ ਸਿੱਖ ਮਰਿਯਾਦਾ ਤੋਂ ਉਲਟ ਜਾ ਕੇ ਸੰਪਟ ਪਾਠ ਕਰਵਾਇਆ ਜਾਂਦਾ ਹੈ, ਉਨ੍ਹਾਂ ਨੂੰ ਅਕਾਲ ਤਖ਼ਤ 'ਤੇ ਤਲਬ ਕਿਉਂ ਨਹੀਂ ਕੀਤਾ ਜਾਂਦਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement