ਬਾਬਾ ਬਲਬੀਰ ਸਿੰਘ ਨੇ ਏਸ਼ੀਅਨ ਖੇਡਾਂ ਵਿਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਦਿਤੀ ਵਧਾਈ
Published : Oct 10, 2023, 7:34 am IST
Updated : Oct 10, 2023, 7:53 am IST
SHARE ARTICLE
Baba Balbir Singh
Baba Balbir Singh

ਉਨ੍ਹਾਂ ਕਿਹਾ ਕਿ ਚੀਨ ਦੇ ਸ਼ਹਿਰ ਹਾਂਗਜ਼ੂ ਵਿਚ ਹੋਈਆਂ ਖੇਡਾਂ ’ਚ ਭਾਰਤੀਆਂ ਖਿਡਾਰੀਆਂ ਨੇ ਸੈਂਕੜੇ ਤੋਂ ਵੱਧ ਸੋਨੇ, ਚਾਂਦੀ ਦੇ ਤਮਗ਼ੇ ਹਾਸਲ ਕੀਤੇ ਹਨ।


ਅੰਮ੍ਰਿਤਸਰ: ਨਿਹੰਗ ਸਿੰਘਾਂ ਦੀ ਮੁੱਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਏਸ਼ੀਅਨ ਖੇਡਾਂ ਵਿਚ ਭਾਰਤੀ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤੇ ਜਾਣ ਤੇ ਸੱਭ ਖਿਡਾਰੀਆਂ ਨੂੰ ਦਿਲੋਂ ਵਧਾਈ ਦਿਤੀ ਹੈ। ਉਨ੍ਹਾਂ ਕਿਹਾ ਕਿ ਚੀਨ ਦੇ ਸ਼ਹਿਰ ਹਾਂਗਜ਼ੂ ਵਿਚ ਹੋਈਆਂ ਖੇਡਾਂ ’ਚ ਭਾਰਤੀਆਂ ਖਿਡਾਰੀਆਂ ਨੇ ਸੈਂਕੜੇ ਤੋਂ ਵੱਧ ਸੋਨੇ, ਚਾਂਦੀ ਦੇ ਤਮਗ਼ੇ ਹਾਸਲ ਕੀਤੇ ਹਨ। ਇਹ ਖਿਡਾਰੀਆਂ ਦੀ ਸਖ਼ਤ ਮਿਹਨਤ ਤੇ ਲਗਨ ਦਾ ਸਿੱਟਾ ਹੈ।

ਪੰਜਾਬ ਖੇਡਾਂ ਵਿਚ ਹਮੇਸ਼ਾ ਮੋਹਰੀ ਰਿਹਾ ਹੈ। ਪੰਜਾਬੀ ਸਿਰੜੀ ਉਦਮੀ ਤੇ ਊਰਜਾਵਾਨ ਹਨ ਤੇ ਇਨ੍ਹਾਂ ਵਿਚ ਹਰ ਖੇਤਰ ਵਿਚ ਕਾਮਯਾਬ ਹੋਣ ਦੀ ਕਾਬਲੀਅਤ ਹੈ। ਪੰਜਾਬ ਨੇ ਪਹਿਲਾਂ ਵੀ ਹਾਕੀ, ਕਬੱਡੀ, ਫੁੱਟਬਾਲ, ਵਾਲੀਵਾਲ, ਐਥਲੈਕਟਿਸ ਤੀਰ ਅੰਦਾਜ਼, ਪਹਿਲਵਾਨਾਂ ਵਿਚ ਚੋਟੀ ਦੇ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਰੜ ਤੋਂ ਬਗ਼ੈਰ ਕਿਸੇ ਪ੍ਰਾਪਤੀ ਨੂੰ ਛੂਹਿਆ ਨਹੀਂ ਜਾ ਸਕਦਾ। ਉਨ੍ਹਾਂ ਸਮੁੱਚੇ ਭਾਰਤੀ ਖਿਡਾਰੀਆਂ ਨੂੰ ਸ਼ਾਨਦਾਰ ਜਿੱਤ ’ਤੇ ਵਧਾਈ ਦਿਤੀ ਅਤੇ ਆਸ ਪ੍ਰਗਟਾਈ ਕਿ ਉਲੰਪਿਕ ਖੇਡਾਂ ਵਿਚ ਵੀ ਭਾਰਤੀ ਖਿਡਾਰੀ ਨਵਾਂ ਇਤਿਹਾਸ ਰਚਣਗੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement