ਗੁਰੂ ਘਰਾਂ ਦੀਆਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਮੈਨੇਜਰ ਹੋਣਗੇ ਸਨਮਾਨਤ: ਲੌਂਗੋਵਾਲ
Published : Jul 11, 2018, 1:39 am IST
Updated : Jul 11, 2018, 1:39 am IST
SHARE ARTICLE
While addressing, Bhai Gobind Singh Longowal
While addressing, Bhai Gobind Singh Longowal

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰੂ ਘਰਾਂ ਵਿਚ ਵਧੀਆ ਸੇਵਾਵਾਂ ਕਰਨ ਵਾਲੇ ਮੈਨੇਜਰਾਂ ਨੂੰ ਸਨਮਾਨਤ ਕੀਤਾ ਜਾਵੇਗਾ.............

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰੂ ਘਰਾਂ ਵਿਚ ਵਧੀਆ ਸੇਵਾਵਾਂ ਕਰਨ ਵਾਲੇ ਮੈਨੇਜਰਾਂ ਨੂੰ ਸਨਮਾਨਤ ਕੀਤਾ ਜਾਵੇਗਾ।  ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਤਿਹਾਸਕ ਗੁਰਦਵਾਰਿਆਂ ਦੇ ਮੈਨੇਜਰਾਂ ਦੀ ਇਕ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿਚ ਸੇਵਾ ਨਿਭਾਉਣ ਵਾਲੇ ਮੈਨੇਜਰ ਅਪਣੇ ਫ਼ਰਜ਼ਾਂ ਪ੍ਰਤੀ ਸੁਚੇਤ ਹੋਣ ਅਤੇ ਪ੍ਰਬੰਧਕੀ ਸੇਵਾਵਾਂ ਜ਼ਿੰਮੇਵਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਡਿਊਟੀ ਵਿਚ ਲਾਪਰਵਾਹੀ ਕਰਨ ਵਾਲੇ ਮੁਲਾਜ਼ਮ ਬਖ਼ਸ਼ੇ ਨਹੀਂ ਜਾਣਗੇ ਜਦਕਿ ਬੇਹਤਰ ਸੇਵਾਵਾਂ ਨਿਭਾਉਣ ਵਾਲੇ ਮੈਨੇਜਰਾਂ ਨੂੰ ਸਨਮਾਨਤ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਮੈਨੇਜਰਾਂ ਦੀ ਜ਼ਿੰਮੇਵਾਰੀ ਸਿੱਧੇ ਤੌਰ 'ਤੇ ਸੰਗਤ ਨਾਲ ਜੁੜੀ ਹੋਈ ਹੈ, ਇਸ ਲਈ ਉਨ੍ਹਾਂ ਦਾ ਕਿਰਦਾਰ, ਵਿਹਾਰ ਗੁਰਮਤਿ ਰਹਿਣੀ ਅਨੁਸਾਰ ਹੋਣਾ ਜ਼ਰੂਰੀ ਹੈ। ਉਨ੍ਹਾਂ ਮੈਨੇਜਰਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਗੁਰਬਾਣੀ ਦਾ ਅਧਿਐਨ ਅਤੇ ਸਿੱਖ ਇਤਿਹਾਸ ਤੇ ਗੁਰਮਤਿ ਰਹਿਣੀ ਨਾਲ ਸਬੰਧਤ ਸਾਹਿਤ ਦਾ ਅਧਿਐਨ ਕਰਨ ਦੀ ਰੁਚੀ ਪੈਦਾ ਕਰਨ ਤਾਕਿ ਸੰਗਤ ਵਲੋਂ ਸਿੱਖ ਧਰਮ ਨਾਲ ਸਬੰਧਤ ਪੁੱਛੇ ਜਾਂਦੇ ਸਵਾਲਾਂ ਦਾ ਜਵਾਬ ਦਿਤਾ ਜਾ ਸਕੇ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਸੇਵਾ ਨਿਭਾਉਣ ਵਾਲੇ ਮੈਨੇਜਰਾਂ ਲਈ ਜ਼ਿੰਮੇਵਾਰੀ ਦੀ ਚੇਤੰਨਤਾ ਦਾ ਅਹਿਸਾਸ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਗੁਰੂ ਘਰਾਂ ਅੰਦਰ ਇਤਿਹਾਸਕ ਨਿਸ਼ਾਨੀਆਂ ਮੌਜੂਦ ਹਨ, ਇਸ ਲਈ ਮੈਨੇਜਰ ਇਸ ਅਨਮੋਲ ਖ਼ਜ਼ਾਨੇ ਦੀ ਸਾਂਭ-ਸੰਭਾਲ ਲਈ ਜਾਗਰੂਕ ਹੋਣ। ਉਨ੍ਹਾਂ ਕਿਹਾ ਕਿ ਗ੍ਰੰਥੀ ਤੇ ਕਥਾਵਾਚਕਾਂ ਦੇ ਨਾਲ-ਨਾਲ ਗੁਰੂ ਘਰਾਂ ਅੰਦਰ ਸੇਵਾ ਨਿਭਾਉਣ ਵਾਲਾ ਹਰ ਮੁਲਾਜ਼ਮ ਧਰਮ ਪ੍ਰਚਾਰ ਦਾ ਕਾਰਜ ਕਰੇ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement